ਫ਼ਿਰੋਜ਼ਪੁਰ, 11 ਜੂਨ (ਕੁਲਬੀਰ ਸਿੰਘ ਸੋਢੀ)-ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਸਮੂਹ ਰਾਜਨੀਤਕ ਪਾਰਟੀਆਂ ਵਲੋਂ ਲਗਾਤਾਰ ਵਿਸਥਾਰ ਕਰਦੇ ਹੋਏ ਆਪਣੇ ਟਕਸਾਲੀ 'ਤੇ ਮਿਹਨਤੀ ਵਰਕਰਾਂ ਨੂੰ ਜ਼ਿੰਮੇਵਾਰੀਆਂ ਦਿੱਤੀਆਂ ਜਾ ਰਹੀਆਂ ਹਨ | ਤਾਂ ਕਿ ਪਾਰਟੀ ਚੋਣਾਂ ਵਿਚ ਵਧੀਆ ਪ੍ਰਦਰਸ਼ਨ ਕਰ ਸਕੇ | ਇਸੇ ਲੜੀ ਦੇ ਚੱਲਦੇ ਸੱਤਾਧਾਰੀ ਪਾਰਟੀ 'ਆਪ' ਵਲੋਂ ਵੀ ਨਗਰ ਕੌਂਸਲ ਚੋਣਾਂ ਤੋਂ ਪਹਿਲਾ 'ਤੇ ਪਿੱਛੋਂ ਲਗਾਤਾਰ ਵਿਸਥਾਰ ਕਰਦੇ ਹੋਏ ਵੱਖ-ਵੱਖ ਵਿੰਗਾਂ ਦੇ ਸੂਬਾ, ਜ਼ਿਲ੍ਹਾ 'ਤੇ ਬਲਾਕ ਪੱਧਰ 'ਤੇ ਨਿਯੁਕਤੀਆਂ ਕੀਤੀਆਂ ਗਈਆਂ ਹਨ | ਜਿਸ ਦੇ ਚੱਲਦੇ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਵੀ ਨਵੀਆਂ ਨਿਯੁਕਤੀਆਂ ਹੋਈਆਂ ਹਨ | ਜਿਨ੍ਹਾਂ ਵਿਚ ਮਹਿਲਾਵਾਂ ਵੀ ਸ਼ਾਮਲ ਹਨ | ਆਮ ਆਦਮੀ ਪਾਰਟੀ ਵਲੋਂ ਕੀਤੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਜ਼ਿਲ੍ਹਾ ਫ਼ਿਰੋਜ਼ਪੁਰ ਦੀ 'ਆਪ' ਆਗੂ 'ਤੇ ਮੰਡੀ ਬੋਰਡ ਛਾਉਣੀ ਦੀ ਮੈਂਬਰ ਮਨਜੀਤ ਕੌਰ 'ਤੇ ਪਤੀ ਸੁਬੇਗ ਸਿੰਘ ਸਾਬਕਾ ਜ਼ਿਲ੍ਹਾ ਫ਼ੌਜੀ ਵਿੰਗ ਪ੍ਰਧਾਨ ('ਆਪ') ਨੇ ਵਧਾਈਆਂ ਦਿੱਤੀਆਂ ਹਨ | ਆਗੂ ਮਨਜੀਤ ਕੌਰ ਨੇ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸੂਬਾ ਪ੍ਰਧਾਨ ਅਮਨ ਅਰੋੜਾ, ਕੁਲਤਾਰ ਸਿੰਘ ਸੰਧਵਾਂ ਦਾ ਤਹਿ ਦਿਲ ਤੋਂ ਧੰਨਵਾਦ ਕੀਤਾ, ਜਿਨ੍ਹਾਂ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਟਕਸਾਲੀ 'ਤੇ ਮਿਹਨਤੀ ਆਗੂਆਂ 'ਤੇ ਵਰਕਰਾਂ ਨੂੰ ਮਾਨ ਸਨਮਾਨ ਦਿੰਦੇ ਹੋਏ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰ ਬਣਾਇਆ ਹੈ | ਉਨ੍ਹਾਂ ਸਾਰੇ ਅਹੁਦੇਦਾਰਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਤੁਹਾਨੂੰ ਪਾਰਟੀ ਵਲੋਂ ਜੋ ਸਨਮਾਨ ਮਿਲਿਆ ਹੈ | ਉਸ ਨੂੰ ਬਰਕਰਾਰ ਰੱਖਣਾ 'ਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਮਿਹਨਤ ਕਰਨੀ ਹੈ ਤਾਂ ਕਿ ਵਿਧਾਨ ਸਭਾ ਚੋਣਾਂ 2027 ਵਿਚ ਪਾਰਟੀ ਦੁਬਾਰਾ ਸੱਤਾ ਵਿਚ ਆਏ |