06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਚੁਣਾਵੀ ਵਾਅਦਿਆਂ ਨੂੰ ਅਮਲ ਵਿਚ ਲਿਆਉਣ ਲੱਗੇ ਕੌਂਸਲਰ ਗਗਨਦੀਪ ਬੇਦੀ

Ad Position 21
No active advertisement
ਅਜੀਤ ਡੈਸਕ 13-06-2026
ਫ਼ਿਰੋਜ਼ਪੁਰ, 12 ਜੂਨ (ਗੁਰਿੰਦਰ ਸਿੰਘ)-ਫ਼ਿਰੋਜ਼ਪੁਰ ਸ਼ਹਿਰ ਦੇ ਵਾਰਡ ਨੰਬਰ 12 ਤੋਂ ਨਵੇਂ ਚੁਣੇ ਕੌਂਸਲਰ ਗਗਨਦੀਪ ਸਿੰਘ ਬੇਦੀ ਨੇ ਆਪਣੇ ਵਾਰਡ ਦੇ ਵਿਕਾਸ ਅਤੇ ਸਫ਼ਾਈ ਪ੍ਰਤੀ ਵਚਨਬੱਧਤਾ ਦਾ ਸਬੂਤ ਦਿੰਦਿਆਂ ਵਿਸ਼ੇਸ਼ ਸਫ਼ਾਈ ਅਭਿਆਨ ਦੀ ਸ਼ੁਰੂਆਤ ਕਰ ਦਿੱਤੀ ਹੈ | ਚੋਣਾਂ ਦੌਰਾਨ ਵਾਰਡ ਵਾਸੀਆਂ ਨਾਲ ਕੀਤੇ ਵਾਅਦਿਆਂ ਨੂੰ ਅਮਲੀ ਜਾਮਾ ਪਹਿਨਾਉਂਦੇ ਹੋਏ ਉਨ੍ਹਾਂ ਵਲੋਂ ਇਲਾਕੇ ਵਿਚ ਸਫ਼ਾਈ ਵਿਵਸਥਾ ਨੂੰ ਸੁਧਾਰਨ ਲਈ ਤੁਰੰਤ ਕਦਮ ਚੁੱਕੇ ਜਾ ਰਹੇ ਹਨ | ਇਸ ਸਫ਼ਾਈ ਅਭਿਆਨ ਤਹਿਤ ਵਾਰਡ ਦੇ ਵੱਖ-ਵੱਖ ਹਿੱਸਿਆਂ ਵਿਚ ਪਏ ਕੂੜਾ-ਕਰਕਟ ਅਤੇ ਗੰਦਗੀ ਨੂੰ ਹਟਵਾਇਆ ਗਿਆ | ਇਸ ਦੇ ਨਾਲ ਹੀ ਗਲੀਆਂ ਅਤੇ ਜਨਤਕ ਥਾਵਾਂ ਦੀ ਸਫ਼ਾਈ ਕਰਵਾਈ ਗਈ ਤਾਂ ਜੋ ਵਾਰਡ ਵਾਸੀਆਂ ਨੂੰ ਸਾਫ਼-ਸੁਥਰਾ ਅਤੇ ਸਿਹਤਮੰਦ ਮਾਹੌਲ ਮੁਹੱਈਆ ਕਰਵਾਇਆ ਜਾ ਸਕੇ | ਕੌਂਸਲਰ ਗਗਨਦੀਪ ਸਿੰਘ ਬੇਦੀ ਖ਼ੁਦ ਮੌਕੇ 'ਤੇ ਪਹੁੰਚ ਕੇ ਸਫ਼ਾਈ ਕਾਰਜਾਂ ਦੀ ਨਿਗਰਾਨੀ ਕਰਦੇ ਰਹੇ ਅਤੇ ਸਬੰਧਿਤ ਕਰਮਚਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ | ਇਸ ਮੌਕੇ ਗਗਨਦੀਪ ਸਿੰਘ ਬੇਦੀ ਨੇ ਕਿਹਾ ਕਿ ਵਾਰਡ ਨੰਬਰ 12 ਦੇ ਸਰਵਪੱਖੀ ਵਿਕਾਸ ਲਈ ਉਹ ਪੂਰੀ ਤਨਦੇਹੀ ਨਾਲ ਕੰਮ ਕਰਨਗੇ ਅਤੇ ਸਫ਼ਾਈ, ਸੀਵਰੇਜ, ਸਟਰੀਟ ਲਾਈਟਾਂ, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਤਰਜੀਹ ਦੇ ਆਧਾਰ 'ਤੇ ਸੁਧਾਰਿਆ ਜਾਵੇਗਾ | ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਵਾਤਾਵਰਨ ਹਰ ਨਾਗਰਿਕ ਦਾ ਅਧਿਕਾਰ ਹੈ ਅਤੇ ਇਸ ਲਈ ਨਗਰ ਨਿਗਮ ਅਤੇ ਸਥਾਨਕ ਲੋਕਾਂ ਦੇ ਸਾਂਝੇ ਯਤਨ ਬਹੁਤ ਜ਼ਰੂਰੀ ਹਨ | ਇਸ ਦੌਰਾਨ ਸੋਨੂੰ ਹਾਂਡਾ, ਬਲਦੇਵ ਸਿੰਘ ਬੇਦੀ (ਪੱਪੂ ਚੱਕੀ ਵਾਲਾ), ਯੋਗੀ ਨੰਦਾ, ਮਨਦੀਪ ਸਿੰਘ ਮਨੀ, ਕੰਵਰ ਮਨਦੀਪ ਸਿੰਘ ਅਤੇ ਗੁਰਮੀਤ ਸਿੰਘ ਗੀਤੂ ਬੇਦੀ ਸਮੇਤ ਹੋਰ ਪਤਵੰਤੇ ਵਿਅਕਤੀ ਵੀ ਮੌਕੇ 'ਤੇ ਹਾਜ਼ਰ ਰਹੇ | ਵਾਰਡ ਵਾਸੀਆਂ ਨੇ ਕੌਂਸਲਰ ਵਲੋਂ ਸ਼ੁਰੂ ਕੀਤੀ ਗਈ ਇਸ ਮੁਹਿੰਮ ਦੀ ਸ਼ਲਾਘਾ ਕਰਦਿਆਂ ਭਵਿੱਖ ਵਿਚ ਵੀ ਅਜਿਹੇ ਲੋਕ-ਹਿਤੈਸ਼ੀ ਉਪਰਾਲਿਆਂ ਦੀ ਉਮੀਦ ਜਤਾਈ |
Ad Position 22
No active advertisement
ਪਿਛਲੀ ਖ਼ਬਰ ਤੇਜ਼ ਹਨ੍ਹੇਰੀ ਕਾਰਨ ਸੜਕਾਂ 'ਤੇ ਡਿੱਗੇ ਦਰੱਖ਼ਤ, ਬਿਜਲੀ ਸਪਲਾਈ ਠੱਪ ਅਗਲੀ ਖ਼ਬਰ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਨਹਿਰੀ ਪਾਣੀ ਦਾ ਮੋਘਾ ਕੀਤਾ ਪਾਸ
Ad Position 24
No active advertisement