09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਐੱਚ.ਡੀ.ਐਫ.ਸੀ. ਬੈਂਕ ਵਲੋਂ ਪਲੇਸਮੈਂਟ ਕੈਂਪ 15 ਨੂੰ

Ad Position 21
No active advertisement
ਅਜੀਤ ਡੈਸਕ 14-06-2026
ਫ਼ਾਜ਼ਿਲਕਾ, 13 ਜੂਨ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਫ਼ਾਜ਼ਿਲਕਾ ਵਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਉਦੇਸ਼ ਨਾਲ 15 ਜੂਨ ਨੂੰ ਸਵੇਰੇ 9 ਵਜੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ | ਇਹ ਕੈਂਪ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਕਮਰਾ ਨੰਬਰ 502 ਚੌਥੀ ਮੰਜ਼ਿਲ, ਡੀ.ਸੀ. ਕੰਪਲੈਕਸ, ਫ਼ਾਜ਼ਿਲਕਾ ਵਿਖੇ ਲਗਾਇਆ ਜਾਵੇਗਾ | ਇਸ ਪਲੇਸਮੈਂਟ ਡਰਾਈਵ ਵਿਚ ਐੱਚ.ਡੀ.ਐਫ.ਸੀ.ਬੈਂਕ ਵਲੋਂ ਸਹਾਇਕ ਪ੍ਰਬੰਧਕ ਦੇ ਅਹੁਦੇ ਲਈ ਭਰਤੀ ਕੀਤੀ ਜਾਵੇਗੀ | ਉਮੀਦਵਾਰਾਂ ਲਈ ਘੱਟੋ-ਘੱਟ ਯੋਗਤਾ ਕਿਸੇ ਵੀ ਵਿਸ਼ੇ ਵਿਚ ਗਰੈਜੂਏਸ਼ਨ ਨਿਰਧਾਰਿਤ ਕੀਤੀ ਗਈ ਹੈ ਅਤੇ ਉਮਰ ਸੀਮਾ 21 ਤੋਂ 28 ਸਾਲ ਹੈ | ਚੁਣੇ ਗਏ ਉਮੀਦਵਾਰਾਂ ਨੂੰ 4.4 ਲੱਖ ਰੁਪਏ ਸਾਲਾਨਾ ਤਨਖ਼ਾਹ ਪੈਕੇਜ ਦਿੱਤਾ ਜਾਵੇਗਾ | ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੈਂਪ ਰਾਹੀਂ ਨੌਜਵਾਨਾਂ ਨੂੰ ਬੈਂਕਿੰਗ ਖੇਤਰ ਵਿਚ ਕੈਰੀਅਰ ਬਣਾਉਣ ਦਾ ਵਧੀਆ ਮੌਕਾ ਮਿਲੇਗਾ | ਉਨ੍ਹਾਂ ਕਿਹਾ ਕਿ ਯੋਗ ਅਤੇ ਇੱਛੁਕ ਉਮੀਦਵਾਰ ਆਪਣੇ ਨਾਲ ਅੱਪਡੇਟ ਰਿਜ਼ਿਊਮ, ਵਿੱਦਿਅਕ ਯੋਗਤਾ ਦੇ ਸਰਟੀਫਿਕੇਟਾਂ ਦੀਆਂ ਕਾਪੀਆਂ ਅਤੇ ਇਕ ਫ਼ੋਟੋ ਪਹਿਚਾਣ ਪੱਤਰ ਲੈ ਕੇ ਨਿਰਧਾਰਿਤ ਸਮੇਂ ਅਤੇ ਸਥਾਨ 'ਤੇ ਪਹੁੰਚਣ |
Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਦਾ ਕਤਲ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਸਕੂਟਰੀ ਨੂੰ ਟੱਕਰ ਮਾਰਨ ਵਾਲੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ
Ad Position 24