07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਸੰਤ ਕਬੀਰ ਕਾਲਜ ਜ਼ੀਰਾ ਦੀ 'ਅਸੀਸ ਸਕਾਲਰਸ਼ਿਪ' ਵਿਦਿਆਰਥੀਆਂ ਲਈ ਬਣੀ ਵਰਦਾਨ

Ad Position 21
No active advertisement
ਅਜੀਤ ਡੈਸਕ 13-06-2026
ਜ਼ੀਰਾ, 12 ਜੂਨ(ਰਜਨੀਸ਼ ਕਥੂਰੀਆ)-ਉੱਚ ਸਿੱਖਿਆ ਨੂੰ ਹਰ ਵਿਦਿਆਰਥੀ ਦੀ ਪਹੁੰਚ ਵਿਚ ਲਿਆਉਣ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਦੇ ਬੱਚਿਆਂ ਨੂੰ ਸਿੱਖਿਆ ਦੇ ਬਰਾਬਰ ਮੌਕੇ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸੰਤ ਕਬੀਰ ਕਾਲਜ ਜ਼ੀਰਾ ਵਲੋਂ ਸ਼ੁਰੂ ਕੀਤੀ ਗਈ 'ਅਸੀਸ ਸਕਾਲਰਸ਼ਿਪ' ਯੋਜਨਾ ਵਿਦਿਆਰਥੀਆਂ ਲਈ ਵਰਦਾਨ ਸਾਬਤ ਹੋ ਰਹੀ ਹੈ | ਇਸ ਸਕੀਮ ਦੇ ਤਹਿਤ ਜਨਰਲ ਅਤੇ ਬੀ.ਸੀ.ਵਰਗ ਦੇ ਯੋਗ ਵਿਦਿਆਰਥੀਆਂ ਨੂੰ 70 ਫ਼ੀਸਦੀ ਤੱਕ ਸਕਾਲਰਸ਼ਿਪ ਦਿੱਤੀ ਜਾ ਰਹੀ ਹੈ | ਜਿਸ ਨਾਲ ਬਹੁਤ ਸਾਰੇ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਜਾਰੀ ਰੱਖਣ ਵਿਚ ਮਦਦ ਮਿਲ ਰਹੀ ਹੈ | ਕਾਲਜ ਦੇ ਚੇਅਰਮੈਨ ਗੁਰਚਰਨ ਸਿੰਘ ਨੇ ਕਿਹਾ ਕਿ ਸਿੱਖਿਆ ਹਰ ਵਿਦਿਆਰਥੀ ਦਾ ਅਧਿਕਾਰ ਹੈ ਅਤੇ ਕਿਸੇ ਵੀ ਬੱਚੇ ਦਾ ਭਵਿੱਖ ਸਿਰਫ਼ ਆਰਥਿਕ ਕਮਜ਼ੋਰੀ ਕਾਰਨ ਪ੍ਰਭਾਵਿਤ ਨਹੀਂ ਹੋਣਾ ਚਾਹੀਦਾ | ਇਸੇ ਸੋਚ ਨੂੰ ਅਮਲੀ ਰੂਪ ਦਿੰਦਿਆਂ ਕਾਲਜ ਵਲੋਂ ਅਸੀਸ ਸਕਾਲਰਸ਼ਿਪ ਦੀ ਸ਼ੁਰੂਆਤ ਕੀਤੀ ਗਈ ਹੈ | ਜਿਸ ਨੂੰ ਵਿਦਿਆਰਥੀਆਂ ਅਤੇ ਮਾਪਿਆਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਕਾਲਜ ਦੇ ਡਾਇਰੈਕਟਰ ਡਾ. ਸੁਖਦੇਵ ਸਿੰਘ ਨੇ ਦੱਸਿਆ ਕਿ ਅੱਜ ਦੇ ਸਮੇਂ ਵਿਚ ਉੱਚ ਸਿੱਖਿਆ ਦੀਆਂ ਵਧਦੀਆਂ ਲਾਗਤਾਂ ਕਾਰਨ ਕਈ ਹੋਣਹਾਰ ਵਿਦਿਆਰਥੀ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਤੋਂ ਵਾਂਝੇ ਰਹਿ ਜਾਂਦੇ ਹਨ | ਉਹਨਾਂ ਦੱਸਿਆ ਕਿ ਅਸੀਸ ਸਕਾਲਰਸ਼ਿਪ ਦਾ ਮੁੱਖ ਮਕਸਦ ਵਿਦਿਆਰਥੀਆਂ ਨੂੰ ਆਰਥਿਕ ਸਹਾਰਾ ਦੇਣਾ ਹੈ ਤਾਂ ਜੋ ਉਹ ਬਿਨਾਂ ਕਿਸੇ ਚਿੰਤਾ ਦੇ ਆਪਣੀ ਪੜ੍ਹਾਈ ਜਾਰੀ ਰੱਖ ਸਕਣ | ਉਨ੍ਹਾਂ ਕਿਹਾ ਕਿ ਇਸ ਯੋਜਨਾ ਦੇ ਤਹਿਤ ਬਹੁਤ ਸਾਰੇ ਵਿਦਿਆਰਥੀਆਂ ਨੂੰ ਫ਼ੀਸ ਵਿੱਚ ਵੱਡੀ ਰਾਹਤ ਮਿਲੀ ਹੈ | ਜਿਸ ਨਾਲ ਉਨ੍ਹਾਂ ਦੇ ਪਰਿਵਾਰਾਂ 'ਤੇ ਪੈਣ ਵਾਲਾ ਆਰਥਿਕ ਬੋਝ ਵੀ ਘਟਿਆ ਹੈ | ਕਾਲਜ ਦੇ ਪਿ੍ੰਸੀਪਲ ਡਾ. ਵੀਰਪਾਲ ਨੇ ਕਿਹਾ ਕਿ ਸੰਤ ਕਬੀਰ ਕਾਲਜ ਸਿਰਫ਼ ਡਿਗਰੀਆਂ ਹੀ ਨਹੀਂ ਸਗੋਂ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਦੀ ਨੀਂਹ ਰੱਖਣ ਲਈ ਵੀ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਅਸੀਸ ਸਕਾਲਰਸ਼ਿਪ ਰਾਹੀਂ ਕਾਲਜ ਸਮਾਜ ਦੇ ਹਰ ਵਰਗ ਤੱਕ ਸਿੱਖਿਆ ਪਹੁੰਚਾਉਣ ਲਈ ਲਗਾਤਾਰ ਯਤਨਸ਼ੀਲ ਹੈ | ਉਨ੍ਹਾਂ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੇ ਬੱਚਿਆਂ ਨੂੰ ਉੱਚ ਸਿੱਖਿਆ ਨਾਲ ਜੋੜਨ | ਕਾਲਜ ਪ੍ਰਬੰਧਨ ਨੂੰ ਵਿਸ਼ਵਾਸ ਹੈ ਕਿ ਅਸੀਸ ਸਕਾਲਰਸ਼ਿਪ ਆਉਣ ਵਾਲੇ ਸਮੇਂ ਵਿਚ ਹੋਰ ਵੀ ਵੱਧ ਵਿਦਿਆਰਥੀਆਂ ਦੇ ਸੁਪਨੇ ਸਾਕਾਰ ਕਰਨ ਵਿਚ ਅਹਿਮ ਭੂਮਿਕਾ ਨਿਭਾਏਗੀ ਅਤੇ ਖੇਤਰ ਵਿਚ ਸਿੱਖਿਆ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਵਿਚ ਮਦਦਗਾਰ ਸਾਬਤ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਕਾਦੀਆਂ ਦੇ ਜ਼ਿਲ੍ਹਾ ਆਗੂਆਂ ਦੀ ਹੋਈ ਅਹਿਮ ਬੈਠਕ ਅਗਲੀ ਖ਼ਬਰ ਜਲ ਸਪਲਾਈ ਤੇ ਸੀਵਰੇਜ ਬੋਰਡ ਵਿਭਾਗ ਵਲੋਂ ਪਾਈਪਾਂ ਪਾਉਣ ਲਈ ਪੁੱਟੀਆਂ ਲਾਕ ਟਾਈਲਾਂ ਬਣੀਆਂ ਮੁਸੀਬਤ ਦਾ ਕਾਰਨ
Ad Position 24