ਫ਼ਾਜ਼ਿਲਕਾ, 13 ਜੂਨ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਅਬੋਹਰ ਪੁਲਿਸ ਨੇ ਇਕ ਨੌਜਵਾਨ ਦਾ ਕਤਲ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਅਮਨਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮਦਨ ਲਾਲ ਪੁੱਤਰ ਭਗਤ ਸਿੰਘ ਵਾਸੀ ਗਲੀ ਨੰਬਰ 10 ਨਵੀਂ ਆਬਾਦੀ ਅਬੋਹਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦਾ ਲੜਕਾ ਭਾਰਤ ਸਮਾਨ ਲੈਣ ਗਿਆ ਸੀ, ਪਰ ਵਾਪਸ ਨਹੀਂ ਆਇਆ | ਅਗਲੇ ਦਿਨ ਸਵੇਰੇ ਉਨ੍ਹਾਂ ਨੂੰ ਪੁਰਾਣੇ ਨਹਿਰੂ ਸਟੇਡੀਅਮ ਵਿਚੋਂ ਉਸ ਦੀ ਲਾਸ਼ ਮਿਲੀ, ਜਿਸ ਦੀ ਅਣਪਛਾਤੇ ਵਿਅਕਤੀਆਂ ਨੇ ਸੱਟਾਂ ਮਾਰ ਕੇ ਹੱਤਿਆ ਕਰ ਦਿੱਤੀ ਸੀ | ਜਿਸ ਤੋਂ ਬਾਅਦ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |