ਗੁਰੂਹਰਸਹਾਏ, 12 ਜੂਨ (ਕਪਿਲ ਕੰਧਾਰੀ)-ਸ਼੍ਰੋਮਣੀ ਅਕਾਲੀ ਦਲ ਵੱਲੋਂ ਗੁਰਵਿੰਦਰ ਸਿੰਘ ਚੁੱਘਾ ਨੂੰ ਯੂਥ ਅਕਾਲੀ ਦਲ ਹਲਕਾ ਗੁਰੂਹਰਸਹਾਏ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ 'ਤੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿਚ ਖ਼ੁਸ਼ੀ ਦੀ ਲਹਿਰ ਹੈ | ਇਸ ਮੌਕੇ ਹਲਕਾ ਇੰਚਾਰਜ ਵਰਦੇਵ ਸਿੰਘ ਮਾਨ ਨੇ ਗੁਰਵਿੰਦਰ ਸਿੰਘ ਚੁੱਘਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਪਾਰਟੀ ਹਾਈਕਮਾਂਡ ਵਲੋਂ ਉਨ੍ਹਾਂ ਨੂੰ ਦਿੱਤੀ ਗਈ ਇਹ ਜ਼ਿੰਮੇਵਾਰੀ ਉਨ੍ਹਾਂ ਦੀ ਮਿਹਨਤ, ਲਗਨ ਅਤੇ ਪਾਰਟੀ ਪ੍ਰਤੀ ਵਫ਼ਾਦਾਰੀ ਦਾ ਸਨਮਾਨ ਹੈ | ਉਨ੍ਹਾਂ ਕਿਹਾ ਕਿ ਗੁਰਵਿੰਦਰ ਸਿੰਘ ਚੁੱਘਾ ਦੀ ਅਗਵਾਈ ਹੇਠ ਯੂਥ ਅਕਾਲੀ ਦਲ ਹਲਕਾ ਗੁਰੂਹਰਸਹਾਏ ਹੋਰ ਮਜ਼ਬੂਤ ਹੋਵੇਗਾ ਅਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਏਗਾ | ਗੁਰਵਿੰਦਰ ਸਿੰਘ ਚੁੱਘਾ ਦੀ ਨਿਯੁਕਤੀ ਨਾਲ ਯੂਥ ਵਿੰਗ ਨੂੰ ਨਵੀਂ ਦਿਸ਼ਾ ਅਤੇ ਹੋਰ ਊਰਜਾ ਮਿਲੇਗੀ | ਇਸ ਮੌਕੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਵੀ ਗੁਰਵਿੰਦਰ ਸਿੰਘ ਚੁੱਘਾ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਉਨ੍ਹਾਂ ਦੇ ਸਫਲ ਕਾਰਜਕਾਲ ਦੀ ਕਾਮਨਾ ਕੀਤੀ |