04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਵਿਧਾਇਕ ਨਰੇਸ਼ ਕਟਾਰੀਆ ਵਲੋਂ ਸ੍ਰੀ ਕ੍ਰਿਸ਼ਨਾ ਗਊਸ਼ਾਲਾ ਮੱਖੂ ਨੂੰ 7.15 ਲੱਖ ਦਾ ਚੈੱਕ ਭੇਟ

Ad Position 21
No active advertisement
ਅਜੀਤ ਡੈਸਕ 11-06-2026
ਮੱਖੂ, 10 ਜੂਨ (ਵਰਿੰਦਰ ਮਨਚੰਦਾ)-ਨਗਰ ਪੰਚਾਇਤ ਮੱਖੂ ਵਲੋਂ ਗਊ-ਸੇਵਾ ਅਤੇ ਬੇਸਹਾਰਾ ਪਸ਼ੂਆਂ ਦੀ ਸੰਭਾਲ ਲਈ ਸ਼੍ਰੀ ਕਿ੍ਸ਼ਨਾ ਗਊਸ਼ਾਲਾ ਨੂੰ 7 ਲੱਖ 15 ਹਜ਼ਾਰ ਰੁਪਏ ਦਾ ਚੈੱਕ ਭੇਟ ਕੀਤਾ ਗਿਆ ਹੈ | ਇਹ ਚੈੱਕ ਹਲਕਾ ਵਿਧਾਇਕ ਨਰੇਸ਼ ਕਟਾਰੀਆ ਅਤੇ ਨਗਰ ਪੰਚਾਇਤ ਮੱਖੂ ਦੇ ਪ੍ਰਧਾਨ ਨਰਿੰਦਰ ਮੋਹਨ ਕਟਾਰੀਆ ਵਲੋਂ ਸ਼੍ਰੀ ਕਿ੍ਸ਼ਨਾ ਗਊਸ਼ਾਲਾ ਮੱਖੂ ਦੇ ਆਗੂ ਸੰਜੀਵ ਅਹੂਜਾ, ਗੋਰਾ ਕਟਾਰੀਆ, ਬਲਦੇਵ ਰਾਜ, ਪ੍ਰੇਮ ਕੁਮਾਰ ਅਤੇ ਹੋਰ ਮੈਂਬਰਾਂ ਨੂੰ ਭੇਟ ਕੀਤਾ ਗਿਆ | ਇਹ ਰਾਸ਼ੀ ਗਊਆਂ ਦੀ ਖ਼ੁਰਾਕ ਅਤੇ ਹੋਰ ਪ੍ਰਬੰਧਾਂ ਲਈ ਵਰਤੀ ਜਾਵੇਗੀ | ਇਸ ਮੌਕੇ ਹਲਕਾ ਵਿਧਾਇਕ ਨਰੇਸ਼ ਕਟਾਰੀਆ ਨੇ ਕਿਹਾ ਕਿ ਸਰਕਾਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਗਊ ਸੈੱਸ ਅਧੀਨ ਨਗਰ ਪੰਚਾਇਤ ਮੱਖੂ ਵਲੋਂ 7 ਲੱਖ 15 ਹਜ਼ਾਰ ਰੁਪਏ ਦਾ ਚੈੱਕ ਸ਼੍ਰੀ ਕ੍ਰਿਸ਼ਨਾ ਗਊਸ਼ਾਲਾ ਦੇ ਪ੍ਰਬੰਧਕਾਂ ਨੂੰ ਸੌਂਪਿਆ ਗਿਆ ਹੈ | ਇਸ ਮੌਕੇ ਗਊਸ਼ਾਲਾ ਦੇ ਪ੍ਰਬੰਧਕਾਂ ਨੇ ਨਗਰ ਪੰਚਾਇਤ ਦੇ ਇਸ ਸਹਿਯੋਗ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀ ਮਦਦ ਨਾਲ ਬੇਸਹਾਰਾ ਗਊਆਂ ਦੇ ਚਾਰੇ ਅਤੇ ਰਹਿਣ-ਸਹਿਣ ਦੇ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇਗਾ | ਇਸ ਮੌਕੇ ਨਗਰ ਪੰਚਾਇਤ ਮੱਖੂ ਦੇ ਪ੍ਰਧਾਨ ਨਰਿੰਦਰ ਮੋਹਨ ਕਟਾਰੀਆ, ਨਰਿੰਦਰ ਕੁਮਾਰ ਕਾਰਜ ਸਾਧਕ ਅਫ਼ਸਰ ਮੱਖੂ, ਉਦੇਸ਼ ਕਟਾਰੀਆ, ਸੁਨੀਲ ਸਿਆਲ ਐਮ.ਈ, ਕੁਲਵਿੰਦਰ ਸਿੰਘ ਬੱਬਾ, ਦਰਬਾਰਾ ਸਿੰਘ ਪੀ.ਐੱਸ.ਓ, ਗੁਰਜੰਟ ਸਿੰਘ ਕੌਂਸਲਰ, ਜੋਗਿੰਦਰ ਸਿੰਘ ਕੌਂਸਲਰ, ਕੌਂਸਲਰ ਸੌਰਵ ਅਹੂਜਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਾਸ਼ਾ ਵਿਭਾਗ ਵਲੋਂ ਉਰਦੂ ਸਿਖਲਾਈ ਕੋਰਸ ਦਾ ਨਵਾਂ ਸੈਸ਼ਨ ਜੁਲਾਈ ਤੋਂ ਅਗਲੀ ਖ਼ਬਰ ਰਾਜ ਕੁਮਾਰ ਠੁਕਰਾਲ ਦੀ ਯਾਦ 'ਚ ਪਰਿਵਾਰ ਵਲੋਂ ਸਵਰਗ ਧਾਮ 'ਚ ਬਣਵਾਇਆ ਨਵਾਂ ਸ਼ੈੱਡ
Ad Position 24