07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਸਰਬੱਤ ਦਾ ਭਲਾ ਟਰੱਸਟ ਵਲੋਂ ਪਿੰਡ ਫੱਤੇ ਵਾਲਾ 'ਚ ਹੜ੍ਹਾਂ ਕਾਰਨ ਨੁਕਸਾਨੇ ਘਰ ਦੀ ਮੁੜ ਉਸਾਰੀ ਦੀ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 13-06-2026
ਮੱਲਾਂਵਾਲਾ, 12 ਜੂਨ (ਗੁਰਦੇਵ ਸਿੰਘ)-ਉੱਘੇ ਸਮਾਜ ਸੇਵੀ ਡਾ. ਐੱਸ.ਪੀ.ਸਿੰਘ ਓਬਰਾਏ ਦੀ ਅਗਵਾਈ ਹੇਠ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਸਿਆਟਲ ਸੰਗਤ ਯੂ.ਐੱਸ.ਏ ਦੇ ਵਿਸ਼ੇਸ਼ ਸਹਿਯੋਗ ਨਾਲ ਡਾ. ਆਰ.ਐੱਸ.ਅਟਵਾਲ ਦੀ ਦੇਖ ਰੇਖ ਹੇਠ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਲੋਕ ਭਲਾਈ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦੇ ਹੋਏ ਪਿੰਡ ਫੱਤੇ ਵਾਲਾ ਵਿਖੇ ਵੀਰ ਸਿੰਘ ਪੁੱਤਰ ਅਮਰੀਕ ਸਿੰਘ ਦਾ ਹੜ੍ਹਾਂ ਕਾਰਨ ਨੁਕਸਾਨੇ ਗਏ ਮਕਾਨ ਦੀ ਮੁੜ ਉਸਾਰੀ ਦੀ ਸ਼ੁਰੂਆਤ ਗੁਰੂ ਸਾਹਿਬ ਜੀ ਦੀ ਓਟ ਆਸਰਾ ਲੈ ਕੇ ਅਰਦਾਸ ਕਰਨ ਉਪਰੰਤ ਮੁੱਖ ਮਹਿਮਾਨ ਜ਼ੀਰਾ ਵਿਧਾਇਕ ਨਰੇਸ਼ ਕਟਾਰੀਆ, ਨਗਰ ਕੌਂਸਲ ਮੱਲਾਂਵਾਲਾ ਦੇ ਪ੍ਰਧਾਨ ਮਹਾਂਵੀਰ ਸਿੰਘ, ਗੁਰਮਤਿ ਪ੍ਰਚਾਰ ਜਥਾ ਬਾਬਾ ਬਲਕਾਰ ਸਿੰਘ, ਬਾਬਾ ਭਾਗ ਸਿੰਘ, ਸਰਪੰਚ ਸੁਖਦੇਵ ਸਿੰਘ ਅਤੇ ਟਰੱਸਟ ਦੇ ਟੀਮ ਮੈਂਬਰਾਂ ਵਲੋਂ ਸਾਂਝੇ ਤੌਰ 'ਤੇ ਨੀਂਹ ਰੱਖੀ ਗਈ | ਇਸ ਮੌਕੇ ਜ਼ੀਰਾ ਵਿਧਾਇਕ ਨਰੇਸ਼ ਕਟਾਰੀਆ ਵਲੋਂ ਡਾ. ਓਬਰਾਏ ਮਨੁੱਖਤਾ ਦੀ ਭਲਾਈ ਹਿਤ ਕੀਤੇ ਜਾ ਰਹੇ ਕੰਮਾਂ ਦੀ ਪ੍ਰਸ਼ੰਸਾ ਕੀਤੀ ਗਈ | ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ, ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ ਅਤੇ ਪਿੰਡ ਦੇ ਮੋਹਤਬਰਾਂ ਵਲੋਂ ਆਏ ਹੋਏ ਮਹਿਮਾਨਾਂ ਦਾ ਪਹੁੰਚਣ 'ਤੇ ਜੀ ਆਇਆ ਆਖਿਆ ਗਿਆ |ਇਸ ਮੌਕੇ ਵੀਰ ਸਿੰਘ ਦੇ ਪਰਿਵਾਰ ਵਲੋਂ ਡਾ. ਓਬਰਾਏ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੀਂਹ ਹਨੇਰੀਆਂ ਵਿਚ ਉਨ੍ਹਾਂ ਦਾ ਪਰਿਵਾਰ ਛੋਟੇ ਬੱਚਿਆਂ ਨਾਲ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰ ਰਿਹਾ ਸੀ, ਇਸ ਮਦਦ ਲਈ ਉਹ ਹਮੇਸ਼ਾ ਡਾ. ਓਬਰਾਏ ਦੇ ਰਿਣੀ ਰਹਿਣਗੇ | ਇਸ ਮੌਕੇ ਜ਼ਿਲ੍ਹਾ ਕੈਸ਼ੀਅਰ ਵਿਜੈ ਕੁਮਾਰ ਬਹਿਲ, ਜ਼ਿਲ੍ਹਾ ਸਲਾਹਕਾਰ ਅਤੇ ਇੰਚਾਰਜ ਜ਼ੀਰਾ ਰਣਜੀਤ ਸਿੰਘ ਰਾਏ, ਬਲਵਿੰਦਰ ਪਾਲ ਸ਼ਰਮਾ, ਤਲਵਿੰਦਰ ਕੌਰ, ਕਿਰਨ ਪੇਂਟਰ, ਰਾਮ ਸਿੰਘ ਅਤੇ ਪਿੰਡ ਦੇ ਮੋਹਤਬਰ ਬੰਦੇ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਜ਼ੀਰਾ ਵਿਕਾਸ ਪ੍ਰੀਸ਼ਦ ਦੇ ਅਹੁਦੇਦਾਰਾਂ ਨੇ ਕੀਤੀ ਡੀ.ਐਸ.ਪੀ. ਜ਼ੀਰਾ ਜਸਪਾਲ ਸਿੰਘ ਢਿੱਲੋਂ ਨਾਲ ਮੁਲਾਕਾਤ ਅਗਲੀ ਖ਼ਬਰ ਅੰਗ ਦਾਨ ਅਤੇ ਯੂਰੋ-ਕੈਂਸਰ ਜਾਗਰੂਕਤਾ ਮੈਰਾਥਨ 28 ਨੂੰ
Ad Position 24
No active advertisement