09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਅਧਿਆਪਕ ਯੂਨੀਅਨ ਵਲੋਂ 'ਯੁੱਧ ਵਿੱਤ ਮੰਤਰੀ ਵਿਰੁੱਧ' ਮੁਹਿੰਮ ਦੀ ਸ਼ੁਰੂਆਤ 20 ਨੂੰ ਦਿੜ੍ਹਬਾ ਤੋਂ

Ad Position 21
No active advertisement
ਅਜੀਤ ਡੈਸਕ 14-06-2026
ਗੁਰੂਹਰਸਹਾਏ, 13 ਜੂਨ (ਹਰਚਰਨ ਸਿੰਘ ਸੰਧੂ)-3704 ਅਧਿਆਪਕ ਯੂਨੀਅਨ ਪੰਜਾਬ ਪ੍ਰਧਾਨ ਹਰਜਿੰਦਰ ਸਿੰਘ ਗੁਰੂਹਰਸਹਾਏ ਨੇ ਦੱਸਿਆ ਕਿ ਯੂਨੀਅਨ ਦੀ ਵਿਸ਼ਾਲ ਮੀਟਿੰਗ ਹੋਈ | ਇਸ ਮੀਟਿੰਗ ਵਿਚ ਜਥੇਬੰਦੀ ਦੁਆਰਾ ਪਿਛਲੇ ਸਮੇਂ ਵਿਚ ਕੀਤੀਆਂ ਗਤੀਵਿਧੀਆਂ ਅਤੇ ਪ੍ਰਾਪਤੀਆਂ ਦੀ ਰਿਪੋਰਟ ਪੇਸ਼ ਕੀਤੀ ਗਈ | ਇਸ ਤੋਂ ਇਲਾਵਾ ਜਥੇਬੰਦੀ ਵਲੋਂ ਭਵਿੱਖ ਦੇ ਸੰਘਰਸ਼ਾਂ ਦੀ ਰਣਨੀਤੀ ਨੂੰ ਮੱਦੇਨਜ਼ਰ ਰੱਖਦੇ ਹੋਏ 'ਯੁੱਧ ਵਿੱਤ ਮੰਤਰੀ ਵਿਰੁੱਧ' ਪ੍ਰੋਗਰਾਮ ਸ਼ੁਰੂ ਕਰਨ ਦਾ ਐਲਾਨ ਕੀਤਾ | ਇਸ ਪ੍ਰੋਗਰਾਮ ਦੀ ਸ਼ੁਰੂਆਤ 20 ਜੂਨ ਤੋਂ ਦਿੜ੍ਹਬਾ ਹਲਕੇ ਤੋਂ ਕੀਤੀ ਜਾਵੇਗੀ | ਯੂਨੀਅਨ ਦੇ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਗੁਰੂਹਰਸਹਾਏ ਨੇ ਦੱਸਿਆ ਕਿ ਇਸ ਪ੍ਰੋਗਰਾਮ ਅਨੁਸਾਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਹਲਕੇ ਦਿੜ੍ਹਬਾ ਤੋਂ ਹਰੇਕ ਹਫ਼ਤੇ ਦਿੜ੍ਹਬਾ ਹਲਕੇ ਦੇ ਚਾਰ ਪਿੰਡਾਂ ਵਿਚ ਸਰਕਾਰ ਖ਼ਿਲਾਫ਼ ਪੋਲ ਖ਼ੋਲ ਰੋਸ ਰੈਲੀਆਂ ਕੀਤੀਆਂ ਜਾਣਗੀਆਂ | ਇਹ 'ਯੁੱਧ ਵਿੱਤ ਮੰਤਰੀ ਵਿਰੁੱਧ' ਪ੍ਰੋਗਰਾਮ ਦੇ ਤਹਿਤ ਦਿੜ੍ਹਬਾ ਹਲਕੇ ਦੇ ਵੱਖ-ਵੱਖ ਪਿੰਡਾਂ ਦੀਆਂ ਸੱਥਾਂ ਵਿਚ ਜਾ ਕੇ ਸਥਾਨਕ ਲੋਕਾਂ ਨੂੰ ਵਿੱਤ ਮੰਤਰੀ ਦੀ ਉਹ ਵਾਅਦਾ ਖ਼ਿਲਾਫ਼ੀ ਬਾਰੇ ਜਾਣੂ ਕਰਵਾਇਆ ਜਾਵੇਗਾ ਜੋ ਵਾਅਦੇ ਵਿੱਤ ਮੰਤਰੀ ਨੇ ਸਰਕਾਰ ਬਣਨ ਤੋਂ ਪਹਿਲਾਂ ਕੀਤੇ ਸਨ | ਯੂਨੀਅਨ ਆਗੂਆਂ ਨੇ ਦੱਸਿਆ ਕਿ ਸਰਕਾਰ ਬਣਨ ਤੋਂ ਪਹਿਲਾਂ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਤੇ ਵਿੱਤ ਮੰਤਰੀ ਨੇ ਸਾਡੇ ਨਾਲ ਇਹ ਵਾਅਦਾ ਕੀਤਾ ਸੀ ਕਿ ਜੇਕਰ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਂਦੀ ਹੈ ਤਾਂ 3704 ਮਾਸਟਰ ਕੇਡਰ ਭਰਤੀ ਉੱਪਰ ਪੰਜਾਬ ਦਾ ਪੇਅ ਸਕੇਲ ਲਾਗੂ ਕੀਤਾ ਜਾਵੇਗਾ, ਕਿਉਂਕਿ 3704 ਮਾਸਟਰ ਕੇਡਰ ਭਰਤੀ ਦਾ ਇਸ਼ਤਿਹਾਰ ਅਤੇ ਭਰਤੀ ਮਨਜ਼ੂਰੀ ਪੰਜਾਬ ਸਕੇਲਾਂ ਵਿਚ ਸੀ ਅਤੇ 17 ਜੁਲਾਈ 2020 ਦੇ ਕੇਂਦਰੀ ਪੇਅ ਸਕੇਲਾਂ ਦੇ ਨੋਟੀਫ਼ਿਕੇਸ਼ਨ ਜਾਰੀ ਹੋਣ ਤੋਂ ਪਹਿਲਾਂ ਦਾ ਸੀ | ਸੱਤਾ ਵਿਚ ਆਉਣ ਤੋਂ ਬਾਅਦ ਹਰਪਾਲ ਸਿੰਘ ਚੀਮਾ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਪੰਜਾਬ ਦੇ ਮੌਜੂਦਾ ਵਿੱਤ ਮੰਤਰੀ ਹਨ, ਪਰ ਲਗਾਤਾਰ ਚਾਰ ਸਾਲ ਜਿੰਨੀਆਂ ਵੀ ਮੀਟਿੰਗਾਂ ਵਿੱਤ ਮੰਤਰੀ ਦੀ ਪ੍ਰਧਾਨਗੀ ਵਿਚ ਹੋਈਆਂ ਉਹਨਾਂ ਨੇ ਹਰ ਵਾਰ ਸਮਾਂ ਮੰਗਿਆ ਤੇ ਇਹ ਕਿਹਾ ਕਿ ਅਸੀਂ ਤੁਹਾਡੇ ਮੁੱਦਾ ਹੱਲ ਕਰਨ ਉੱਪਰ ਹੀ ਕੰਮ ਕਰ ਰਹੇ ਹਾਂ, ਹੁਣ ਲਗਭਗ ਸਾਢੇ ਚਾਰ ਸਾਲ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਅਜੇ ਤੱਕ ਪੰਜਾਬ ਸਰਕਾਰ ਵਲੋਂ ਸਾਡੀ ਭਰਤੀ ਉੱਪਰ ਸਾਡੇ ਭਰਤੀ ਇਸ਼ਤਿਹਾਰ ਅਨੁਸਾਰ ਪੰਜਾਬ ਪੇਅ ਸਕੇਲ ਲਾਗੂ ਨਹੀਂ ਕੀਤਾ ਗਿਆ | ਜਦੋਂਕਿ ਅਸੀਂ ਮਾਨਯੋਗ ਸੁਪਰੀਮ ਕੋਰਟ ਤੇ ਹਾਈ ਕੋਰਟ ਤੋਂ ਵੀ ਇਸ ਸਬੰਧੀ ਕੇਸ ਜਿੱਤ ਚੁੱਕੇ ਹਾਂ | ਆਗੂਆਂ ਨੇ ਦੱਸਿਆ ਕਿ ਵਿੱਤ ਮੰਤਰੀ ਤੇ ਪੰਜਾਬ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਤੋਂ ਅੱਕ ਕੇ ਲਗਾਤਾਰ ਸਾਢੇ ਚਾਰ ਸਾਲ ਬਾਅਦ ਮੀਟਿੰਗਾਂ ਵਿਚੋਂ ਕੋਈ ਹੱਲ ਨਾ ਹੋਣ ਕਾਰਨ ਮੀਟਿੰਗ ਕਰਕੇ ਯੁੱਧ ਵਿੱਤ ਮੰਤਰੀ ਵਿਰੁੱਧ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਹੈ | ਇਸ ਮੀਟਿੰਗ ਦੌਰਾਨ ਵੱਖ-ਵੱਖ ਜ਼ਿਲਿ੍ਹਆਂ ਤੋਂ ਯਾਦਵਿੰਦਰ ਸਿੰਘ ਮੋਗਾ, ਦਵਿੰਦਰ ਸਿੰਘ ਅਲੀਸ਼ੇਰ, ਜਗਜੀਵਨ ਸਿੰਘ ਮਾਨਸਾ, ਗੁਰਤੇਜ ਸਿੰਘ ਲੁਧਿਆਣਾ, ਜਸਵੀਰ ਸਿੰਘ ਪਟਿਆਲਾ, ਕੁਲਦੀਪ ਸਿੰਘ ਬਠਿੰਡਾ, ਗੁਰਪ੍ਰੀਤ ਸਿੰਘ ਫ਼ਾਜ਼ਿਲਕਾ, ਰਾਜੇਸ਼ਵਰ ਰਾਏ ਮੁਕਤਸਰ,ਸੁਖਚੈਨ ਸਿੰਘ ਬਰਨਾਲਾ,ਬਲਵੰਤ ਸਿੰਘ ਫਿਰੋਜ਼ਪੁਰ, ਦਵਿੰਦਰ ਖੇੜਾ, ਪ੍ਰਸ਼ਾਂਤ ਖੰਨਾ ਆਦਿ ਆਗੂ ਸ਼ਾਮਿਲ ਹੋਏ | ਜਥੇਬੰਦੀ ਨੇ ਵੱਖ-ਵੱਖ ਭਰਾਤਰੀ ਜਥੇਬੰਦੀਆਂ ਅਤੇ ਕਿਸਾਨ-ਮਜ਼ਦੂਰ ਜਥੇਬੰਦੀਆਂ ਤੋਂ ਵੀ ਇਹ ਯੁੱਧ ਵਿੱਤ ਮੰਤਰੀ ਵਿਰੁੱਧ ਪ੍ਰੋਗਰਾਮ ਵਿਚ ਸਾਥ ਦੇਣ ਦੀ ਅਪੀਲ ਕੀਤੀ ਹੈ | ਇਸ ਮੌਕੇ ਸਮੂਹ ਸੂਬਾ ਕਮੇਟੀ ਦੇ ਮੈਂਬਰਾਂ ਅਤੇ ਪੂਰੇ ਪੰਜਾਬ ਭਰ ਦੇ 3704 ਯੂਨੀਅਨ ਆਗੂਆਂ ਦੀ ਅਗਵਾਈ ਹੇਠ ਸੂਬਾ ਕਮੇਟੀ ਦੇ ਪੈਨਲ ਵਿਚ ਵਾਧਾ ਕਰਦੇ ਹੋਏ ਜਗਜੀਵਨ ਜੋਤ ਸਿੰਘ ਮਾਨਸਾ ਨੂੰ ਸੂਬਾ ਕਮੇਟੀ ਦਾ ਸੀਨੀਅਰ ਮੀਤ ਪ੍ਰਧਾਨ ਚੁਣਿਆ ਗਿਆ |
Ad Position 22
No active advertisement
ਪਿਛਲੀ ਖ਼ਬਰ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਸੁਣੀਆਂ ਮੱਖੂ ਸ਼ਹਿਰ ਦੇ ਵਪਾਰੀਆਂ ਦੀਆਂ ਮੁਸ਼ਕਿਲਾਂ ਅਗਲੀ ਖ਼ਬਰ ਸ਼ਾਟ ਸਰਕਟ ਹੋਣ ਕਾਰਨ ਕਬਾੜੀਏ ਦੀ ਦੁਕਾਨ ਵਿਚ ਲੱਗੀ ਅੱਗ, ਲੱਖਾਂ ਰੁਪਏ ਦਾ ਸਾਮਾਨ ਸੜਨ ਦਾ ਖ਼ਦਸ਼ਾ
Ad Position 24