26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਕੇਂਦਰ ਤੇ ਸੂਬਾ ਸਰਕਾਰ ਦੀਆਂ ਨੀਤੀਆਂ ਤੋਂ ਲੋਕ ਨਾਰਾਜ਼-ਸਰਬਜੀਤ ਕੌਰ ਬਰਾੜ ਮੁੱਦਕੀ

Ad Position 21
No active advertisement
ਅਜੀਤ ਡੈਸਕ 12-06-2026
ਮੁੱਦਕੀ, 11 ਜੂਨ (ਭਾਰਤ ਭੂਸ਼ਨ ਅਗਰਵਾਲ)-ਲੋਕਾਂ ਵਿਚ ਕਾਂਗਰਸ ਪਾਰਟੀ ਪ੍ਰਤੀ ਵਿਸ਼ਵਾਸ ਲਗਾਤਾਰ ਵੱਧ ਰਿਹਾ ਹੈ ਅਤੇ ਮੌਜੂਦਾ ਸਰਕਾਰ ਦੀਆਂ ਨਾਕਾਮ ਨੀਤੀਆਂ ਤੋਂ ਲੋਕ ਨਾਰਾਜ਼ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਦੇ ਜ਼ਿਲ੍ਹਾ ਮਹਿਲਾ ਵਿੰਗ ਪ੍ਰਧਾਨ ਸਰਬਜੀਤ ਕੌਰ ਬਰਾੜ ਮੁੱਦਕੀ ਨੇ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਹੀ ਕਿਸਾਨਾਂ, ਮਜ਼ਦੂਰਾਂ 'ਤੇ ਹਰ ਵਰਗ ਦੇ ਹੱਕਾਂ ਲਈ ਖੜ੍ਹੀ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਲੋਕਾਂ ਦੀ ਭਲਾਈ ਲਈ ਸੰਘਰਸ਼ ਜਾਰੀ ਰੱਖੇਗੀ | ਉਨ੍ਹਾਂ ਨੇ ਵਰਕਰਾਂ ਨੂੰ ਇੱਕਜੁੱਟ ਹੋ ਕੇ ਮਜ਼ਬੂਤੀ ਨਾਲ ਕੰਮ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਜੇ ਅਸੀਂ ਸਭ ਮਿਲ ਕੇ ਮਿਹਨਤ ਕਰਾਂਗੇ ਤਾਂ 2027 ਵਿਚ ਕਾਂਗਰਸ ਦੀ ਸਰਕਾਰ ਬਣਾਉਣਾ ਯਕੀਨੀ ਬਣੇਗਾ | ਸਰਬਜੀਤ ਕੌਰ ਬਰਾੜ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਨਹੀਂ ਮਿਲ ਰਹੇ ਅਤੇ ਮਹਿੰਗਾਈ ਨੇ ਆਮ ਲੋਕਾਂ ਦੀ ਜ਼ਿੰਦਗੀ ਮੁਸ਼ਕਿਲ ਬਣਾ ਦਿੱਤੀ ਹੈ | ਬਰਾੜ ਨੇ ਕਿਹਾ ਕਿ ਪਾਰਟੀ ਵਰਕਰਾਂ ਦੀ ਮਿਹਨਤ ਅਤੇ ਸਮਰਪਣ ਨਾਲ ਹੀ ਕਾਂਗਰਸ ਮੁੜ ਮਜ਼ਬੂਤ ਹੋ ਰਹੀ ਹੈ ਅਤੇ ਲੋਕਾਂ ਦਾ ਸਹਿਯੋਗ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ ਵਰਕਰ ਹੀ ਪਾਰਟੀ ਦੀ ਅਸਲੀ ਤਾਕਤ ਹਨ ਅਤੇ ਉਨ੍ਹਾਂ ਦੀ ਮਿਹਨਤ ਨਾਲ ਹੀ ਜਿੱਤ ਸੰਭਵ ਹੈ |
Ad Position 22
No active advertisement
ਪਿਛਲੀ ਖ਼ਬਰ ਜ਼ੀਰਾ ਵਿਕਾਸ ਪ੍ਰੀਸ਼ਦ ਵਲੋਂ ਫੌਜ ਦੀ ਟਰੇਨਿੰਗ ਲੈ ਰਹੇ ਨੌਜਵਾਨਾਂ ਨੂੰ ਵੰਡੇ ਫਲ ਅਗਲੀ ਖ਼ਬਰ 'ਆਪ' ਵਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਮੂਹ ਆਗੂਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ ਲਈ ਵਧਾਈਆਂ-ਮਨਜੀਤ ਕੌਰ
Ad Position 24