06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਬਹੁਜਨ ਸਮਾਜ ਪਾਰਟੀ ਵਲੋਂ ਪੰਜਾਬ 'ਚ ਕਾਨੂੰਨ ਵਿਵਸਥਾ ਅਤੇ ਬੇਰੁਜ਼ਗਾਰੀ ਖ਼ਿਲਾਫ਼ ਰਾਜਪਾਲ ਲਈ ਮੰਗ ਪੱਤਰ ਦਿੱਤਾ

Ad Position 21
No active advertisement
ਅਜੀਤ ਡੈਸਕ 13-06-2026
ਫ਼ਿਰੋਜ਼ਪੁਰ, 12 ਜੂਨ(ਰਾਕੇਸ਼ ਚਾਵਲਾ)-ਬਹੁਜਨ ਸਮਾਜ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਕਪਤਾਨ ਦੀ ਅਗਵਾਈ ਹੇਠ ਪਾਰਟੀ ਨੇ ਪੰਜਾਬ ਦੇ ਰਾਜਪਾਲ ਨੰੂ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀ ਰਾਹੀਂ ਮੰਗ ਪੱਤਰ ਸੌਂਪਿਆ ਗਿਆ | ਇਸ ਮੰਗ ਪੱਤਰ ਵਿਚ ਸੂਬੇ ਅੰਦਰ ਵਿਗੜ ਰਹੀ ਕਾਨੂੰਨ ਵਿਵਸਥਾ, ਵਧਦੀ ਬੇਰੁਜ਼ਗਾਰੀ ਅਤੇ ਸਰਕਾਰੀ ਨਾਕਾਮੀਆਂ 'ਤੇ ਗੰਭੀਰ ਚਿੰਤਾ ਪ੍ਰਗਟਾਈ ਗਈ ਹੈ | ਪਾਰਟੀ ਨੇ ਰਾਜਪਾਲ ਤੋਂ ਮੰਗ ਕੀਤੀ ਹੈ ਕਿ ਉਹ ਸੂਬਾ ਸਰਕਾਰ ਨੂੰ ਇਨ੍ਹਾਂ ਗੰਭੀਰ ਮੁੱਦਿਆਂ 'ਤੇ ਠੋਸ ਕਾਰਵਾਈ ਕਰਨ ਲਈ ਨਿਰਦੇਸ਼ ਜਾਰੀ ਕਰਨ | ਬਹੁਜਨ ਸਮਾਜ ਪਾਰਟੀ ਪੰਜਾਬ ਵਲੋਂ ਸੂਬੇ ਦੇ ਰਾਜਪਾਲ ਨੂੰ ਜ਼ਿਲ੍ਹਾ ਡਿਪਟੀ ਕਮਿਸ਼ਨਰਾਂ ਰਾਹੀਂ ਇਕ ਮੰਗ ਪੱਤਰ ਭੇਜਿਆ ਗਿਆ ਹੈ ਜਿਸ ਵਿਚ ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਸੂਬੇ ਦੀ ਮੌਜੂਦਾ ਸਥਿਤੀ 'ਤੇ ਵੱਡੇ ਸਵਾਲ ਚੁੱਕੇ ਗਏ ਹਨ | ਰਾਜਪਾਲ ਤੋਂ ਮੰਗ ਕੀਤੀ ਗਈ ਕਿ ਪੀ.ਐੱਸ.ਪੀ.ਸੀ.ਐਨ ਵਿਚ ਟੈੱਸਟ ਪਾਸ ਕਰ ਚੁੱਕੇ 2600 ਨੌਜਵਾਨਾਂ ਨੂੰ ਤੁਰੰਤ ਨੌਕਰੀ ਦਿੱਤੀ ਜਾਵੇ | ਪੀ.ਐੱਸ.ਪੀ.ਸੀ.ਐਨ ਦੇ ਮਿ੍ਤਕ ਕਰਮਚਾਰੀਆਂ ਦੇ ਆਸਰਿਆਂ ਨੂੰ ਤਰਸ ਦੇ ਆਧਾਰ 'ਤੇ ਨੌਕਰੀ ਮਿਲੇ | ਅਪਰਾਧਿਕ ਘਟਨਾਵਾਂ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਦਲਿਤਾਂ 'ਤੇ ਹੋ ਰਹੇ ਅੱਤਿਆਚਾਰ ਬੰਦ ਹੋਣ | ਨੌਜਵਾਨਾਂ 'ਤੇ ਤਸ਼ੱਦਦ ਕਰਨ ਵਾਲੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਹੋਵੇ | ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਦਾ ਬਕਾਇਆ 18 ਪ੍ਰਤੀਸ਼ਤ 41 ਤੁਰੰਤ ਜਾਰੀ ਕੀਤਾ ਜਾਵੇ | ਪ੍ਰਧਾਨ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੇ ਰਾਜਪਾਲ ਨੂੰ ਅਪੀਲ ਕੀਤੀ ਹੈ ਕਿ ਉਹ ਸੰਵਿਧਾਨਕ ਸਰਪ੍ਰਸਤ ਵਜੋਂ ਦਖ਼ਲ ਦੇਣ ਅਤੇ ਪੰਜਾਬ ਦੇ ਲੋਕਾਂ ਦੇ ਹਿਤਾਂ ਦੀ ਰਾਖੀ ਕਰਨ | ਇਸ ਮੌਕੇ ਬਹੁਜਨ ਸਮਾਜ ਪਾਰਟੀ ਦੇ ਹੋਰ ਆਗੂ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੀਂਹ ਦੇ ਨਾਲ ਆਏ ਹਨ੍ਹੇਰੀ ਝੱਖੜ ਨੇ ਰੁੱਖ, ਪਸ਼ੂਆਂ, ਤੂੜੀ ਵਾਲੇ ਸ਼ੈੱਡ ਅਤੇ ਬਿਜਲੀ ਵਾਲੇ ਖੰਭੇ ਕੀਤੇ ਢਹਿ-ਢੇਰੀ ਅਗਲੀ ਖ਼ਬਰ ਲਛਮਣ ਨਹਿਰ ਵਿਚ ਪਿਆ ਵੱਡਾ ਪਾੜ, ਹਜ਼ਾਰਾਂ ਏਕੜ ਫ਼ਸਲ ਮਾਰ ਹੇਠ
Ad Position 24
No active advertisement