ਕੇਂਦਰ ਸਰਕਾਰ ਘੱਟੋ ਘੱਟ 500 ਰੁਪਏ ਪ੍ਰਤੀ ਕੁਇੰਟਲ ਐਮ.ਐਸ.ਪੀ. ਦੇਵੇ-ਆਗੂ
ਫ਼ਤਿਹਗੜ੍ਹ ਪੰਜਤੂਰ, 14 ਜੂਨ (ਜਸਵਿੰਦਰ ਸਿੰਘ ਪੋਪਲੀ)-ਭਾਰਤੀ ਕਿਸਾਨ ਯੂਨੀਅਨ ਖੋਸਾ ਦੀ ਪੰਜਾਬ ਕਮੇਟੀ ਦੀ ਵਿਸ਼ੇਸ਼ ਮੀਟਿੰਗ ਗੁਰਦੁਆਰਾ ਹਰਗੋਬਿੰਦ ਸਾਹਿਬ ਪਾਤਸ਼ਾਹੀ ਛੇਵੀਂ ਖਨੋਰੀ ਕਲਾ ਵਿਖੇ ਹੋਈ ਜਿਸ ਵਿਚ ਜਥੇਬੰਦੀ ਦੇ ਕੌਮੀ ਪ੍ਰਧਾਨ ਸੁਖਜਿੰਦਰ ਸਿੰਘ ਖੋਸਾ, ਜਨਰਲ ਸਕੱਤਰ ਗੁਣਵੰਤ ਸਿੰਘ ਪੰਜਾਵਾਂ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ ; ਮੀਟਿੰਗ ਦੌਰਾਨ ਕਿਸਾਨੀ ਦੇ ਅਹਿਮ ਮੁੱਦਿਆਂ ਤੇ ਵਿਸਥਾਰ ਸਹਿਤ ਚਰਚਾ ਕੀਤੀ ਗਈ। ਇਸ ਦੌਰਾਨ ਸਟੇਜ ਸਕੱਤਰ ਦੀ ਸੇਵਾ ਬਲਜਿੰਦਰ ਸਿੰਘ ਖ਼ਾਲਸਾ ਮੁੱਖ ਬੁਲਾਰਾ ਨੇ ਨਿਭਾਉਂਦਿਆਂ ਹੋਇਆ ਪਹੁੰਚੇ ਕਿਸਾਨ ਆਗੂਆਂ ਦੀ ਹਾਜ਼ਰੀ ਲਵਾਈ। ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਕਿਸਾਨੀ ਸਿਰ ਚੜੇ ਕਰਜ਼ੇ ਦੀ ਗੱਲ ਕਰਦਿਆਂ ਜਥੇਬੰਦੀ ਦੇ ਕੌਮੀ ਪ੍ਰਧਾਨ ਸੁਖਜਿੰਦਰ ਸਿੰਘ ਖੋਸਾ ਅਤੇ ਜਨਰਲ ਸਕੱਤਰ ਗੁਣਵੰਤ ਸਿੰਘ ਪੰਜਾਣਾ ਨੇ ਕਿਹਾ ਕਿ ਖੇਤੀਬਾੜੀ ਨਾਲ ਸੰਬੰਧਿਤ ਬੈਂਕਾਂ ਤੇ ਸਰਕਾਰੀ ਬੈਂਕਾਂ ਵਲੋਂ ਖਰਚੇ ਦੀ ਮਾਰ ਹੇਠ ਆਏ ਕਿਸਾਨਾਂ ਵਿਰੁੱਧ ਪਰਚੇ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਜਾਂ ਜ਼ਮੀਨਾਂ ਦੀ ਕੁਰਕੀ ਦੀਆਂ ਧਮਕੀਆਂ ਵਿਰੁੱਧ ਚੇਤਾਵਨੀ ਦਿੰਦਿਆਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਖੋਸਾ ਕਿਸਾਨਾਂ ਨਾਲ ਡਟ ਕੇ ਖੜੀ ਹੈ ਅਤੇ ਕਿਸੇ ਵੀ ਕੀਮਤ ਤੇ ਉਨ੍ਹਾਂ ਵਿਰੁੱਧ ਕਾਰਵਾਈ ਨਹੀਂ ਹੋਣ ਦੇਵੇਗੀ। ਕਿਉਂਕਿ ਇਹ ਕਰਜ਼ੇ ਦੇਸ਼ ਦੀ ਆਰਥਿਕਤਾ ਨੂੰ ਉੱਚਾ ਚੁੱਕਣ ਲਈ ਸੰਘਰਸ਼ ਕਰ ਰਹੇ ਕਿਸਾਨਾਂ ਤੇ ਕਦੇ ਹੜ੍ਹਾਂ, ਕਦੇ ਸੋਕੇ ਅਤੇ ਹੋਰ ਕੁਦਰਤੀ ਆਫ਼ਤਾਂ ਦੀ ਮਾਰ ਕਾਰਨ ਚੜੇ ਹਨ ਅਤੇ ਕੇਂਦਰ ਤੇ ਪੰਜਾਬ ਸਰਕਾਰ ਨੂੰ ਕਿਸਾਨਾਂ ਮਜ਼ਦੂਰਾਂ ਦੇ ਕਰਜ਼ਿਆਂ ‘ਤੇ ਮੁਕੰਮਲ ਮੁਆਫ਼ੀ ਦਿੰਦਿਆਂ ਇਹਨਾਂ ਤੇ ਲਕੀਰ ਫੇਰਨੀ ਚਾਹੀਦੀ ਹੈ। ਜੇਕਰ ਸਰਕਾਰ ਨੇ ਕਰਜ਼ਾਈ ਕਿਸਾਨਾਂ ਤੇ ਦਰਜ ਕੇਸ ਵਾਪਸ ਨਾ ਲਏ ਤਾਂ 29 ਜੂਨ ਤੋਂ ਭਾਰਤੀ ਕਿਸਾਨ ਯੂਨੀਅਨ ਖੋਸਾ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਡੀ.ਐਮ.�. ਦਫ਼ਤਰਾਂ ਦਾ ਅਣਮਿਥੇ ਸਮੇਂ ਲਈ ਘਿਰਾ� ਕਰੇਗੀ। ਉਨ੍ਹਾਂ ਕਿਹਾ ਕਿ ਸੈਟਲਮੈਂਟ ਸਕੀਮ ਸ਼ੁਰੂ ਕੀਤੀ ਜਾਣੀ ਚਾਹੀਦੀ ਹੈ ਤਾਂ ਕਿ ਕਿਸਾਨ ਵਿਆਜ ਤੋਂ ਬਿਨਾਂ ਕਰਜ਼ਾ ਵਾਪਸ ਕਰ ਸਕਣ। ਇਸ ਤੋਂ ਇਲਾਵਾ ਤੇਲ ਦੀਆਂ ਵਧੀਆਂ ਕੀਮਤਾਂ ਦੇਸ ਦੀ ਕਿਸਾਨੀ ਦਾ ਲੱਕ ਤੋੜ ਰਹੀਆਂ ਹਨ ਸਰਕਾਰ ਨੂੰ ਚਾਹੀਦਾ ਹੈ ਕਿ ਹਰੇਕ ਕਿਸਾਨ ਨੂੰ ਟੈਕਸ ਮੁਕਤ ਡੀਜ਼ਲ ਮੁਹੱਈਆ ਕਰਵਾਇਆ ਜਾਵੇ ਤਾਂ ਕਿ ਖੇਤੀ ਖ਼ਰਚਿਆਂ ਤੇ ਕੰਟਰੋਲ ਕੀਤਾ ਜਾ ਸਕੇ ਲਈ ਇਸ ਤੋਂ ਇਲਾਵਾ ਸਰਕਾਰ ਅਤੇ ਪ੍ਰਸ਼ਾਸਨ ਦੀ ਮਿਲੀ ਭੁਗਤ ਨਾਲ ਯੂਰੀਆ ਖਾਦ ਦੀ ਕਾਲਾਬਾ ਜਾਰੀ ਕੀਤੀ ਜਾ ਰਹੀ ਹੈ, ਜੇਕਰ ਇਸ ਨੂੰ ਨੱਥ ਨਾ ਪਾਈ ਤਾਂ ਜਥੇਬੰਦੀ ਖ਼ੁਦ ਡੀਲਰਾਂ ਤੇ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕਰੇਗੀ। ਕਿਸਾਨਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਭਾਖੜਾ ਵਿਚ ਪਾਣੀ ਦੇ ਵੱਧ ਰਹੇ ਪੱਧਰ ਨੂੰ ਮੁੱਖ ਰੱਖਦਿਆਂ ਦਰਿਆਵਾਂ ਦੇ ਕਿਨਾਰਿਆਂ ਨੂੰ ਮਜ਼ਬੂਤ ਕੀਤੇ ਜਾਣ ਅਤੇ ਡਰੇਨਾਂ ਦੀ ਤੁਰੰਤ ਸਫ਼ਾਈ ਕਰਾਈ ਜਾਵੇ ਤਾਂ ਹਰ ਵਾਰ ਹੜ੍ਹਾਂ ਦੇ ਪਾਣੀ ਨਾਲ ਹੁੰਦੀ ਤਬਾਹੀ ਤੋਂ ਬਚਾਅ ਕੀਤਾ ਜਾ ਸਕੇ। ਆਗੂਆਂ ਨੇ ਕੀ ਕਿਹਾ ਕਿ ਚੋਰਾਂ ਵਲੋਂ ਕਿਸਾਨਾਂ ਦੀਆਂ ਮੋਟਰਾਂ ਦੀਆਂ ਤਾਰਾਂ ਅਤੇ ਟਰਾਂਸਫਾਰਮ ਦਾ ਸਮਾਨ ਚੋਰੀ ਕਰਨ ਦੇ ਗੰਭੀਰ ਮਸਲੇ ਤੇ ਪ੍ਰਸ਼ਾਸਨ ਵਲੋਂ ਇਨ੍ਹਾਂ ਚੋਰਾਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ ਅਤੇ ਜਦੋਂ ਕਿਸਾਨ ਖ਼ੁਦ ਚੋਰ ਤੇ ਕਾਰਵਾਈ ਕਰਦੇ ਹਨ ਤਾਂ ਉਨ੍ਹਾਂ ਤੇ ਪਰਚੇ ਦਰਜ ਕੀਤੇ ਜਾਂਦੇ ਹਨ ਇਹ ਵਰਤਾਰੇ ਵਿਰੁੱਧ ਜਥੇਬੰਦੀ ਸਖ਼ਤ ਕਾਰਵਾਈ ਕਰੇਗੀ ਅਤੇ ਕਿਸਾਨਾਂ ਨਾਲ ਡਟ ਕੇ ਖੜੇਗੀ, ਘੱਗਰ ਦਰਿਆ ਦੇ ਪਾਰਲੇ ਇਲਾਕਿਆਂ ਵਿਚ ਨਹਿਰੀ ਪਾਣੀ ਦਾ ਪੱਕਾ ਪ੍ਰਬੰਧ ਕੀਤਾ ਜਾਵੇ ਤਾਂ ਕਿ ਕਿਸਾਨ ਆਪਣੀਆਂ ਫ਼ਸਲਾਂ ਲਈ ਪਾਣੀ ਦੀ ਘਾਟ ਨੂੰ ਪੂਰਾ ਕਰ ਸਕਣ ਅਤੇ ਸਾਉਣੀ ਦੀ ਫ਼ਸਲ ਤੇ ਬਿਜਲੀ ਮੁਲਾਜ਼ਮਾਂ ਦੀ ਘਾਟ ਨੂੰ ਪੂਰਾ ਕਰਨ, ਬਿਜਲੀ ਬੋਰਡ ਵਿਚ ਨਵੀਂ ਭਰਤੀ ਦੀ ਮੰਗ ਕਰਦਿਆਂ ਕਿਹਾ ਕਿ ਸਰਕਾਰ ਇਸ ਵੱਲ ਉਚੇਚੇ ਤੌਰ ਤੇ ਧਿਆਨ ਦੇਵੇ ਝੋਨੇ ਦੀ ਫ਼ਸਲ ਤੇ 72 ਪਏ ਐਮ.ਐਸ.ਪੀ. ਦੇਣ ਦਾ ਵਿਰੋਧ ਕਰਦਿਆਂ ਜਥੇਬੰਦੀ ਨੇ ਕਿਹਾ ਕਿ ਨਾ ਮਾਤਰ ਐਮ.ਐਸ.ਪੀ. ਦੇ ਕੇ ਕੇਂਦਰ ਸਰਕਾਰ ਨੇ ਆਪਣੀ ਕਿਸਾਨ ਵਿਰੋਧੀ ਸੋਚ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਘੱਟੋ ਘੱਟ 500 ਰੁਪਏ ਪ੍ਰਤੀ ਕੁਇੰਟਲ ਐਮ. ਐਸ.