09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਪਿੰਡ ਕੰਧਾਂ ਵਾਲੀ ਦੇ ਨਿਵਾਸੀਆਂ ਨੂੰ ਮਲੇਰੀਆ ਤੇ ਡੇਂਗੂ ਵਰਗੀਆਂ ਘਾਤਕ ਬਿਮਾਰੀਆਂ ਸੰਬੰਧੀ ਕੀਤਾ ਜਾਗਰੂਕ

Ad Position 21
No active advertisement
ਅਜੀਤ ਡੈਸਕ 14-06-2026
ਫ਼ਿਰੋਜ਼ਪੁਰ,13 ਜੂਨ (ਕੁਲਬੀਰ ਸਿੰਘ ਸੋਢੀ)-ਮਲੇਰੀਆ ਅਤੇ ਡੇਂਗੂ ਵਰਗੀਆਂ ਘਾਤਕ ਬਿਮਾਰੀਆਂ ਤੋਂ ਲੋਕਾਂ ਨੂੰ ਜਾਗਰੂਕ ਕਰਨ ਸਬੰਧੀ ਪਿੰਡ ਖਾਈ ਫੇਮੇ ਕੀ ਦੇ ਨੇੜਲੇ ਪਿੰਡ ਕੰਧਾਂ ਵਾਲੀ ਵਿਖੇ ਐੱਸ.ਐੱਮ.ਓ ਮਮਦੋਟ ਡਾ. ਰੇਖਾ ਭੱਟੀ ਦੇ ਹੁਕਮਾਂ ਅਨੁਸਾਰ ਇਕ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਅਮਰਜੀਤ ਬਲਾਕ ਐੱਸ.ਆਈ ਵਲੋਂ ਲੋਕਾਂ ਨੂੰ ਮਲੇਰੀਆ ਬੁਖ਼ਾਰ ਦੇ ਲੱਛਣਾਂ ਅਤੇ ਇਸ ਤੋਂ ਬਚਾਅ ਦੇ ਤਰੀਕਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ | ਉਨ੍ਹਾਂ ਕਿਹਾ ਕਿ ਜਾਗਰੂਕਤਾ ਅਤੇ ਸਾਵਧਾਨੀ ਵਰਤ ਕੇ ਹੀ ਅਸੀਂ ਇਸ ਬਿਮਾਰੀ ਨੂੰ ਫੈਲਣ ਤੋਂ ਰੋਕ ਸਕਦੇ ਹਾਂ | ਉਨ੍ਹਾਂ ਮਲੇਰੀਆ ਬੁਖ਼ਾਰ ਦੇ ਮੁੱਖ ਲੱਛਣ 'ਤੇ ਚਾਨਣਾ ਪਾਉਂਦੇ ਹੋਏ ਕਿਹਾ ਕਿ ਤੇਜ਼ ਬੁਖ਼ਾਰ ਅਤੇ ਕੰਬਣੀ ਹੋਣ 'ਤੇ ਮਰੀਜ਼ ਨੂੰ ਬਹੁਤ ਤੇਜ਼ ਬੁਖ਼ਾਰ ਚੜ੍ਹਦਾ ਹੈ ਅਤੇ ਨਾਲ ਹੀ ਤੇਜ਼ ਕੰਬਣੀ (ਠੰਢ), ਸਿਰਦਰਦ ਅਤੇ ਉਲਟੀਆਂ ਬੁਖ਼ਾਰ ਦੇ ਨਾਲ-ਨਾਲ ਸਰੀਰ ਅਤੇ ਸਿਰ ਵਿਚ ਤੇਜ਼ ਦਰਦ ਹੋਣਾ, ਜੀਅ ਕੱਚਾ ਹੋਣਾ ਜਾਂ ਉਲਟੀਆਂ ਆਉਣਾ ਇਸ ਦੇ ਮੁੱਖ ਲੱਛਣ ਹਨ | ਉਨ੍ਹਾਂ ਅੱਗੇ ਦੱਸਿਆ ਕਿ ਬੁਖ਼ਾਰ ਉੱਤਰਨ ਵੇਲੇ ਮਰੀਜ਼ ਨੂੰ ਬਹੁਤ ਜ਼ਿਆਦਾ ਪਸੀਨਾ ਆਉਂਦਾ ਹੈ ਅਤੇ ਸਰੀਰ ਵਿਚ ਭਾਰੀ ਕਮਜ਼ੋਰੀ ਮਹਿਸੂਸ ਹੁੰਦੀ ਹੈ | ਇਸ ਲਈ ਬਿਮਾਰੀ ਤੋਂ ਬਚਾਅ ਲਈ ਆਪਣੇ ਘਰ ਅਤੇ ਆਸ ਪਾਸ ਪਾਣੀ ਇਕੱਠਾ ਨਾ ਹੋਣ ਦਿਓ, ਕੂਲਰਾਂ, ਗਮਲਿਆਂ, ਪੁਰਾਣੇ ਟਾਇਰਾਂ ਅਤੇ ਫ਼ਰਿਜਾਂ ਦੀਆਂ ਪਿਛਲੀਆਂ ਟਰੇਆਂ ਵਿਚ ਪਾਣੀ ਖੜ੍ਹਾ ਨਾ ਹੋਣ ਦਿਓ, ਡਰਾਈ ਡੇਅ ਹਰ ਸ਼ੁੱਕਰਵਾਰ ਨੂੰ ਆਪਣੇ ਘਰ ਦੇ ਸਾਰੇ ਪਾਣੀ ਵਾਲੇ ਬਰਤਨਾਂ ਅਤੇ ਕੂਲਰਾਂ ਨੂੰ ਖ਼ਾਲੀ ਕਰਕੇ ਚੰਗੀ ਤਰ੍ਹਾਂ ਸੁਕਾਓ, ਤਾਂ ਜੋ ਮੱਛਰਾਂ ਦਾ ਲਾਰਵਾ ਪੈਦਾ ਨਾ ਹੋ ਸਕੇ, ਪੂਰੇ ਕੱਪੜੇ ਪਾਓ, ਮੱਛਰਾਂ ਦੇ ਕੱਟਣ ਤੋਂ ਬਚਣ ਲਈ ਅਜਿਹੇ ਕੱਪੜੇ ਪਾਓ, ਜਿਨ੍ਹਾਂ ਨਾਲ ਸਰੀਰ ਪੂਰੀ ਤਰ੍ਹਾਂ ਢਕਿਆ ਰਹੇ ਅਤੇ ਰਾਤ ਨੂੰ ਸੌਣ ਵੇਲੇ ਮੱਛਰਦਾਨੀ ਜਾਂ ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋਂ ਕਰੋ | ਇਸ ਮੌਕੇ ਪਿੰਡ ਦਾ ਸਰਪੰਚ ਜਗਸੀਰ ਸਿੰਘ, ਜੱਜ ਸਿੰਘ, ਸੁਖਵਿੰਦਰ ਸਿੰਘ, ਪਰਮਜੀਤ ਕੌਰ, ਲੱਛਮੀ ਬਾਈ ਆਸ਼ਾ ਫੇਸਲੀਟੇਟਰ 'ਤੇ ਪ੍ਰੀਤੋ ਬਾਈ ਆਸ਼ਾ ਵਰਕਰ ਆਦਿ ਲੋਕ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਨੋਹਰ ਲਾਲ ਸ਼੍ਰੋਮਣੀ ਅਕਾਲੀ ਦਲ ਦੇ ਐੱਸ.ਸੀ. ਵਿੰਗ ਫਿਰੋਜ਼ਪੁਰ ਸ਼ਹਿਰੀ ਦੇ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਜਗਮੋਹਨ ਸਿੰਘ ਖੁਰਮਾ ਪੰਜਾਬ ਸਟੇਟ ਸਵਰਨਕਾਰ ਸੰਘ ਦੇ ਵਾਈਸ ਪ੍ਰਧਾਨ ਹੋਏ ਨਿਯੁਕਤ
Ad Position 24