04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਕੇ.ਕੇ.ਯੂ. ਪੰਜਾਬ ਵਲੋਂ ਬੇਰੁਜ਼ਗਾਰ ਸਹਾਇਕ ਲਾਈਨਮੈਨਾਂ 'ਤੇ ਕੀਤੇ ਪੁਲਿਸ ਤਸ਼ੱਦਦ ਦੀ ਨਿਖੇਧੀ

Ad Position 21
No active advertisement
ਅਜੀਤ ਡੈਸਕ 11-06-2026
ਫ਼ਿਰੋਜ਼ਪੁਰ, 10 ਜੂਨ (ਕੁਲਬੀਰ ਸਿੰਘ ਸੋਢੀ)-ਬੀਤੇ ਦਿਨੀਂ ਪੰਜਾਬ ਅੰਦਰ ਪਟਿਆਲਾ ਵਿਖੇ ਆਪਣੇ ਹੱਕਾਂ ਲਈ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਬੇਰੁਜ਼ਗਾਰ ਸਹਾਇਕ ਲਾਈਨਮੈਨਾਂ ਉੱਤੇ ਪੰਜਾਬ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਅਤੇ ਤਸ਼ੱਦਦ ਦੀ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਆਗੂਆਂ ਵਲੋਂ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ ਹੈ | ਜਥੇਬੰਦੀ ਦੇ ਪ੍ਰਧਾਨ ਡਾ.ਦਰਸ਼ਨਪਾਲ, ਸੀਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਮਹਿਮਾ ਅਤੇ ਜਨਰਲ ਸਕੱਤਰ ਗੁਰਮੀਤ ਸਿੰਘ ਮਹਿਮਾ ਨੇ ਇਕ ਸਾਂਝੇ ਬਿਆਨ ਰਾਹੀਂ ਕਿਹਾ ਕਿ ਲੋਕਾਂ ਦੇ ਸੰਘਰਸ਼ਾਂ ਵਿਚੋਂ ਨਿਕਲੀ ਮੌਜੂਦਾ ਪੰਜਾਬ ਸਰਕਾਰ ਅੱਜ ਬੇਰੁਜ਼ਗਾਰਾਂ, ਕਿਸਾਨਾਂ, ਮਜ਼ਦੂਰਾਂ ਅਤੇ ਮੁਲਾਜ਼ਮਾਂ ਦੀਆਂ ਜਾਇਜ਼ ਅਤੇ ਹੱਕੀ ਮੰਗਾਂ ਨੂੰ ਸੁਣਨ ਦੀ ਬਜਾਏ ਉਨ੍ਹਾਂ ਦੀ ਆਵਾਜ਼ ਨੂੰ ਪੁਲਿਸ ਜਬਰ ਰਾਹੀਂ ਦਬਾਉਣ ਦੇ ਰਾਹ 'ਤੇ ਚੱਲ ਰਹੀ ਹੈ | ਉਨ੍ਹਾਂ ਰੋਸ ਪ੍ਰਗਟ ਕਰਦੇ ਹੋਏ ਕਿਹਾ ਕਿ ਪੰਜਾਬ ਪੁਲਿਸ ਨੇ ਜਨਰਲ ਡਾਇਰ ਦਾ ਰੂਪ ਧਾਰਨ ਕਰਕੇ ਚੰਗਾ ਨਹੀਂ ਕੀਤਾ | ਆਗੂਆਂ ਨੇ ਕਿਹਾ ਕਿ ਪਿਛਲੇ ਕੁੱਝ ਸਮੇਂ ਤੋਂ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮ, ਠੇਕਾ ਕਰਮਚਾਰੀ, ਬੇਰੁਜ਼ਗਾਰ ਨੌਜਵਾਨ, ਕਿਸਾਨ ਅਤੇ ਮਜ਼ਦੂਰ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਹਨ | ਪਰ ਸਰਕਾਰ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਪੁਲਿਸ ਅਤੇ ਪ੍ਰਸ਼ਾਸਨ ਦੇ ਜ਼ਰੀਏ ਉਨ੍ਹਾਂ ਨੂੰ ਡਰਾਉਣ-ਧਮਕਾਉਣ ਦੀ ਕੋਸ਼ਿਸ਼ ਕਰ ਰਹੀ ਹੈ | ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਚੇਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਨੇ ਬੇਰੁਜ਼ਗਾਰ ਨੌਜਵਾਨਾਂ 'ਤੇ ਕੀਤੇ ਗਏ ਜਬਰ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਨਾ ਕੀਤੀ ਅਤੇ ਮੰਗਾਂ ਦਾ ਹੱਲ ਨਾ ਕੀਤਾ ਤਾਂ ਜਥੇਬੰਦੀ ਹੋਰ ਕਿਸਾਨ, ਮਜ਼ਦੂਰ ਅਤੇ ਮੁਲਾਜ਼ਮ ਜਥੇਬੰਦੀਆਂ ਨਾਲ ਮਿਲ ਕੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਮਜਬੂਰ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਵਫ਼ਦ ਨੇ ਐੱਸ.ਸੀ. ਨਾਲ ਕੀਤੀ ਮੀਟਿੰਗ ਅਗਲੀ ਖ਼ਬਰ ਥਾਣਾ ਕੈਂਟ ਫ਼ਿਰੋਜ਼ਪੁਰ ਪੁਲਿਸ ਨੇ ਦੜਾ-ਸੱਟਾ ਲਗਾਉਂਦੇ 2 ਨੌਸਰਬਾਜ਼ ਰੰਗੇ ਹੱਥੀਂ ਕੀਤੇ ਕਾਬੂ
Ad Position 24