05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਮਨਰੇਗਾ ਯੂਨੀਅਨ ਫ਼ਿਰੋਜ਼ਪੁਰ ਨੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 11-06-2026
ਫ਼ਿਰੋਜ਼ਪੁਰ,10 ਜੂਨ (ਕੁਲਬੀਰ ਸਿੰਘ ਸੋਢੀ)-ਨਰੇਗਾ ਮੁਲਾਜ਼ਮਾਂ ਵਲੋਂ ਮੰਗਾਂ ਦੀ ਪੂਰਤੀ ਨੂੰ ਲੈ ਕੇ ਚੱਲ ਰਹੇ ਸੰਘਰਸ਼ਾਂ ਦੀ ਲੜੀ ਤਹਿਤ ਬਲਾਕ ਪੱਧਰੀ ਧਰਨਾ 9ਵੇਂ ਦਿਨ ਵਿਚ ਸ਼ਾਮਲ ਹੋ ਗਿਆ ਹੈ ਜਿਸ ਦੇ ਰੋਸ ਵਿਚ ਯੂਨੀਅਨ ਵਲੋਂ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਦੇ ਬਾਹਰ ਰੋਸ ਪ੍ਰਦਰਸ਼ਨ ਕਰਦੇ ਹੋਏ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਗਈਆਂ | ਗੱਲਬਾਤ ਸਾਂਝੀ ਕਰਦਿਆਂ ਜਥੇਬੰਦੀ ਦੇ ਆਗੂਆਂ ਨੇ ਦੱਸਿਆ ਕਿ ਅਜਿਹੇ ਪੱਤਰ ਕੱਢਣ ਦਾ ਸਿੱਧਾ ਮਤਲਬ ਹੈ ਕਿ ਵਿਭਾਗ 'ਤੇ ਧਰਨੇ ਦਾ ਵੱਡਾ ਪ੍ਰਭਾਵ ਹੈ 'ਤੇ ਅਸੀਂ ਅਜਿਹੇ ਪੱਤਰਾਂ ਤੋਂ ਡਰਨ ਵਾਲੇ ਨਹੀਂ ਹਾਂ | ਜਾਣਕਾਰੀ ਸਾਂਝੀ ਕੀਤੀ ਕਿ ਪਿਛਲੇ ਹਫ਼ਤੇ 1 ਜੂਨ ਨੂੰ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਅਗਵਾਈ ਹੇਠ ਹੋਈ ਪੈਨਲ ਮੀਟਿੰਗ ਵਿਚ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਸੀ ਕਿ ਉਹ ਅਗਲੇ ਦੋ ਦਿਨਾਂ ਵਿਚ ਪ੍ਰੋਸੋਨਲ ਵਿਭਾਗ ਤੋਂ ਨਰੇਗਾ ਮੁਲਾਜ਼ਮਾਂ ਨੂੰ ਪੰਚਾਇਤ ਵਿਭਾਗ ਵਿਚ ਮਰਜ਼ ਕਰਕੇ ਪੱਕੇ ਕਰਨ ਦਾ ਕੋਈ ਹੱਲ ਲੱਭ ਕੇ ਲਿਆਉਣਗੇ, ਪਰ ਕਰੀਬ 10 ਦਿਨ ਬੀਤਣ ਪਿੱਛੋਂ ਵੀ ਨਾ ਤਾਂ ਕੋਈ ਅਫ਼ਸਰ ਇਸ ਮਸਲੇ ਨੂੰ ਸੁਲਝਾਉਣ ਲਈ ਕੁੱਝ ਕਰ ਰਿਹਾ ਹੈ ਅਤੇ ਨਾ ਹੀ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵਲੋਂ ਯੂਨੀਅਨ ਨੂੰ ਕੋਈ ਆਗਾਮੀ ਮੀਟਿੰਗ ਸਬੰਧੀ ਜਾਣਕਾਰੀ ਦਿੱਤੀ ਗਈ ਹੈ | ਉਨ੍ਹਾਂ ਦੱਸਿਆ ਕਿ ਕੈਬਨਿਟ ਸਬ ਕਮੇਟੀ ਨੇ ਮੀਟਿੰਗ ਦਿੱਤੀ ਹੋਈ ਹੈ ਜੇਕਰ ਮੀਟਿੰਗ ਨਾ ਹੋਈ ਜਾਂ ਮੀਟਿੰਗ ਵਿਚ ਵੀ ਮਸਲੇ ਦਾ ਕੋਈ ਢੁਕਵਾਂ ਹੱਲ ਨਾ ਕੱਢਿਆ ਗਿਆ ਤਾਂ ਆਉਣ ਵਾਲੇ ਦਿਨਾਂ ਵਿਚ ਆਮ ਆਦਮੀ ਪਾਰਟੀ ਪੰਜਾਬ ਦੀ ਸਮੁੱਚੀ ਲੀਡਰਸ਼ਿਪ ਨਰੇਗਾ ਮੁਲਾਜ਼ਮਾਂ ਦੇ ਜ਼ਬਰਦਸਤ ਵਿਰੋਧ ਦਾ ਸਾਹਮਣਾ ਕਰਨ ਲਈ ਤਿਆਰ ਰਹੇ | ਇਸ ਸਮੇਂ ਵੱਡੀ ਸੰਖਿਆ ਵਿਚ ਮਨਰੇਗਾ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਰੇਲਵੇ ਸਟੇਸ਼ਨਾਂ 'ਤੇ 'ਰੇਲ ਵਨ ਐਪ' ਰਾਹੀਂ ਟਿਕਟਾਂ ਖ਼ਰੀਦਣ ਲਈ ਯਾਤਰੀਆਂ ਨੂੰ ਕੀਤਾ ਜਾਗਰੂਕ ਅਗਲੀ ਖ਼ਬਰ ਡੀ-ਐਡੀਕਸ਼ਨ, ਰਿਹੈਬਿਲੀਟੇਸ਼ਨ ਅਤੇ ਓ.ਓ.ਏ.ਟੀ. ਸੈਂਟਰਾਂ ਦੇ ਆਊਟ ਸੋਰਸ ਕਰਮਚਾਰੀਆਂ ਦਾ ਵਫਦ ਡਾਇਰੈਕਟਰ ਨੂੰ ਮਿਲਿਆ
Ad Position 24