07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਸੁਖਵਿੰਦਰ ਸਿੰਘ ਸੁੱਖਾ ਸਰਪੰਚ ਬਣੇ ਬਾਜ਼ੀਗਰ ਭਲਾਈ ਬੋਰਡ ਜ਼ਿਲ੍ਹਾ ਫ਼ਿਰੋਜਪੁਰ ਦੇ ਚੇਅਰਮੈਨ

Ad Position 21
No active advertisement
ਅਜੀਤ ਡੈਸਕ 13-06-2026
ਗੋਲੂ ਕਾ ਮੋੜ, 12 ਜੂਨ ( ਸੁਰਿੰਦਰ ਸਿੰਘ ਪੁਪਨੇਜਾ)-ਪੰਜਾਬ ਸਰਕਾਰ ਵਲੋਂ ਪਿੰਡ ਵਾਸਲ ਮੋਹਨ ਕੇ (ਗੋਲੂ ਕਾ ਮੋੜ) ਦੇ ਸਰਪੰਚ ਸੁਖਵਿੰਦਰ ਸਿੰਘ ਸੁੱਖਾ ਨੂੰ ਬਾਜ਼ੀਗਰ ਵੈੱਲਫੇਅਰ ਬੋਰਡ ਜ਼ਿਲ੍ਹਾ ਫ਼ਿਰੋਜ਼ਪੁਰ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ, ਦੀ ਪਿੰਡ ਵਿਚ ਖ਼ੁਸ਼ੀ ਦੀ ਲਹਿਰ ਹੈ ਅਤੇ ਲੱਡੂ ਵੰਡੇ ਜਾ ਰਹੇ ਹਨ | ਸੁਖਵਿੰਦਰ ਸਿੰਘ ਦੇ ਗ੍ਰਹਿ ਵਿਖੇ ਵਧਾਈ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ | ਇਸ ਮੌਕੇ ਬੀ.ਸੀ. ਕਮਿਸ਼ਨ ਪੰਜਾਬ ਦੇ ਚੇਅਰਮੈਨ ਡਾ. ਮਲਕੀਤ ਥਿੰਦ ਅਤੇ ਹੋਰ ਵੱਖ-ਵੱਖ ਆਗੂਆਂ ਵਲੋਂ ਸੁਖਵਿੰਦਰ ਸਿੰਘ ਦੇ ਘਰ ਪਹੁੰਚ ਕੇ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ ਗਿਆ 'ਤੇ ਪਰਿਵਾਰ ਨੂੰ ਵਧਾਈ ਦਿੱਤੀ ਗਈ | ਇਸ ਦੌਰਾਨ ਸੁਖਵਿੰਦਰ ਸਿੰਘ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ, ਕੈਬਨਿਟ ਮੰਤਰੀ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ, ਬੀ.ਸੀ ਕਮਿਸ਼ਨ ਪੰਜਾਬ ਦੇ ਚੇਅਰਮੈਨ ਡਾ. ਮਲਕੀਤ ਥਿੰਦ ਦਾ ਧੰਨਵਾਦ ਕਰਦਿਆਂ ਕਿਹਾ ਮੇਰੇ 'ਤੇ ਭਰੋਸਾ ਜਿਤਾ ਕੇ ਮੈਨੂੰ ਇਹ ਬਹੁਤ ਵੱਡੀ ਜ਼ਿੰਮੇਵਾਰੀ ਸੌਂਪੀ ਹੈ |
ਮੈ ਆਪਣੇ ਬਾਜ਼ੀਗਰ ਸਮਾਜ ਲਈ ਵੱਧ ਤੋਂ ਵੱਧ ਕੋਸ਼ਿਸ਼ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਪੰਜਾਬ ਸਰਕਾਰ ਵਲੋਂ ਹੱਲ ਕਰਵਾਵਾਂਗਾ ਅਤੇ ਪਾਰਟੀ ਪ੍ਰਤੀ ਬਣਦੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਵਾਂਗਾ |
ਇਸ ਮੌਕੇ ਨੰਬਰਦਾਰ ਜਗਦੀਸ਼ ਥਿੰਦ, ਬਲਦੇਵ ਥਿੰਦ, ਪਵਨ ਕੰਬੋਜ, ਡਾ. ਜਗਦੀਸ਼ ਲਾਲ, ਮੱਲ ਰਾਜ, ਵਿਜੇ ਥਿੰਦ ਪ੍ਰਧਾਨ ਯੂਥ ਕਲੱਬ, ਬਚਨ ਲਾਲ, ਸੰਜੀਵ ਕੁਮਾਰ, ਸੁਰਜੀਤ ਸਿੰਘ, ਹਰਭਜਨ ਲਾਲ, ਟੀਟੂ ਸੁਨਿਆਰਾ, ਮੁਖ਼ਤਿਆਰ ਚੰਦ, ਸ਼ਾਹਰੁੱਖ਼ ਥਿੰਦ, ਸਤਪਾਲ ਸੰਧਾ ਅਤੇ ਵੱਡੀ ਗਿਣਤੀ ਵਿਚ ਸਰਪੰਚ 'ਤੇ ਪਿੰਡ ਦੇ ਪਤਵੰਤੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੁਖਵਿੰਦਰ ਸਿੰਘ ਸੁੱਖਾ ਸਰਪੰਚ ਬਣੇ ਬਾਜ਼ੀਗਰ ਭਲਾਈ ਬੋਰਡ ਜ਼ਿਲ੍ਹਾ ਫ਼ਿਰੋਜਪੁਰ ਦੇ ਚੇਅਰਮੈਨ ਅਗਲੀ ਖ਼ਬਰ ਗੁਰਵਿੰਦਰ ਸਿੰਘ ਚੁੱਘਾ ਯੂਥ ਅਕਾਲੀ ਦਲ ਹਲਕਾ ਗੁਰੂਹਰਸਹਾਏ ਦੇ ਪ੍ਰਧਾਨ ਨਿਯੁਕਤ
Ad Position 24
No active advertisement