04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਥਾਣਾ ਕੈਂਟ ਫ਼ਿਰੋਜ਼ਪੁਰ ਪੁਲਿਸ ਨੇ ਦੜਾ-ਸੱਟਾ ਲਗਾਉਂਦੇ 2 ਨੌਸਰਬਾਜ਼ ਰੰਗੇ ਹੱਥੀਂ ਕੀਤੇ ਕਾਬੂ

Ad Position 21
No active advertisement
ਅਜੀਤ ਡੈਸਕ 11-06-2026
ਫ਼ਿਰੋਜ਼ਪੁਰ, 10 ਜੂਨ (ਰਾਕੇਸ਼ ਚਾਵਲਾ)-ਥਾਣਾ ਕੈਂਟ ਫ਼ਿਰੋਜ਼ਪੁਰ ਦੀ ਪੁਲਿਸ ਨੇ ਗਸ਼ਤ ਦੌਰਾਨ ਦੋ ਵਿਅਕਤੀਆਂ ਨੂੰ ਜੂਆ ਖੇਡਦੇ ਅਤੇ ਲੋਕਾਂ ਨੂੰ ਭਰਮਾਉਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ | ਪੁਲਿਸ ਨੇ ਮੁਲਜ਼ਮਾਂ ਕੋਲੋਂ ਮੌਕੇ 'ਤੇ ਹੀ 2130 ਰੁਪਏ ਦੀ ਨਕਦੀ, ਪੈੱਨ, ਕਾਪੀ ਅਤੇ ਗੱਤਾ ਬਰਾਮਦ ਕਰਕੇ ਉਨ੍ਹਾਂ ਖ਼ਿਲਾਫ਼ ਜੂਆ ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ | ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ. ਸਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਹੇਠ ਪੁਲਿਸ ਟੀਮ ਇਲਾਕੇ ਵਿਚ ਗਸ਼ਤ ਅਤੇ ਚੈਕਿੰਗ ਕਰ ਰਹੀ ਸੀ | ਜਦੋਂ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਸਥਾਨਕ ਪਾਇਲਟ ਚੌਂਕ ਕੋਲ ਪਹੁੰਚੀ ਤਾਂ ਮੁਖ਼ਬਰ ਖ਼ਾਸ ਨੇ ਪੁਲਿਸ ਨੂੰ ਇਕ ਅਹਿਮ ਸੂਚਨਾ ਦਿੱਤੀ ਕਿ ਲਾਲ ਚੰਦ ਪੁੱਤਰ ਦੇਸ ਰਾਜ ਨਿਵਾਸੀ ਮਕਾਨ ਨੰਬਰ 7 ਗਲੀ ਨੰਬਰ 11 ਫ਼ਿਰੋਜ਼ਪੁਰ ਕੈਂਟ ਅਤੇ ਸਰਵਿੰਦਰ ਸਿੰਘ ਪੁੱਤਰ ਨਸ਼ਿੰਦਰ ਸਿੰਘ ਨਿਵਾਸੀ ਮਕਾਨ ਨੰਬਰ 105 ਘੁਮਿਆਰ ਮੰਡੀ ਫ਼ਿਰੋਜ਼ਪੁਰ ਕੈਂਟ ਇਸ ਵੇਲੇ ਧੋਬੀ ਘਾਟ ਦੇ ਥੜ੍ਹੇ ਕੋਲ ਖੜ੍ਹੇ ਹੋ ਕੇ ਸ਼ਰੇਆਮ ਦੜਾ-ਸੱਟਾ ਲਿਖਣ ਦਾ ਨਾਜਾਇਜ਼ ਧੰਦਾ ਕਰ ਰਹੇ ਹਨ | ਇਹ ਮੁਲਜ਼ਮ ਉੱਥੋਂ ਲੰਘਣ ਵਾਲੇ ਰਾਹਗੀਰਾਂ ਨੂੰ ਉੱਚੀ-ਉੱਚੀ ਆਵਾਜ਼ਾਂ ਮਾਰ ਕੇ ਨਾਜਾਇਜ਼ ਜੂਆ ਖੇਡਣ ਲਈ ਉਕਸਾ ਰਹੇ ਸਨ | ਪੁਲਿਸ ਪਾਰਟੀ ਨੇ ਤੁਰੰਤ ਦੱਸੀ ਗਈ ਜਗ੍ਹਾ 'ਤੇ ਰੇਡ ਕੀਤੀ ਅਤੇ ਦੋਵਾਂ ਮੁਲਜ਼ਮਾਂ ਨੂੰ ਮੌਕੇ ਤੋਂ ਹੀ ਦਬੋਚ ਲਿਆ | ਤਲਾਸ਼ੀ ਦੌਰਾਨ ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿਚੋਂ 2130 ਰੁਪਏ ਦੀ ਭਾਰਤੀ ਕਰੰਸੀ, ਸੱਟਾ ਲਿਖਣ ਵਾਲੀ ਕਾਪੀ, ਪੈੱਨ ਅਤੇ ਇਕ ਗੱਤਾ ਬਰਾਮਦ ਕੀਤਾ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਨੇ ਦੋਵਾਂ ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਕੇ.ਕੇ.ਯੂ. ਪੰਜਾਬ ਵਲੋਂ ਬੇਰੁਜ਼ਗਾਰ ਸਹਾਇਕ ਲਾਈਨਮੈਨਾਂ 'ਤੇ ਕੀਤੇ ਪੁਲਿਸ ਤਸ਼ੱਦਦ ਦੀ ਨਿਖੇਧੀ ਅਗਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਗਾਈ ਛਬੀਲ
Ad Position 24