04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਫ਼ਿਰੋਜ਼ਪੁਰ ਹਾਕੀ ਖਿਡਾਰੀਆਂ ਦੀ ਫਿਟਨੈੱਸ ਅਤੇ ਭਵਿੱਖ ਲਈ ਉਲੰਪੀਅਨ ਗਗਨ ਅਜੀਤ ਸਿੰਘ ਦਾ ਵੱਡਾ ਉਪਰਾਲਾ

Ad Position 21
No active advertisement
ਅਜੀਤ ਡੈਸਕ 11-06-2026
ਫ਼ਿਰੋਜ਼ਪੁਰ, 10 ਜੂਨ (ਗੁਰਿੰਦਰ ਸਿੰਘ)-ਫ਼ਿਰੋਜ਼ਪੁਰ ਦੀ ਧਰਤੀ ਤੋਂ ਉੱਭਰ ਕੇ ਭਾਰਤੀ ਹਾਕੀ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਨਵੀਂ ਪਛਾਣ ਦਿਵਾਉਣ ਵਾਲੇ ਓਲੰਪੀਅਨ ਗਗਨ ਅਜੀਤ ਸਿੰਘ ਅੱਜ ਵੀ ਆਪਣੇ ਜੱਦੀ ਸ਼ਹਿਰ ਅਤੇ ਇੱਥੋਂ ਦੇ ਖਿਡਾਰੀਆਂ ਨਾਲ ਡੂੰਘਾ ਨਾਤਾ ਬਣਾ ਕੇ ਚੱਲ ਰਹੇ ਹਨ | ਪੁਲਿਸ ਸੇਵਾ ਵਿਚ ਉੱਚ ਅਹੁਦੇ 'ਤੇ ਹੋਣ ਦੇ ਬਾਵਜੂਦ ਉਨ੍ਹਾਂ ਦਾ ਦਿਲ ਹਮੇਸ਼ਾ ਫ਼ਿਰੋਜ਼ਪੁਰ ਦੇ ਹਾਕੀ ਖਿਡਾਰੀਆਂ ਦੀ ਤਰੱਕੀ ਅਤੇ ਭਲਾਈ ਲਈ ਧੜਕਦਾ ਹੈ | ਮਲੇਰਕੋਟਲਾ ਤੋਂ ਬਾਅਦ ਮੌਜੂਦਾ ਸਮੇਂ ਫ਼ਾਜ਼ਿਲਕਾ ਵਿਖੇ ਐੱਸ.ਐੱਸ.ਪੀ. ਵਜੋਂ ਤਾਇਨਾਤ ਗਗਨ ਅਜੀਤ ਸਿੰਘ ਜਦੋਂ ਵੀ ਮੌਕਾ ਮਿਲਦਾ ਹੈ ਆਪਣੇ ਜੱਦੀ ਸ਼ਹਿਰ ਫ਼ਿਰੋਜ਼ਪੁਰ ਪਹੁੰਚ ਕੇ ਹਾਕੀ ਖਿਡਾਰੀਆਂ ਦਾ ਹੌਸਲਾ ਵਧਾਉਂਦੇ ਹਨ | ਪਿਛਲੇ ਦਿਨੀਂ ਉਨ੍ਹਾਂ ਵਲੋਂ ਹਾਕੀ ਖਿਡਾਰੀਆਂ ਨੂੰ ਖੇਡ ਕਿੱਟਾਂ ਮੁਹੱਈਆ ਕਰਵਾਈਆਂ ਗਈਆਂ ਸਨ | ਜਿਸ ਨਾਲ ਨੌਜਵਾਨ ਖਿਡਾਰੀਆਂ ਵਿਚ ਨਵਾਂ ਉਤਸ਼ਾਹ ਪੈਦਾ ਹੋਇਆ | ਹੁਣ ਉਨ੍ਹਾਂ ਵਲੋਂ ਹਾਕੀ ਖਿਡਾਰੀਆਂ ਦੀ ਸਰੀਰਕ ਤੰਦਰੁਸਤੀ ਅਤੇ ਖੇਡ ਪ੍ਰਦਰਸ਼ਨ ਨੂੰ ਹੋਰ ਨਿਖਾਰਨ ਲਈ ਇਕ ਆਧੁਨਿਕ ਜਿੰਮ ਤਿਆਰ ਕਰਵਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ | ਹਾਕੀ ਕੋਚ ਮਨਮੀਤ ਸਿੰਘ ਰੂਬਲ ਨੇ ਦੱਸਿਆ ਕਿ ਗਗਨ ਅਜੀਤ ਸਿੰਘ ਦਾ ਇਹ ਯੋਗਦਾਨ ਫ਼ਿਰੋਜ਼ਪੁਰ ਦੇ ਹਾਕੀ ਖਿਡਾਰੀਆਂ ਲਈ ਬੇਹੱਦ ਲਾਹੇਵੰਦ ਸਾਬਤ ਹੋਵੇਗਾ | ਉਨ੍ਹਾਂ ਕਿਹਾ ਕਿ ਜਿੰਮ ਦੀ ਸਹੂਲਤ ਮਿਲਣ ਨਾਲ ਖਿਡਾਰੀਆਂ ਨੂੰ ਆਪਣੀ ਫਿਟਨੈੱਸ ਅਤੇ ਤਕਨੀਕੀ ਤਿਆਰੀ ਨੂੰ ਹੋਰ ਬਿਹਤਰ ਬਣਾਉਣ ਦਾ ਮੌਕਾ ਮਿਲੇਗਾ | ਜਿਸ ਨਾਲ ਉਹ ਉੱਚ ਪੱਧਰੀ ਮੁਕਾਬਲਿਆਂ ਲਈ ਹੋਰ ਤਿਆਰ ਹੋ ਸਕਣਗੇ | ਓਲੰਪੀਅਨ ਗਗਨ ਅਜੀਤ ਸਿੰਘ ਨੇ ਕਿਹਾ ਕਿ ਫ਼ਿਰੋਜ਼ਪੁਰ ਦੀ ਹਾਕੀ ਪਰੰਪਰਾ ਬਹੁਤ ਹੀ ਸ਼ਾਨਦਾਰ ਰਹੀ ਹੈ ਅਤੇ ਇਸ ਧਰਤੀ ਨੇ ਦੇਸ਼ ਨੂੰ ਅਨੇਕਾਂ ਪ੍ਰਤਿਭਾਸ਼ਾਲੀ ਖਿਡਾਰੀ ਦਿੱਤੇ ਹਨ | ਉਨ੍ਹਾਂ ਕਿਹਾ ਕਿ ਨੌਜਵਾਨ ਖਿਡਾਰੀਆਂ ਨੂੰ ਬਿਹਤਰ ਸਹੂਲਤਾਂ ਅਤੇ ਸਹੀ ਮਾਰਗਦਰਸ਼ਨ ਪ੍ਰਦਾਨ ਕਰਨਾ ਸਮੇਂ ਦੀ ਲੋੜ ਹੈ | ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਜੇਕਰ ਖਿਡਾਰੀਆਂ ਨੂੰ ਲੋੜੀਂਦੇ ਸਾਧਨ ਅਤੇ ਮੌਕੇ ਮਿਲਣ ਤਾਂ ਉਹ ਕੌਮੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਫ਼ਿਰੋਜ਼ਪੁਰ ਅਤੇ ਪੰਜਾਬ ਦਾ ਨਾਮ ਹੋਰ ਉੱਚਾ ਕਰ ਸਕਦੇ ਹਨ | ਹਾਕੀ ਜਗਤ ਨਾਲ ਜੁੜੇ ਖੇਡ ਪ੍ਰੇਮੀਆਂ ਨੇ ਓਲੰਪੀਅਨ ਗਗਨ ਅਜੀਤ ਸਿੰਘ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਇਸ ਨੂੰ ਫ਼ਿਰੋਜ਼ਪੁਰ ਵਿਚ ਹਾਕੀ ਦੇ ਵਿਕਾਸ ਲਈ ਇਕ ਮਹੱਤਵਪੂਰਨ ਕਦਮ ਕਰਾਰ ਦਿੱਤਾ ਹੈ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਅਤੇ ਸੈਸ਼ਨ ਜੱਜ ਸੁਮੀਤ ਮਲਹੋਤਰਾ ਵਲੋਂ ਕੇਂਦਰੀ ਜੇਲ੍ਹ ਦਾ ਦੌਰਾ-ਸੁਣੀਆਂ ਸਮੱਸਿਆਵਾਂ ਅਗਲੀ ਖ਼ਬਰ ਪੰਜਾਬ ਸਰਕਾਰ ਹਾਈ ਕੋਰਟ ਦਾ ਫੈਸਲਾ ਤੁਰੰਤ ਲਾਗੂ ਕਰੇ -ਪੈਨਸ਼ਨਰਜ਼
Ad Position 24