ਸ਼੍ਰੋਮਣੀ ਅਕਾਲੀ ਦਲ ਦੇ ਨਵ-ਨਿਯੁਕਤ ਸੀਨੀਅਰ ਮੀਤ ਪ੍ਰਧਾਨ ਰੇਸ਼ਮ ਸਿੰਘ ਭੁੱਲਰ ਨੇ ਜ਼ਿਲ੍ਹਾ ਪ੍ਰਧਾਨ ਜਿੰਦੂ ਨਾਲ ਕੀਤੀ ਮੁਲਾਕਾਤ
ਅਜੀਤ ਡੈਸਕ
14-06-2026
ਫ਼ਿਰੋਜ਼ਪੁਰ, 13 ਜੂਨ (ਗੁਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ ਉਪਰੰਤ ਰੇਸ਼ਮ ਸਿੰਘ ਭੁੱਲਰ ਨੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਜੁਗਿੰਦਰ ਸਿੰਘ ਜਿੰਦੂ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਮੁਲਾਕਾਤ ਕੀਤੀ | ਇਸ ਮੌਕੇ ਜੁਗਿੰਦਰ ਸਿੰਘ ਜਿੰਦੂ ਨੇ ਰੇਸ਼ਮ ਸਿੰਘ ਭੁੱਲਰ ਦਾ ਮੂੰਹ ਮਿੱਠਾ ਕਰਵਾਇਆ ਅਤੇ ਸਿਰੋਪਾਓ ਦੇ ਕੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ | ਜੁਗਿੰਦਰ ਸਿੰਘ ਜਿੰਦੂ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਵਲੋਂ ਰੇਸ਼ਮ ਸਿੰਘ ਭੁੱਲਰ ਨੂੰ ਦਿੱਤੀ ਗਈ ਇਹ ਜ਼ਿੰਮੇਵਾਰੀ ਉਨ੍ਹਾਂ ਦੀ ਲੰਬੇ ਸਮੇਂ ਦੀ ਨਿਸ਼ਠਾ, ਮਿਹਨਤ ਅਤੇ ਪਾਰਟੀ ਪ੍ਰਤੀ ਸਮਰਪਣ ਦਾ ਸਨਮਾਨ ਹੈ | ਉਨ੍ਹਾਂ ਆਸ ਪ੍ਰਗਟਾਈ ਕਿ ਭੁੱਲਰ ਪਾਰਟੀ ਦੀ ਮਜ਼ਬੂਤੀ, ਵਰਕਰਾਂ ਨੂੰ ਇੱਕਜੁੱਟ ਕਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ | ਇਸ ਮੌਕੇ ਰੇਸ਼ਮ ਸਿੰਘ ਭੁੱਲਰ ਨੇ ਪਾਰਟੀ ਹਾਈਕਮਾਂਡ, ਜ਼ਿਲ੍ਹਾ ਪ੍ਰਧਾਨ ਜੁਗਿੰਦਰ ਸਿੰਘ ਜਿੰਦੂ ਅਤੇ ਸਮੂਹ ਸੀਨੀਅਰ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣਗੇ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਲੋਕ ਹਿਤ ਦੇ ਮੁੱਦਿਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਵਿਸ਼ੇਸ਼ ਯਤਨ ਕੀਤੇ ਜਾਣਗੇ | ਇਸ ਦੇ ਨਾਲ ਹੀ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਬਣਾਉਣ ਅਤੇ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਲਈ ਵੀ ਲਗਾਤਾਰ ਕੰਮ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਉਹ ਸੀਨੀਅਰ ਆਗੂਆਂ ਦੇ ਮਾਰਗ ਦਰਸ਼ਨ ਹੇਠ ਪਾਰਟੀ ਦੀ ਚੜ੍ਹਦੀ ਕਲਾ ਅਤੇ ਲੋਕ ਸੇਵਾ ਦੇ ਮਿਸ਼ਨ ਨੂੰ ਅੱਗੇ ਵਧਾਉਣ ਲਈ ਹਮੇਸ਼ਾ ਤਤਪਰ ਰਹਿਣਗੇ | ਇਸ ਮੌਕੇ ਯੂਥ ਅਕਾਲੀ ਦਲ ਕੋਰ ਕਮੇਟੀ ਦੇ ਮੈਂਬਰ ਸੁਰਿੰਦਰ ਸਿੰਘ ਬੱਬੂ, ਸੀਨੀਅਰ ਯੂਥ ਅਕਾਲੀ ਆਗੂ ਬੂਟਾ ਸਿੰਘ ਭੁੱਲਰ ਸਤੀਏ ਵਾਲਾ, ਭੁਪਿੰਦਰ ਸਿੰਘ ਫਰੀਦੇਵਾਲਾ, ਗੁਰਨਾਮ ਸਿੰਘ ਭੁੱਲਰ, ਹਰਨਾਮ ਸਿੰਘ ਭੁੱਲਰ, ਰਣਜੀਤ ਸਿੰਘ ਰਾਣਾ ਭੁੱਲਰ, ਅਮਨਦੀਪ ਸਿੰਘ ਭੁੱਲਰ, ਜਰਨੈਲ ਸਿੰਘ, ਚਮਕੌਰ ਸਿੰਘ ਟਿੱਬੀ ਸਾਬਕਾ ਜ਼ਿਲ੍ਹਾ ਪ੍ਰਧਾਨ, ਸ਼ਿੰਗਾਰਾ ਸਿੰਘ ਪਿਆਰੇਆਣਾ, ਬਲਦੇਵ ਸਿੰਘ ਉੱਗੋ ਕੇ, ਮੁਖ਼ਤਿਆਰ ਸਿੰਘ ਮੱਲਵਾਲ, ਦਲਜੀਤ ਸਿੰਘ ਸਾਬਕਾ ਸਰਪੰਚ ਸਤੀਏ ਵਾਲਾ ਮਹਿਲ ਸਿੰਘ ਭੁੱਲਰ ਸਤੀਏ ਵਾਲਾ, ਸਮੇਤ ਹੋਰ ਪਾਰਟੀ ਆਗੂ ਅਤੇ ਵਰਕਰ ਵੀ ਹਾਜ਼ਰ ਸਨ |