09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਮੰਡਲ ਪ੍ਰਧਾਨ ਵੱਡੇ ਕਾਫ਼ਲੇ ਨਾਲ ਕੇਵਲ ਢਿੱਲੋਂ ਦੇ ਸਵਾਗਤ ਲਈ ਪਹੁੰਚੇ

Ad Position 21
No active advertisement
ਅਜੀਤ ਡੈਸਕ 14-06-2026
ਫਿਰੋਜ਼ਪੁਰ, 13 ਜੂਨ (ਸੁਖਵਿੰਦਰ ਸਿੰਘ)- ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਫਿਰੋਜ਼ਪੁਰ ਫੇਰੀ ਦੌਰਾਨ ਰੱਖੜੀ ਮੰਡਲ ਦੇ ਪ੍ਰਧਾਨ ਬਲਜੀਤ ਸਿੰਘ ਰੱਖੜੀ ਆਪਣੇ ਸਮਰਥਕਾਂ ਅਤੇ ਵਰਕਰਾਂ ਦੇ ਵੱਡੇ ਕਾਫ਼ਲੇ ਸਮੇਤ ਸਮਾਗਮ ਵਿਚ ਸ਼ਾਮਲ ਹੋਏ | ਉਨ੍ਹਾਂ ਦੀ ਅਗਵਾਈ ਹੇਠ ਪਹੁੰਚੇ ਵਰਕਰਾਂ ਦੀ ਵੱਡੀ ਗਿਣਤੀ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ | ਸਮਾਗਮ ਦੌਰਾਨ ਬਲਜੀਤ ਸਿੰਘ ਰੱਖੜੀ ਅਤੇ ਉਨ੍ਹਾਂ ਦੇ ਸਾਥੀਆਂ ਨੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਨਿੱਘਾ ਸਵਾਗਤ ਕੀਤਾ | ਇਸ ਮੌਕੇ ਰੱਖੜੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ ਅਤੇ ਪੰਜਾਬ ਦੇ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਨੂੰ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਦੀ ਏਕਤਾ ਅਤੇ ਮਜ਼ਬੂਤ ਸੰਗਠਨ ਹੀ ਭਾਜਪਾ ਦੀ ਸਭ ਤੋਂ ਵੱਡੀ ਤਾਕਤ ਹੈ | ਉਨ੍ਹਾਂ ਨੇ ਵਰਕਰਾਂ ਨੂੰ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਸੱਦਾ ਦਿੱਤਾ | ਕੇਵਲ ਢਿੱਲੋਂ ਦੀ ਫੇਰੀ ਦੌਰਾਨ ਬਲਜੀਤ ਸਿੰਘ ਰੱਖੜੀ ਦਾ ਵੱਡਾ ਕਾਫ਼ਲਾ ਸਿਆਸੀ ਗਲਿਆਰਿਆਂ ਵਿਚ ਵੀ ਚਰਚਾ ਦਾ ਵਿਸ਼ਾ ਬਣਿਆ ਰਿਹਾ |
Ad Position 22
No active advertisement
ਪਿਛਲੀ ਖ਼ਬਰ ਹਿੰਮਤਪੁਰਾ ਤੋਂ ਵਜੀਦਪੁਰ ਭੋਮਾ ਜਾਣ ਵਾਲੀ ਸੜਕ 'ਤੇ ਬਾਰੀਕ ਬਜਰੀ ਪਾ ਕੇ ਲੁੱਕ ਪਾਉਣ ਦੀ ਮੰਗ ਅਗਲੀ ਖ਼ਬਰ ਭਾਜਪਾ ਪੰਜਾਬ ਪ੍ਰਧਾਨ ਦਾ ਮੰਡੀ ਪੰਜੇ ਕੇ ਉਤਾੜ ਪਹੁੰਚਣ 'ਤੇ ਸ਼ਾਨਦਾਰ ਸਵਾਗਤ
Ad Position 24