ਸਾਬਕਾ ਵਿਧਾਇਕ ਜਿੰਦੂ ਨੇ ਵਰਕਰਾਂ ਨਾਲ ਕੀਤੀ ਮੀਟਿੰਗ
ਅਜੀਤ ਡੈਸਕ
12-06-2026
ਕੁੱਲਗੜ੍ਹੀ, 11 ਜੂਨ (ਸੁਖਜਿੰਦਰ ਸਿੰਘ ਸੰਧੂ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ 'ਤੇ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਸਾਬਕਾ ਵਿਧਾਇਕ ਜੁਗਿੰਦਰ ਸਿੰਘ ਜਿੰਦੂ ਨੇ ਹਲਕੇ ਦੇ ਪਿੰਡ ਸੋਢੀ ਨਗਰ ਵਿਖੇ ਪਾਰਟੀ ਵਰਕਰਾਂ ਨਾਲ ਅਹਿਮ ਮੀਟਿੰਗ ਕੀਤੀ ¢ ਇਹ ਮੀਟਿੰਗ ਬਸਤੀ ਧੱਲੇ ਕੀ ਵਿਖੇ ਜਸਵੀਰ ਸਿੰਘ ਜÏਹਲ ਜ਼ਿਲ੍ਹਾ ਜਥੇਬੰਦਕ ਸਕੱਤਰ ਦੇ ਗ੍ਰਹਿ ਵਿਖੇ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜਿੰਦੂ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਸਮੂਹ ਵਰਕਰ ਹੁਣ ਤੋਂ ਹੀ ਤਿਆਰੀ ਵਿੱਢ ਦੇਣ ¢ ਉਨ੍ਹਾਂ ਕਿਹਾ ਕਿ ਬੂਥ ਪੱਧਰ ਤੱਕ ਪਾਰਟੀ ਨੂੰ ਮਜ਼ਬੂਤ ਕਰਨ ਲਈ ਵਰਕਰ ਘਰ-ਘਰ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕਰਨ ਅਤੇ ਅਕਾਲੀ ਦਲ ਦੀਆਂ ਨੀਤੀਆਂ 'ਤੇ ਪਿਛਲੇ ਕਾਰਜਕਾਲ ਦÏਰਾਨ ਕੀਤੇ ਵਿਕਾਸ ਕਾਰਜਾਂ ਤੋਂ ਜਾਣੂ ਕਰਵਾਉਣ¢ ਸਾਬਕਾ ਵਿਧਾਇਕ ਨੇ ਵਰਕਰਾਂ ਨੂੰ ਹਦਾਇਤ ਕੀਤੀ ਕਿ ਉਹ ਲੋਕਾਂ ਦੀਆਂ ਮੁਸ਼ਕਲਾਂ ਸੁਣ ਕੇ ਪਾਰਟੀ ਲੀਡਰਸ਼ਿਪ ਤੱਕ ਪਹੁੰਚਾਉਣ ਤਾਂ ਜੋ ਸਮੇਂ ਸਿਰ ਉਨ੍ਹਾਂ ਦਾ ਹੱਲ ਕਰਨ ਲਈ ਯਤਨ ਕੀਤੇ ਜਾ ਸਕਣ ¢ ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਮÏਜੂਦਾ ਸਰਕਾਰ ਤੋਂ ਤੰਗ ਆ ਚੁੱਕੇ ਹਨ ਅਤੇ ਅਕਾਲੀ ਦਲ ਵੱਲ ਮੁੜ ਉਮੀਦ ਭਰੀਆਂ ਨਜ਼ਰਾਂ ਨਾਲ ਦੇਖ ਰਹੇ ਹਨ¢ ਇਸ ਸਮੇਂ ਮਲਕੀਤ ਸਿੰਘ ਜੋਸਨ ਜ਼ਿਲ੍ਹਾ ਪ੍ਰਧਾਨ ਬੀ.ਸੀ ਵਿੰਗ ਦਿਹਾਤੀ, ਕੁਲਦੀਪ ਸਿੰਘ ਫ਼ਿਰੋਜ਼ਸ਼ਾਹ ਸਰਕਲ ਪ੍ਰਧਾਨ, ਜਗਸੀਰ ਸਿੰਘ ਜÏਹਲ, ਦਵਿੰਦਰ ਸਿੰਘ ਮੰਡ, ਗੁਰਪ੍ਰੀਤ ਸਿੰਘ ਜÏਹਲ, ਮਾ.ਜਸਵੀਰ ਸਿੰਘ, ਮਨਪ੍ਰੀਤ ਸਿੰਘ, ਨਛੱਤਰ ਸਿੰਘ, ਬਲਵਿੰਦਰ ਸਿੰਘ ਰੁਕਨ ਸ਼ਾਹ ਵਾਲਾ, ਬਲਵਿੰਦਰ ਸਿੰਘ ਡੂਮਣੀ ਵਾਲਾ, ਬਲਵੰਤ ਸਿੰਘ ਸਿੱਧੂ, ਸੁਖਵਿੰਦਰ ਸਿੰਘ ਯਾਰੇ ਸ਼ਾਹ, ਦਵਿੰਦਰ ਸਿੰਘ, ਨਿਰਮਲ ਸਿੰਘ ਨਿੰਮਾ, ਰਮਨਦੀਪ ਸਿੰਘ ਸੰਧੂ ਸਮੇਤ ਵੱਡੀ ਗਿਣਤੀ ਵਿਚ ਸਥਾਨਕ ਆਗੂ ਅਤੇ ਵਰਕਰ ਹਾਜ਼ਰ ਸਨ¢