09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਏ.ਐਨ.ਟੀ.ਐੱਫ. 'ਤੇ ਪੰਜਾਬ ਪੁਲਿਸ ਵਲੋਂ ਪੌਣੇ 3 ਕਿੱਲੋ ਅਫ਼ੀਮ ਸਮੇਤ ਕਾਰ ਸਵਾਰ ਮੁਲਜ਼ਮ ਕਾਬੂ

Ad Position 21
No active advertisement
ਅਜੀਤ ਡੈਸਕ 14-06-2026
ਮੁੱਦਕੀ, 13 ਜੂਨ (ਭਾਰਤ ਭੂਸ਼ਨ ਅਗਰਵਾਲ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਚਲਾਈ ਜਾ ਰਹੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੌਰਾਨ ਐਂਟੀ ਨਾਰਕੋਟਿਕਸ ਟਾਸਕ ਫੋਰਸ ਅਤੇ ਪੁਲਿਸ ਵਲੋਂ ਚਲਾਏ ਗਏ ਸਾਂਝੇ ਆਪੇ੍ਰਸ਼ਨ ਦੌਰਾਨ ਇਕ ਕਾਰ ਸਵਾਰ ਮੁਲਜ਼ਮ ਨੂੰ ਪੌਣੇ 3 ਕਿੱਲੋ ਅਫ਼ੀਮ ਸਮੇਤ ਕਾਬੂ ਕਰਨ 'ਚ ਵੱਡੀ ਸਫਲਤਾ ਹਾਸਿਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਸਤਪਾਲ ਸਿੰਘ ਨੇ ਦੱਸਿਆ ਕਿ ਮਿਲੀ ਗੁਪਤ ਸੂਚਨਾ ਦੇ ਆਧਾਰ 'ਤੇ ਏ.ਐਨ.ਟੀ.ਐੱਫ. ਅਤੇ ਪੰਜਾਬ ਪੁਲਿਸ ਵਲੋਂ ਮੁੱਦਕੀ ਨਜ਼ਦੀਕ ਨਾਕਾਬੰਦੀ ਕੀਤੀ ਹੋਈ ਸੀ, ਜਿਸ ਦੌਰਾਨ ਇਕ ਸਵਿਫ਼ਟ ਡਿਜ਼ਾਇਰ ਕਾਰ ਨੰਬਰ ਪੀ.ਬੀ.02ਸੀ.ਵਾਈ.-7791 ਨੂੰ ਰੋਕਿਆ ਗਿਆ | ਡੀ.ਐੱਸ.ਪੀ. ਅਨੁਸਾਰ ਜਦ ਉਕਤ ਕਾਰ ਦੀ ਤਲਾਸ਼ੀ ਲਈ ਗਈ ਤਾਂ ਉਸ ਵਿਚੋਂ 2 ਕਿੱਲੋ 795 ਗ੍ਰਾਮ ਵਜ਼ਨੀ ਅਫ਼ੀਮ ਬਰਾਮਦ ਕਰਕੇ ਮੁਲਜ਼ਮ ਨੂੰ ਕਾਬੂ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਕਾਰ ਸਵਾਰ ਮੁਲਜ਼ਮ ਦੀ ਪਹਿਚਾਣ ਰਣਜੀਤ ਸਿੰਘ ਰਾਣਾ ਪੁੱਤਰ ਸੁਰਿੰਦਰ ਸਿੰਘ ਵਾਸੀ ਕੋਟ ਵਧਾਵਾ ਕਾਲੋਨੀ ਅੰਮਿ੍ਤਸਰ ਵਜੋਂ ਹੋਈ ਹੈ, ਜੋ ਫ਼ਰੀਦਕੋਟ ਤੋਂ ਅੰਮਿ੍ਤਸਰ ਨੂੰ ਜਾ ਰਿਹਾ ਸੀ | ਉਨ੍ਹਾਂ ਦੱਸਿਆ ਕਿ ਇਸ ਸਬੰਧ 'ਚ ਉਕਤ ਮੁਲਜ਼ਮ ਖ਼ਿਲਾਫ਼ ਐਨ.ਡੀ.ਪੀ.ਐੱਸ. ਐਕਟ ਅਧੀਨ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ | ਇਸ ਮੌਕੇ ਸਬ-ਇੰਸਪੈਕਟਰ ਸਤਪਾਲ ਸਿੰਘ ਉੱਪਲ, ਏ.ਐਨ.ਟੀ.ਐੱਫ. ਫ਼ਿਰੋਜ਼ਪੁਰ 'ਤੇ ਸਮੇਤ ਪੁਲਿਸ ਪਾਰਟੀ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ 'ਕਰੋ ਯੋਗਾ, ਰਹੋ ਨਿਰੋਗ' ਤਹਿਤ ਲਗਾਈਆਂ ਜਾ ਰਹੀਆਂ ਕਲਾਸਾਂ- ਸੁਖਦੇਵ ਢੋਟ ਅਗਲੀ ਖ਼ਬਰ ਤੇਲ ਦੀ ਖ਼ਰੀਦ 'ਤੇ 200 ਲੀਟਰ ਦੀ ਸੀਮਾ ਲਗਾਉਣ ਦਾ ਫ਼ੈਸਲਾ ਬੇਹੱਦ ਮੰਦਭਾਗਾ- ਪੀਰ ਮੁਹੰਮਦ
Ad Position 24