08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਪੰਜਾਬ ਅੰਦਰ 2027 ਵਿਚ ਭਾਜਪਾ ਸਰਕਾਰ ਬਣਨ ਦਾ ਆਗਾਜ਼ ਹੋ ਚੁੱਕਾ-ਕੇਵਲ ਸਿੰਘ ਢਿੱਲੋਂ

Ad Position 21
No active advertisement
ਅਜੀਤ ਡੈਸਕ 14-06-2026
ਫਿਰੋਜ਼ਪੁਰ, 13 ਜੂਨ (ਸੁਖਵਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਫਿਰੋਜ਼ਪੁਰ ਦੌਰੇ ਦੌਰਾਨ ਸਿਟੀ ਰਿਜ਼ੋਰਟ ਨੇੜੇ ਬਸਤੀ ਨਿਜ਼ਾਮਦੀਨ ਵਿਖੇ ਪਹੁੰਚੇ | ਜਿੱਥੇ ਉਨ੍ਹਾਂ ਦਾ ਭਾਜਪਾ ਦੇ ਸੀਨੀਅਰ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਦੇ ਬੇਟੇ ਰਘੁਵੀਰ ਸਿੰਘ ਸੋਢੀ, ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਬੌਬੀ ਬਾਠ, ਹਲਕਾ ਫਿਰੋਜ਼ਪੁਰ ਦਿਹਾਤੀ ਭਾਜਪਾ ਆਗੂ ਅਮਰਜੀਤ ਸਿੰਘ ਘਾਰੂ ਆਦਿ ਨੇ ਗੁਲਦਸਤਾ ਅਤੇ ਕਿਰਪਾਨ ਦੇ ਕੇ ਸਵਾਗਤ ਕੀਤਾ | ਇਸ ਮੌਕੇ ਉਨ੍ਹਾਂ ਪੰਜਾਬ ਨਾਲ ਸਬੰਧਤ ਅਹਿਮ ਮੁੱਦਿਆਂ, ਸੂਬੇ ਦੇ ਵਿਕਾਸ, ਲੋਕ ਭਲਾਈ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ | ਗੱਲਬਾਤ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਬਦਲਾਅ ਲਈ ਤਿਆਰ ਬੈਠਾ ਹੈ ਅਤੇ ਲੋਕ ਝੂਠੇ ਵਾਅਦਿਆਂ, ਖੋਖਲੇ ਦਾਅਵਿਆਂ ਅਤੇ ਨਾਕਾਮ ਨੀਤੀਆਂ ਤੋਂ ਅੱਕ ਚੁੱਕੇ ਹਨ | ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚ ਕੇ ਲੋਕਾਂ ਨਾਲ ਸਿੱਧਾ ਸੰਵਾਦ ਕਰ ਰਹੀ ਹੈ ਅਤੇ ਲੋਕਾਂ ਵਲੋਂ ਮਿਲ ਰਿਹਾ ਹੁੰਗਾਰਾ ਇਹ ਸੰਕੇਤ ਦੇ ਰਿਹਾ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਇਕ ਮਜ਼ਬੂਤ ਵਿਕਲਪ ਵਜੋਂ ਉੱਭਰੇਗੀ | ਢਿੱਲੋਂ ਨੇ ਕਿਹਾ ਕਿ ਪੰਜਾਬ ਵਿਚ ਹੋ ਰਹੇ ਬਹੁਤੇ ਵਿਕਾਸ ਕਾਰਜ ਕੇਂਦਰ ਸਰਕਾਰ ਵਲੋਂ ਦਿੱਤੇ ਗਏ ਫ਼ੰਡਾਂ ਦੇ ਆਧਾਰ 'ਤੇ ਹੋ ਰਹੇ ਹਨ | ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਦੇ ਵਿਕਾਸ, ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ, ਕਿਸਾਨਾਂ ਦੀ ਭਲਾਈ ਅਤੇ ਵਪਾਰ ਨੂੰ ਮਜ਼ਬੂਤ ਕਰਨ ਲਈ ਭਾਜਪਾ ਕੋਲ ਸਪਸ਼ਟ ਵਿਜ਼ਨ ਅਤੇ ਯੋਜਨਾ ਹੈ | ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ 2027 ਵਿਚ ਭਾਜਪਾ ਨੂੰ ਮੌਕਾ ਦਿੱਤਾ ਜਾਵੇ ਤਾਂ ਜੋ ਪੰਜਾਬ ਨੂੰ ਤਰੱਕੀ, ਸ਼ਾਂਤੀ ਅਤੇ ਖ਼ੁਸ਼ਹਾਲੀ ਦੇ ਰਾਹ 'ਤੇ ਹੋਰ ਅੱਗੇ ਲਿਜਾਇਆ ਜਾ ਸਕੇ | ਇਸ ਦੌਰਾਨ ਉਨ੍ਹਾਂ ਸੰਗਠਨ ਨੂੰ ਹੋਰ ਮਜ਼ਬੂਤ ਕਰਨ, ਵਰਕਰਾਂ ਨੂੰ ਸਰਗਰਮ ਕਰਨ ਅਤੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ | ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਹਰ ਵਰਗ ਦੀ ਭਲਾਈ, ਨੌਜਵਾਨਾਂ ਦੇ ਉੱਜਵਲ ਭਵਿੱਖ, ਕਿਸਾਨਾਂ ਦੀ ਖ਼ੁਸ਼ਹਾਲੀ ਅਤੇ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ | ਇਸ ਮੌਕੇ ਐਮ.ਸੀ ਦਵਿੰਦਰ ਸਿੰਘ ਪਹਿਲਵਾਨ, ਐਮ.ਸੀ ਸੁਵਿੰਦਰ, ਮੰਡਲ ਪ੍ਰਧਾਨ ਬਲਜੀਤ ਸਿੰਘ ਰੱਖੜੀ, ਭਾਜਪਾ ਦੇ ਐਡਵੋਕੇਟ ਸੁਰਿੰਦਰ ਪਾਲ ਸਿੰਘ ਅਤੇ ਪਾਰਟੀ ਦੇ ਵੱਖ-ਵੱਖ ਆਗੂ, ਵਰਕਰ ਅਤੇ ਸਮਰਥਕ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਰਾਹਗੀਰਾਂ ਦੀ ਖ਼ੱਜਲ-ਖ਼ੁਆਰੀ ਜਾਰੀ ਰਹੀ ਤਾਂ ਵੱਡਾ ਸੰਘਰਸ਼ ਵਿੱਢੇਗੀ ਭਾਕਿਯੂ ਪੰਜਾਬ-ਸੰਧੂ ਅਗਲੀ ਖ਼ਬਰ ਸ਼ਿਸ਼ਨਦੀਪ ਸਿੰਘ 'ਖ਼ਵਾਜਾ ਖੜਕ' ਯੂਥ ਅਕਾਲੀ ਦਲ ਦੇ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਪ੍ਰਧਾਨ ਨਿਯੁਕਤ
Ad Position 24