09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਮਨੋਹਰ ਲਾਲ ਸ਼੍ਰੋਮਣੀ ਅਕਾਲੀ ਦਲ ਦੇ ਐੱਸ.ਸੀ. ਵਿੰਗ ਫਿਰੋਜ਼ਪੁਰ ਸ਼ਹਿਰੀ ਦੇ ਪ੍ਰਧਾਨ ਨਿਯੁਕਤ

Ad Position 21
No active advertisement
ਅਜੀਤ ਡੈਸਕ 14-06-2026
ਫਿਰੋਜ਼ਪੁਰ, 13 ਜੂਨ (ਗੁਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਨੂੰ ਸਮਰਪਿਤ ਤੇ ਮਿਹਨਤੀ ਆਗੂ ਮਨੋਹਰ ਲਾਲ ਨੂੰ ਐੱਸ.ਸੀ. ਵਿੰਗ ਹਲਕਾ ਫਿਰੋਜ਼ਪੁਰ ਸ਼ਹਿਰੀ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ 'ਤੇ ਪਾਰਟੀ ਆਗੂਆਂ ਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਮਨੋਹਰ ਲਾਲ ਦੀ ਇਸ ਨਿਯੁਕਤੀ ਨੂੰ ਪਾਰਟੀ ਵਲੋਂ ਸਮਰਪਿਤ ਅਤੇ ਮਿਹਨਤੀ ਵਰਕਰਾਂ ਨੂੰ ਦਿੱਤਾ ਗਿਆ ਸਨਮਾਨ ਕਰਾਰ ਦਿੱਤਾ ਜਾ ਰਿਹਾ ਹੈ | ਇਸ ਮੌਕੇ ਹਲਕਾ ਇੰਚਾਰਜ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਸੁਖਪਾਲ ਸਿੰਘ ਨੰਨੂ ਅਤੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਨਵਨੀਤ ਕੁਮਾਰ ਗੋਰਾ ਨੇ ਮਨੋਹਰ ਲਾਲ ਨੂੰ ਵਧਾਈ ਦਿੰਦਿਆਂ ਕਿਹਾ ਕਿ ਪਾਰਟੀ ਹਾਈਕਮਾਂਡ ਨੇ ਉਨ੍ਹਾਂ ਦੀ ਨਿਸ਼ਠਾ, ਮਿਹਨਤ ਅਤੇ ਸੰਗਠਨ ਪ੍ਰਤੀ ਸਮਰਪਣ ਨੂੰ ਦੇਖਦਿਆਂ ਇਹ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਹੈ | ਉਨ੍ਹਾਂ ਕਿਹਾ ਕਿ ਮਨੋਹਰ ਲਾਲ ਐੱਸ.ਸੀ. ਵਰਗ ਦੀ ਮਜ਼ਬੂਤ ਆਵਾਜ਼ ਬਣ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਾਰਟੀ ਅਤੇ ਪ੍ਰਸ਼ਾਸਨ ਦੇ ਧਿਆਨ ਵਿਚ ਲਿਆਉਣ ਅਤੇ ਹੱਲ ਕਰਵਾਉਣ ਲਈ ਯਤਨਸ਼ੀਲ ਰਹਿਣਗੇ | ਆਗੂਆਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਉਨ੍ਹਾਂ ਦੀ ਅਗਵਾਈ ਹੇਠ ਐੱਸ.ਸੀ. ਵਿੰਗ ਹੋਰ ਮਜ਼ਬੂਤ ਹੋਵੇਗੀ ਅਤੇ ਹਲਕੇ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੰਗਠਨ ਨੂੰ ਹੋਰ ਮਜ਼ਬੂਤੀ ਮਿਲੇਗੀ | ਇਸ ਨਿਯੁਕਤੀ 'ਤੇ ਪਾਰਟੀ ਦੇ ਬੁਲਾਰੇ ਦਿਲਬਾਗ ਸਿੰਘ ਵਿਰਕ, ਸੀਨੀਅਰ ਆਗੂ ਬਲਕਾਰ ਸਿੰਘ ਢਿੱਲੋਂ, ਬਲਵਿੰਦਰ ਸਿੰਘ ਬਸਤੀ ਰਾਮ ਲਾਲ, ਲਖਵੀਰ ਸਿੰਘ ਉੱਪਲ, ਉਪਕਾਰ ਸਿੰਘ ਸਿੱਧੂ ਸਮੇਤ ਹੋਰ ਆਗੂਆਂ ਅਤੇ ਵਰਕਰਾਂ ਨੇ ਵੀ ਮਨੋਹਰ ਲਾਲ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਸਫਲ ਕਾਰਜਕਾਲ ਲਈ ਸ਼ੁੱਭਕਾਮਨਾਵਾਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਬਿਜਲੀ ਵਿਭਾਗ ਦੇ ਮੁਲਾਜ਼ਮਾਂ ਨੇ 24 ਘੰਟਿਆਂ 'ਚ ਬਿਜਲੀ ਸਪਲਾਈ ਕੀਤੀ ਸ਼ੁਰੂ ਅਗਲੀ ਖ਼ਬਰ ਪਿੰਡ ਕੰਧਾਂ ਵਾਲੀ ਦੇ ਨਿਵਾਸੀਆਂ ਨੂੰ ਮਲੇਰੀਆ ਤੇ ਡੇਂਗੂ ਵਰਗੀਆਂ ਘਾਤਕ ਬਿਮਾਰੀਆਂ ਸੰਬੰਧੀ ਕੀਤਾ ਜਾਗਰੂਕ
Ad Position 24