09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਗਗਨਦੀਪ ਸਿੰਘ ਬੂਹ ਜ਼ੀਰਾ ਹਲਕੇ ਦੇ ਯੂਥ ਅਕਾਲੀ ਦਲ ਪ੍ਰਧਾਨ ਨਿਯੁਕਤ

Ad Position 21
No active advertisement
ਅਜੀਤ ਡੈਸਕ 14-06-2026
ਮੱਖੂ, 13 ਜੂਨ (ਵਰਿੰਦਰ ਮਨਚੰਦਾ)-ਸ਼ੋ੍ਰਮਣੀ ਅਕਾਲੀ ਦਲ (ਬ) ਵਲੋਂ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਤੇ ਨੌਜਵਾਨ ਵਰਗ ਨੂੰ ਪਾਰਟੀ ਨਾਲ ਜੋੜਨ ਦੇ ਮੰਤਵ ਨਾਲ ਗਗਨਦੀਪ ਸਿੰਘ ਬੂਹ ਨੂੰ ਯੂਥ ਅਕਾਲੀ ਦਲ ਹਲਕਾ ਜ਼ੀਰਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਦੀ ਨਿਯੁਕਤੀ ਨਾਲ ਅਕਾਲੀ ਵਰਕਰਾਂ 'ਤੇ ਸਮਰਥਕਾਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ ਅਤੇ ਪਾਰਟੀ ਆਗੂਆਂ ਨੇ ਇਸ ਨੂੰ ਸੰਗਠਨ ਲਈ ਇਕ ਮਜ਼ਬੂਤ ਕਦਮ ਕਰਾਰ ਦਿੱਤਾ ਹੈ | ਗਗਨਦੀਪ ਸਿੰਘ ਬੂਹ ਦਾ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਆਗੂਆਂ ਵਿਚ ਗਿਣਿਆ ਜਾਂਦਾ ਹੈ ਤੇ ਇਨ੍ਹਾਂ ਦੇ ਪਿਤਾ ਸਰਬਜੀਤ ਸਿੰਘ ਬੂਹ ਸਾਬਕਾ ਸਰਪੰਚ, ਚਾਚਾ ਗੁਰਮੀਤ ਸਿੰਘ ਬੂਹ ਮੈਂਬਰ ਸ਼ੋ੍ਰਮਣੀ ਕਮੇਟੀ ਹਨ ਅਤੇ ਦਾਦਾ ਸਵ.ਕਸ਼ਮੀਰ ਸਿੰਘ ਬੂਹ ਸ਼ੋ੍ਰਮਣੀ ਕਮੇਟੀ ਮੈਂਬਰ ਰਹੇ ਹਨ | ਪਾਰਟੀ ਦੇ ਹਰ ਸੰਘਰਸ਼ 'ਤੇ ਲੋਕ ਹਿਤਾਂ ਨਾਲ ਜੁੜੇ ਮੁੱਦਿਆਂ ਵਿਚ ਉਨ੍ਹਾਂ ਦੀ ਭੂਮਿਕਾ ਅਹਿਮ ਰਹੀ ਹੈ | ਜਿਸ ਕਾਰਨ ਉਹ ਇਲਾਕੇ ਵਿਚ ਇਕ ਜੁਝਾਰੂ 'ਤੇ ਹਰਮਨ ਪਿਆਰ ਆਗੂ ਵਜੋਂ ਜਾਣੇ ਜਾਂਦੇ ਹਨ | ਹਲਕਾ ਜ਼ੀਰਾ ਦੇ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਦਾ ਕਹਿਣਾ ਹੈ ਕਿ ਗਗਨਦੀਪ ਸਿੰਘ ਬੂਹ ਦੀ ਨਿਯੁਕਤੀ ਨਾਲ ਜ਼ੀਰਾ ਖੇਤਰ ਵਿਚ ਯੂਥ ਅਕਾਲੀ ਦਲ ਨੂੰ ਨਵੀਂ ਊਰਜਾ ਮਿਲੇਗੀ 'ਤੇ ਨੌਜਵਾਨਾਂ ਦੀ ਵੱਡੀ ਗਿਣਤੀ ਪਾਰਟੀ ਨਾਲ ਜੁੜੇਗੀ | ਨਿਯੁਕਤੀ ਤੋਂ ਬਾਅਦ ਗਗਨਦੀਪ ਸਿੰਘ ਬੂਹ ਨੇ ਸ਼ੋ੍ਰਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ 'ਤੇ ਜੋ ਵਿਸ਼ਵਾਸ ਪ੍ਰਗਟਾਇਆ ਗਿਆ ਹੈ, ਉਹ ਉਸ 'ਤੇ ਪੂਰੀ ਤਰ੍ਹਾਂ ਖਰਾ ਉੱਤਰਨ ਦੀ ਕੋਸ਼ਿਸ਼ ਕਰਨਗੇ |
Ad Position 22
No active advertisement
ਪਿਛਲੀ ਖ਼ਬਰ 200 ਲੀਟਰ ਤੇਲ ਦੀ ਸ਼ਰਤ ਤੁਰੰਤ ਵਾਪਸ ਲਵੇ ਸਰਕਾਰ-ਭਾਕਿਯੂ ਡਕੌਂਦਾ ਅਗਲੀ ਖ਼ਬਰ 'ਕਰੋ ਯੋਗਾ, ਰਹੋ ਨਿਰੋਗ' ਤਹਿਤ ਲਗਾਈਆਂ ਜਾ ਰਹੀਆਂ ਕਲਾਸਾਂ- ਸੁਖਦੇਵ ਢੋਟ
Ad Position 24