08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਨਵਨਿਯੁਕਤ ਜ਼ਿਲ੍ਹਾ ਚੇਅਰਮੈਨ ਬਲਵਿੰਦਰ ਸਿੰਘ ਨੇ ਵਿਧਾਇਕ ਦਹੀਆ ਅਤੇ ਭੁੱਲਰ ਨਾਲ ਕੀਤੀ ਮੁਲਾਕਾਤ

Ad Position 21
No active advertisement
ਅਜੀਤ ਡੈਸਕ 13-06-2026
ਫ਼ਿਰੋਜ਼ਪੁਰ, 12 ਜੂਨ (ਕੁਲਬੀਰ ਸਿੰਘ ਸੋਢੀ)-ਬੀਤੇ ਦਿਨੀਂ ਸੂਬਾ ਸਰਕਾਰ ਵਲੋਂ ਵੱਖ-ਵੱਖ ਵਿੰਗਾਂ ਅਤੇ ਬਰਾਦਰੀਆਂ ਦੇ ਸੂਬੇ ਭਰ ਵਿਚ ਜ਼ਿਲ੍ਹਾ ਚੇਅਰਮੈਨਾਂ ਦੀ ਨਿਯੁਕਤੀ ਕੀਤੀ ਗਈ ਸੀ | ਇਸੇ ਲੜੀ ਦੇ ਚੱਲਦੇ ਕੰਬੋਜ ਵੈੱਲਫੇਅਰ ਸਭਾ ਪੰਜਾਬ ਦੇ ਜ਼ਿਲ੍ਹਾ ਫ਼ਿਰੋਜਪੁਰ ਤੋਂ ਪਿੰਡ ਰੁਕਨਾਂ ਮੰਗਲਾ ਦੇ ਮੌਜੂਦਾ ਸਰਪੰਚ ਬਲਵਿੰਦਰ ਸਿੰਘ ਬਿੰਦੂ ਜੋਸਨ ਨੂੰ ਚੇਅਰਮੈਨ ਥਾਪਿਆ ਗਿਆ , ਨਵ-ਨਿਯੁਕਤ ਚੇਅਰਮੈਨ ਬਲਵਿੰਦਰ ਸਿੰਘ ਨੇ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਸੀ | ਇਸ ਦੇ ਚੱਲਦੇ ਚੇਅਰਮੈਨ ਬਲਵਿੰਦਰ ਸਿੰਘ ਬਿੰਦੂ ਜੋਸਨ ਨੇ ਹਲਕਾ ਦਿਹਾਤੀ ਵਿਧਾਇਕ ਰਜਨੀਸ਼ ਦਹੀਆ ਅਤੇ ਹਲਕਾ ਸ਼ਹਿਰੀ ਵਿਧਾਇਕ ਰਣਬੀਰ ਸਿੰਘ ਭੁੱਲਰ ਨਾਲ ਉਨ੍ਹਾਂ ਦੇ ਦਫ਼ਤਰ ਵਿਚ ਪਹੁੰਚ ਕੇ ਮੁਲਾਕਾਤ ਕੀਤੀ | ਜਿੱਥੇ ਦੋਨਾਂ ਵਿਧਾਇਕਾਂ ਨੇ ਚੇਅਰਮੈਨ ਬਲਵਿੰਦਰ ਸਿੰਘ ਨੂੰ ਵਧਾਈ ਦਿੱਤੀ 'ਤੇ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ | ਬਲਵਿੰਦਰ ਸਿੰਘ ਦੀ ਨਿਯੁਕਤੀ 'ਤੇ ਦੋਨਾਂ ਵਿਧਾਇਕਾਂ ਨੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸੂਬਾ ਪ੍ਰਧਾਨ ਅਮਨ ਅਰੋੜਾ ਦਾ ਧੰਨਵਾਦ ਕੀਤਾ, ਕਿਉਂਕਿ ਪਾਰਟੀ ਵਲੋਂ ਯੂਥ ਨੂੰ ਵੱਡੀਆਂ ਜ਼ਿੰਮੇਵਾਰੀਆਂ ਦਿੱਤੀਆਂ ਜਾ ਰਹੀਆਂ ਹਨ, ਤਾਂ ਕਿ ਪਾਰਟੀ ਪ੍ਰਤੀ ਯੂਥ ਦਾ ਮੋਹ ਹੋਰ ਵਧੇ ਅਤੇ ਪਾਰਟੀ ਦਾ ਵਿਸਥਾਰ ਹੋ ਸਕੇ | ਇਸ ਮੌਕੇ ਗੁਰਬਾਜ਼ ਸਿੰਘ ਸੰਧੂ ਸਰਪੰਚ ਨੂਰਪੁਰ ਸੇਠਾਂ, ਜੱਗੀ ਸਰਪੰਚ, ਨਿੱਜੀ ਸਕੱਤਰ ਰੂਬੀ ਸੰਧੂ, ਮਨਦੀਪ ਸਰਪੰਚ, ਸ਼ਾਮਾਂ ਮੁਦਕਾ, ਰਵਜੋਤ ਸਿੰਘ ਰੁਕਨਾਂ ਮੰਗਲਾ ਅਤੇ ਡਾ.ਪਵਨ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅਬੋਹਰ ਦੇ ਵਿਗੜ ਰਹੇ ਹਾਲਾਤਾਂ 'ਤੇ ਚਿੰਤਨ ਅਤੇ ਜਨ-ਜਾਗਰੂਕਤਾ ਦੀ ਲੋੜ-ਗਗਨ ਚੁੱਘ ਅਗਲੀ ਖ਼ਬਰ ਭਾਕਿਯੂ ਕਾਦੀਆਂ ਦੇ ਜ਼ਿਲ੍ਹਾ ਆਗੂਆਂ ਦੀ ਹੋਈ ਅਹਿਮ ਬੈਠਕ
Ad Position 24