04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਪੈਰੋਲ 'ਤੇ ਗਿਆ ਕੈਦੀ ਹੋਇਆ ਫ਼ਰਾਰ-ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 11-06-2026
ਫ਼ਿਰੋਜ਼ਪੁਰ,10 ਜੂਨ (ਗੁਰਿੰਦਰ ਸਿੰਘ)-ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਤੋਂ ਮਈ 2025 ਵਿਚ ਚਾਰ ਹਫ਼ਤਿਆਂ ਦੀ ਪੈਰੋਲ 'ਤੇ ਗਿਆ ਇਕ ਕੈਦੀ ਨਿਰਧਾਰਿਤ ਸਮੇਂ ਅੰਦਰ ਜੇਲ੍ਹ ਵਾਪਸ ਨਾ ਪਹੁੰਚਣ ਕਾਰਨ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਗਈ ਹੈ | ਜਾਂਚ ਅਧਿਕਾਰੀ ਪਰਮਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਦੇ ਸੁਪਰਡੈਂਟ ਵਲੋਂ ਭੇਜੀ ਗਈ ਰਿਪੋਰਟ ਅਨੁਸਾਰ ਕੈਦੀ ਗੁਰਚਰਨ ਸਿੰਘ ਪੁੱਤਰ ਮੁਖ਼ਤਿਆਰ ਸਿੰਘ ਵਾਸੀ ਪਿੰਡ ਹਜ਼ਾਰਾ ਸਿੰਘ ਵਾਲਾ ਥਾਣਾ ਸਦਰ ਫ਼ਿਰੋਜ਼ਪੁਰ 9 ਮਈ 2025 ਨੂੰ ਚਾਰ ਹਫ਼ਤਿਆਂ ਲਈ ਪੈਰੋਲ 'ਤੇ ਰਿਹਾਅ ਕੀਤਾ ਗਿਆ ਸੀ ਅਤੇ ਉਸ ਦੀ ਵਾਪਸੀ 7 ਜੂਨ 2025 ਨਿਰਧਾਰਿਤ ਕੀਤੀ ਗਈ ਸੀ | ਜੇਲ੍ਹ ਪ੍ਰਸ਼ਾਸਨ ਵਲੋਂ ਉਸ ਨੂੰ ਨਿਰਧਾਰਿਤ ਮਿਤੀ 'ਤੇ ਵਾਪਸ ਜੇਲ੍ਹ ਹਾਜ਼ਰ ਹੋਣ ਬਾਰੇ ਪਹਿਲਾਂ ਹੀ ਸੂਚਿਤ ਕੀਤਾ ਗਿਆ ਸੀ | ਇਸ ਦੇ ਬਾਵਜੂਦ ਉਹ 7 ਜੂਨ ਨੂੰ ਪੈਰੋਲ ਦੀ ਮਿਆਦ ਪੂਰੀ ਹੋਣ ਉਪਰੰਤ ਜੇਲ੍ਹ ਵਾਪਸ ਨਹੀਂ ਆਇਆ | ਜੇਲ੍ਹ ਅਧਿਕਾਰੀਆਂ ਦੀ ਸ਼ਿਕਾਇਤ ਦੇ ਆਧਾਰ 'ਤੇ ਥਾਣਾ ਸਦਰ ਫ਼ਿਰੋਜ਼ਪੁਰ ਵਿਖੇ ਉਕਤ ਕੈਦੀ ਖ਼ਿਲਾਫ਼ ਪੰਜਾਬ ਗੁੱਡ ਕੰਡੱਕਟ ਪਿ੍ਜ਼ਨਰਜ਼ (ਟੈਂਪਰੇਰੀ ਰਿਲੀਜ਼) ਐਕਟ, 1962 ਦੀ ਧਾਰਾ 9 ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਭਾਜਪਾ ਆਗੂ ਓ.ਪੀ. ਧਨਖੜ ਅਤੇ ਮਨੋਰੰਜਨ ਕਾਲੀਆ ਦਾ ਸਨਮਾਨ ਅਗਲੀ ਖ਼ਬਰ ਇਤਿਹਾਸਕ ਗੁਰਦੁਆਰਾ ਸਾਹਿਬ ਨੂੰ ਜਾਣ ਵਾਲੀ ਸੜਕ ਜਲਦ ਬਣਾਈ ਜਾਵੇ-ਢਿੱਲੋਂ
Ad Position 24