04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਪੰਜਾਬ ਸਰਕਾਰ ਹਾਈ ਕੋਰਟ ਦਾ ਫੈਸਲਾ ਤੁਰੰਤ ਲਾਗੂ ਕਰੇ -ਪੈਨਸ਼ਨਰਜ਼

Ad Position 21
No active advertisement
ਅਜੀਤ ਡੈਸਕ 11-06-2026
ਜ਼ੀਰਾ, 10 ਜੂਨ (ਪ੍ਰਤਾਪ ਸਿੰਘ ਹੀਰਾ)-ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ੀਰਾ ਇਕਾਈ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਜੋਗਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ | ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ ਤੋਂ ਸੇਵਾਮੁਕਤ ਹੋਏ ਪੈਨਸ਼ਨਰਾਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ ਮੀਟਿੰਗ ਦੌਰਾਨ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰ ਮਾਨਯੋਗ ਹਾਈ ਕੋਰਟ ਫ਼ੈਸਲੇ ਅਨੁਸਾਰ 75 ਸਾਲ ਤੋਂ 80 ਸਾਲ ਤੱਕ ਦੇ ਹੋ ਚੁੱਕੇ ਪੈਨਸ਼ਨਰਾਂ ਨੂੰ ਪੂਰਾ ਲਾਭ ਦੇਵੇ ਮਹਿੰਗਾਈ ਭੱਤਾ ਅਤੇ ਪੇਅ-ਕਮਿਸ਼ਨ ਦੀ ਰਿਪੋਰਟ ਦਾ ਬਕਾਇਆ ਜਲਦੀ ਤੋਂ ਜਲਦੀ ਦਿੱਤਾ ਜਾਵੇ, ਪਰ ਪੰਜਾਬ ਸਰਕਾਰ ਰਿਟਾਇਰਡ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਮਹਿੰਗੇ ਵਕੀਲਾਂ ਨੂੰ ਭੁਗਤਾਨ ਕਰ ਰਹੀ ਹੈ, ਜੋ ਕਿ ਖ਼ਜ਼ਾਨੇ 'ਤੇ ਹੋਰ ਆਰਥਿਕ ਬੋਝ ਸਾਬਤ ਹੋ ਰਿਹਾ ਹੈ | ਇਸ ਮੌਕੇ ਪਿਛਲੇ ਦਿਨੀਂ ਪੰਜਾਬ ਪੁਲਿਸ ਵਲੋਂ ਆਪਣਾ ਹੱਕ ਮੰਗਦੇ ਲਾਈਨਮੈਨਾਂ ਉੱਤੇ 'ਕੀਤੇ ਗਏ ਲਾਠੀਚਾਰਜ ਦੀ ਪੁਰਜ਼ੋਰ ਨਿੰਦਾ ਕੀਤੀ ਗਈ, ਬੁਲਾਰਿਆਂ ਨੇ ਕਿਹਾ ਕਿ ਇਸ ਦਾ ਖ਼ਮਿਆਜ਼ਾ ਪੰਜਾਬ ਸਰਕਾਰ ਨੂੰ ਆਉਣ ਵਾਲੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਭੁਗਤਣਾ ਪਵੇਗਾ | ਮੀਟਿੰਗ ਦੌਰਾਨ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਪੈਨਸ਼ਨਰਾਂ ਦਾ ਮੈਡੀਕਲ ਭੱਤਾ 2000 ਰੁਪਏ ਮਹੀਨਾ ਕੀਤਾ ਜਾਵੇ, ਕਿਉਂਕਿ ਡਾਕਟਰਾਂ ਦੀ ਫੀਸ ਅਤੇ ਦਵਾਈਆਂ ਬਹੁਤ ਮਹਿੰਗੀਆਂ ਹੋ ਗਈਆਂ ਹਨ | ਇਸ ਮੀਟਿੰਗ ਵਿਚ ਨਛੱਤਰ ਸਿੰਘ ਸਕੱਤਰ, ਜਗਜੀਵਨ ਪਾਲ ਸਿੰਘ, ਰਮੇਸ਼ ਭਾਟੀਆ, ਪਿਆਰਾ ਸਿੰਘ, ਹਰਪਾਲ ਸਿੰਘ, ਪਰਮਜੀਤ ਸਿੰਘ, ਹਰਭਜਨ ਚੰਦ, ਸਲਵਿੰਦਰ ਸਿੰਘ, ਅਸ਼ਵਨੀ ਲੁੱਬਾ, ਗੁਰਦੀਪ ਸਿੰਘ, ਹਰਭਜਨ ਸਿੰਘ ਮਕਰੰਦ, ਆਸਾ ਸਿੰਘ, ਗੁਰਪਾਲ ਸਿੰਘ, ਰਣਜੀਤ ਸਿੰਘ, ਸੁਰਜੀਤ ਸਿੰਘ ਅਤੇ ਇੰਦਰਜੀਤ ਸਿੰਘ ਆਦਿ ਰਿਟਾਇਰਡ ਮੁਲਾਜ਼ਮ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਫ਼ਿਰੋਜ਼ਪੁਰ ਹਾਕੀ ਖਿਡਾਰੀਆਂ ਦੀ ਫਿਟਨੈੱਸ ਅਤੇ ਭਵਿੱਖ ਲਈ ਉਲੰਪੀਅਨ ਗਗਨ ਅਜੀਤ ਸਿੰਘ ਦਾ ਵੱਡਾ ਉਪਰਾਲਾ ਅਗਲੀ ਖ਼ਬਰ ਕਸ਼ਮੀਰ ਘਾਟੀ ਵਿਚ ਅਨਾਜ ਦੀ ਸਪਲਾਈ ਲਈ ਫ਼ਿਰੋਜ਼ਪੁਰ ਰੇਲ ਮੰਡਲ ਦੀ ਮਹੱਤਵਪੂਰਨ ਭੂਮਿਕਾ
Ad Position 24