27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਮੀਟਿੰਗ ਰੱਦ ਹੋਣ 'ਤੇ ਭੜਕੇ ਜਲ ਸਪਲਾਈ ਵਿਭਾਗ ਦੇ ਇਨਲਿਸਟਮੈਂਟ ਤੇ ਆਊਟ ਸੋਰਸ ਵਰਕਰ

Ad Position 21
No active advertisement
ਅਜੀਤ ਡੈਸਕ 12-06-2026
ਫ਼ਿਰੋਜ਼ਪੁਰ, 11 ਜੂਨ (ਗੁਰਿੰਦਰ ਸਿੰਘ)-ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿਚ ਲੰਬੇ ਸਮੇਂ ਤੋਂ ਠੇਕਾ ਪ੍ਰਣਾਲੀ ਹੇਠ ਸੇਵਾਵਾਂ ਨਿਭਾ ਰਹੇ ਇਨਲਿਸਟਮੈਂਟ ਅਤੇ ਆਊਟ ਸੋਰਸ ਵਰਕਰਾਂ ਨੇ ਆਪਣੀਆਂ ਮੰਗਾਂ ਪ੍ਰਤੀ ਪੰਜਾਬ ਸਰਕਾਰ ਦੀ ਅਣਗਹਿਲੀ ਦੇ ਵਿਰੋਧ ਵਜੋਂ ਪੰਜਾਬ ਭਰ ਵਿਚ ਰੋਸ ਮੁਜ਼ਾਹਰੇ ਕਰਦਿਆਂ ਸਰਕਾਰ ਖ਼ਿਲਾਫ਼ ਅਰਥੀ ਫ਼ੂਕ ਪ੍ਰਦਰਸ਼ਨ ਕੀਤਾ ਗਿਆ | ਪ੍ਰੈੱਸ ਬਿਆਨ ਜਾਰੀ ਕਰਦਿਆਂ ਸੂਬਾਈ ਆਗੂ ਰੁਪਿੰਦਰ ਸਿੰਘ ਅਤੇ ਜ਼ਿਲ੍ਹਾ ਖ਼ਜ਼ਾਨਚੀ ਬਲਜਿੰਦਰ ਸਿੰਘ ਨੇ ਦੱਸਿਆ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਸਬੰਧੀ ਬਣੀ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ-ਕਮ-ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ 11 ਜੂਨ ਨੂੰ ਹੋਣ ਵਾਲੀ ਮੀਟਿੰਗ ਅਚਾਨਕ ਰੱਦ ਕਰ ਦਿੱਤੀ ਗਈ | ਜਿਸ ਕਾਰਨ ਵਰਕਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਯੂਨੀਅਨ ਆਗੂਆਂ ਨੇ ਕਿਹਾ ਕਿ ਵਿਭਾਗ ਦੀਆਂ ਪੇਂਡੂ ਜਲ ਸਪਲਾਈ ਸਕੀਮਾਂ ਅਤੇ ਦਫ਼ਤਰਾਂ ਵਿਚ ਪਿਛਲੇ 15 ਤੋਂ 20 ਸਾਲਾਂ ਤੋਂ ਨਿਰੰਤਰ ਸੇਵਾਵਾਂ ਨਿਭਾ ਰਹੇ ਇਨਲਿਸਟਮੈਂਟ ਵਰਕਰਾਂ ਨੂੰ ਵਿਭਾਗ ਵਿਚ ਮਰਜ਼ ਕਰਕੇ ਪੱਕਾ ਰੁਜ਼ਗਾਰ ਦਿੱਤਾ ਜਾਵੇ | ਨਾਲ ਹੀ ਉਨ੍ਹਾਂ ਨੂੰ ਈ.ਪੀ.ਐੱਫ, ਈ.ਐੱਸ.