ਮੱਲਾਂਵਾਲਾ, 12 ਜੂਨ (ਗੁਰਦੇਵ ਸਿੰਘ)-ਥਾਣਾ ਮੱਲਾਂਵਾਲਾ ਪੁਲਿਸ ਵਲੋਂ ਹੈਰੋਇਨ ਸਮੇਤ ਮੁਲਜ਼ਮ ਨੂੰ ਕਾਬੂ ਕਰਕੇ ਉਸ ਖ਼ਿਲਾਫ਼ ਐਨ.ਡੀ.ਪੀ.ਐੱਸ. ਐਕਟ ਅਧੀਨ ਮੁਕੱਦਮਾ ਦਰਜ ਕੀਤਾ ਹੈ | ਇਸ ਸਬੰਧੀ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ਦੌਰਾਨ ਬੇਆਬਾਦ ਭੱਠਾ ਆਸਿਫ਼ ਵਾਲਾ ਕੋਲ ਇਕ ਮੋਨਾ ਨੌਜਵਾਨ ਦਿਖਾਈ ਦਿੱਤਾ | ਜਿਸ ਨੂੰ ਸਾਥੀਆਂ ਦੀ ਮਦਦ ਨਾਲ ਕਾਬੂ ਕਰਕੇ ਲਈ ਗਈ ਤਲਾਸ਼ੀ ਦੌਰਾਨ ਉਸ ਕੋਲੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਮੁਲਜ਼ਮ ਦੀ ਪਹਿਚਾਣ ਮਨਤਾਰ ਸਿੰਘ ਪੁੱਤਰ ਬਚਿੱਤਰ ਸਿੰਘ ਵਾਸੀ ਬੂਟੇ ਵਾਲਾ ਵਜੋਂ ਹੋਈ ਹੈ |