09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਸ਼ਾਂਤਮਈ ਧਰਨਾ ਦੇ ਰਹੇ ਬੇਰੁਜ਼ਗਾਰਾਂ ਦੀ ਆਵਾਜ਼ ਦਬਾਉਣਾ ਮੰਦਭਾਗਾ- ਬਖਸ਼ੀਸ਼ ਸਿੰਘ, ਗੁਰਸੇਵਕ ਸਿੰਘ

Ad Position 21
No active advertisement
ਅਜੀਤ ਡੈਸਕ 14-06-2026
ਮੁੱਦਕੀ, 13 ਜੂਨ (ਭਾਰਤ ਭੂਸ਼ਨ ਅਗਰਵਾਲ)- ਪਟਿਆਲਾ ਵਿਖੇ ਬਿਜਲੀ ਟਾਵਰ ਹੇਠ ਸ਼ਾਂਤਮਈ ਧਰਨਾ ਦੇ ਰਹੇ ਅਪੈ੍ਰਾਟਸਸ਼ਿਪ ਲਾਈਨਮੈਨਾਂ ਅਤੇ ਬੇਰੁਜ਼ਗਾਰ ਨੌਜਵਾਨਾਂ ਦੀ ਆਵਾਜ਼ ਦਬਾਉਣ ਲਈ ਪੁਲਿਸ ਵਲੋਂ ਧਮਕਾਉਣਾ ਅਤੇ ਟੈਂਟ ਪਾੜਨਾ ਮੰਦਭਾਗਾ ਹੈ | ਇਹ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਬਹਿਰਾਮ ਕੇ ਦੇ ਮੁੱਦਕੀ ਇਕਾਈ ਪ੍ਰਧਾਨ ਬਖਸ਼ੀਸ਼ ਸਿੰਘ ਫ਼ੌਜੀ ਅਤੇ ਮੀਤ ਪ੍ਰਧਾਨ ਗੁਰਸੇਵਕ ਸਿੰਘ ਫ਼ੌਜੀ ਨੇ ਕੀਤਾ | ਉਨ੍ਹਾਂ ਕਿਹਾ ਕਿ ਜਦੋਂ ਨੌਜਵਾਨ ਆਪਣੇ ਰੁਜ਼ਗਾਰ ਲਈ, ਮੁਲਾਜ਼ਮ ਆਪਣੀ ਨੌਕਰੀ ਦੀ ਸੁਰੱਖਿਆ ਲਈ ਅਤੇ ਆਮ ਲੋਕ ਆਪਣੇ ਹੱਕਾਂ ਲਈ ਸੜਕਾਂ 'ਤੇ ਆਉਣ ਤਾਂ ਸਰਕਾਰ ਦਾ ਫ਼ਰਜ਼ ਉਨ੍ਹਾਂ ਦੀ ਗੱਲ ਸੁਣਨਾ ਹੁੰਦਾ ਹੈ, ਪਰ ਜ਼ਿਲ੍ਹਾ ਪਟਿਆਲਾ ਵਿਚ ਧਾਰਾ 163 ਲਾਗੂ ਕਰਕੇ ਇਹ ਸੰਦੇਸ਼ ਦਿੱਤਾ ਜਾ ਰਿਹਾ ਹੈ ਕਿ ਹੱਕਾਂ ਦੀ ਗੱਲ ਕਰਨ ਵਾਲਿਆਂ ਨੂੰ ਰੋਕਿਆ ਜਾਵੇਗਾ | ਉਨ੍ਹਾਂ ਕਿਹਾ ਕਿ ਇਹ ਵਰਗ ਆਪਣੇ ਭਵਿੱਖ ਨੂੰ ਬਚਾਉਣ ਲਈ ਸੰਘਰਸ਼ ਕਰ ਰਹੇ ਹਨ | ਕਿਸਾਨ ਆਗੂਆਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਪਾਬੰਦੀਆਂ ਅਤੇ ਦਬਾਅ ਦੀ ਨੀਤੀ ਛੱਡ ਕੇ ਸੰਘਰਸ਼ਸ਼ੀਲ ਧਿਰਾਂ ਨਾਲ ਤੁਰੰਤ ਗੱਲਬਾਤ ਕੀਤੀ ਜਾਵੇ |
Ad Position 22
No active advertisement
ਪਿਛਲੀ ਖ਼ਬਰ ਆਪਣੇ ਸਕੂਲ ਪਹੁੰਚੀ ਏਸ਼ੀਆ ਕੱਪ ਕਾਂਸੀ ਤਗਮਾ ਜੇਤੂ ਰਸ਼ਮੀਨ ਕੌਰ ਦਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਬਿਜਲੀ ਵਿਭਾਗ ਦੇ ਮੁਲਾਜ਼ਮਾਂ ਨੇ 24 ਘੰਟਿਆਂ 'ਚ ਬਿਜਲੀ ਸਪਲਾਈ ਕੀਤੀ ਸ਼ੁਰੂ
Ad Position 24