ਆਈ.ਸੀ.ਅਤੇ ਹੋਰ ਕਾਨੂੰਨੀ ਸਹੂਲਤਾਂ ਪ੍ਰਦਾਨ ਕਰਨ ਲਈ ਨੀਤੀ ਤਹਿਤ ਨੋਟੀਫ਼ਿਕੇਸ਼ਨ ਜਾਰੀ ਕੀਤਾ ਜਾਵੇ | ਆਗੂਆਂ ਨੇ ਮੰਗ ਕੀਤੀ ਕਿ 16 ਜੂਨ ਨੂੰ ਕੈਬਨਿਟ ਸਬ-ਕਮੇਟੀ ਨਾਲ ਹੋਣ ਵਾਲੀ ਮੀਟਿੰਗ ਵਿਚ ਪੰਜਾਬ ਰਾਜ ਆਊਟ ਸੋਰਸ ਪਰਸੋਨਲ ਬਿੱਲ-2026 ਵਿਚ ਇਨਲਿਸਟਮੈਂਟ ਵਰਕਰਾਂ ਨੂੰ ਸ਼ਾਮਲ ਕਰਕੇ ਉਨ੍ਹਾਂ ਦੇ ਪੱਕੇ ਰੁਜ਼ਗਾਰ ਦਾ ਰਾਹ ਪੱਧਰਾ ਕੀਤਾ ਜਾਵੇ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਮੀਟਿੰਗ ਵਿਚ ਕੋਈ ਠੋਸ ਫ਼ੈਸਲਾ ਨਾ ਲਿਆ ਗਿਆ ਜਾਂ ਮੀਟਿੰਗ ਮੁੜ ਰੱਦ ਕੀਤੀ ਗਈ ਤਾਂ 18 ਜੂਨ ਨੂੰ ਪਟਿਆਲਾ ਵਿਖੇ ਵੱਡਾ ਇਕੱਠ ਕਰਕੇ 28 ਮਈ ਤੋਂ ਚੱਲ ਰਹੇ ਪੱਕੇ ਮੋਰਚੇ ਨੂੰ ਹੋਰ ਤਿੱਖਾ ਕੀਤਾ ਜਾਵੇਗਾ | ਯੂਨੀਅਨ ਦੇ ਪ੍ਰੈੱਸ ਸਕੱਤਰ ਰਣਜੀਤ ਸਿੰਘ ਖ਼ਾਲਸਾ ਨੇ ਕਿਹਾ ਕਿ ਜੇਕਰ ਸਰਕਾਰ ਵਲੋਂ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿਚ ਸ਼ਾਮਲ ਕਰਕੇ ਪੱਕਾ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਵਿਚ ਸਰਕਾਰ ਦੇ ਨੁਮਾਇੰਦਿਆਂ ਦਾ ਪਿੰਡ-ਪਿੰਡ ਵੱਡੇ ਪੱਧਰ 'ਤੇ ਵਿਰੋਧ ਕੀਤਾ ਜਾਵੇਗਾ | ਇਸ ਮੌਕੇ ਸੁਰਜੀਤ ਸਿੰਘ, ਸਲਵਿੰਦਰ ਸਿੰਘ, ਮਲਕੀਤ ਚੰਦ, ਗੁਰਪ੍ਰੀਤ ਸਿੰਘ, ਸੁਖਚੈਨ ਸਿੰਘ, ਗੁਰਮੁਖ ਸਿੰਘ, ਸੁਖਦੇਵ ਸਿੰਘ, ਵਿਜੇ ਕੁਮਾਰ, ਪਰਵਿੰਦਰ ਸਿੰਘ ਰਾਜਾ ਮੁੱਖ ਬੁਲਾਰਾ ਸਮੇਤ ਹੋਰ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਡਕੌਂਦਾ ਵਲੋਂ ਖੋਸਾ ਦਲ ਟੈਕਸੀ ਸਟੈਂਡ ਦੀ ਇਕਾਈ ਦਾ ਗਠਨ ਅਗਲੀ ਖ਼ਬਰ ਮੀਟਿੰਗ ਰੱਦ ਹੋਣ 'ਤੇ ਭੜਕੇ ਜਲ ਸਪਲਾਈ ਵਿਭਾਗ ਦੇ ਇਨਲਿਸਟਮੈਂਟ ਤੇ ਆਊਟ ਸੋਰਸ ਵਰਕਰ
Ad Position 24