ਪੀ. ਦੇਣੀ ਚਾਹੀਦੀ ਹੈ ਅਤੇ ਫ਼ਸਲਾਂ ਲਈ ਬੀਮਾ ਸਕੀਮ ਸ਼ੁਰੂ ਕਰਨੀ ਚਾਹੀਦੀ ਹੈ। ਡਿਊਲਾਂ ਦੇ ਕਨੈੱਕਸ਼ਨ ਦੀ ਖ਼ਾਤਰ ਦੀ ਪਾਵਰ ਵਧਾਉਣ ਸਬੰਧੀ ਸਰਕਾਰ ਵਲੋਂ ਤੁਰੰਤ ਨੋਟੀਫ਼ਿਕੇਸ਼ਨ ਜਾਰੀ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਸਰਕਾਰ ਇਸ ਸਬੰਧੀ ਤੁਰੰਤ ਨੋਟੀਫ਼ਿਕੇਸ਼ਨ ਜਾਰੀ ਕਰੇ ਤਾਂ ਕਿ ਕਿਸਾਨ ਸਮੇਂ ਸਿਰ ਮੋਟਰ ਦੀ ਪਾਵਰ ਵਧਾ ਸਕਣ ਦੋ ਤੋਂ ਪੰਜ ਏਕੜ ਤੱਕ ਵਾਲੇ ਕਿਸਾਨਾਂ ਨੂੰ ਤੁਰੰਤ ਕਨੈੱਕਸ਼ਨ ਜਾਰੀ ਕੀਤੇ ਜਾਣ। ਇਸ ਮੌਕੇ ਬਲਜੀਤ ਸਿੰਘ ਸ਼ੇਰਗੜ੍ਹ ਮੁੱਖ ਬੁਲਾਰਾ ਪੰਜਾਬ, ਬਲਬੀਰ ਸਿੰਘ ਧੂੜਕੋਟ ਬਲਾਕ ਪ੍ਰਧਾਨ, ਸਿਕੰਦਰ ਸਿੰਘ ਉਗੋਕੇ ਜ਼ਿਲ੍ਹਾ ਪ੍ਰਧਾਨ ਮੋਗਾ, ਕਾਕਾ ਸਿੰਘ ਮੁੰਨਣ, ਬਲਜੀਤ ਸਿੰਘ ਸ਼ੇਰਗੜ੍ਹ ਜ਼ਿਲ੍ਹਾ ਪ੍ਰਧਾਨ, ਫਤਿਹ ਸਿੰਘ ਕੋਟ ਕਰੋੜ ਸੀਨੀਅਰ ਮੀਤ ਪ੍ਰਧਾਨ ਪੰਜਾਬ, ਜਸਵੀਰ ਸਿੰਘ ਦੌਲੇਵਾਲ ਮੀਤ ਪ੍ਰਧਾਨ, ਦਲੀਪ ਸਿੰਘ ਸੰਧੂ ਜ਼ਿਲ੍ਹਾ ਪ੍ਰਧਾਨ ਫ਼ਿਰੋਜ਼ਪੁਰ, ਨਿਰਮਲ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ ਫ਼ਾਜ਼ਿਲਕਾ, ਗਮਦੂਰ ਸਿੰਘ ਜ਼ਿਲ੍ਹਾ ਪ੍ਰਧਾਨ ਫ਼ਰੀਦਕੋਟ, ਨੌਂ ਨਿਹਾਲ ਸਿੰਘ ਸੂਬਾ ਮੀਤ ਪ੍ਰਧਾਨ, ਕਰਮ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ ਕਪੂਰਥਲਾ, ਜਗਜੀਤ ਸਿੰਘ ਰਣੀਆ ਮੀਤ ਪ੍ਰਧਾਨ, ਸੁਰਜੀਤ ਸਿੰਘ ਖ਼ਜ਼ਾਨਚੀ ਫ਼ਿਰੋਜ਼ਪੁਰ, ਕੁਲਵੰਤ ਸਿੰਘ ਬਲਾਕ ਪ੍ਰਧਾਨ ਸਰਹਾਲੀ, ਜੋਗਿੰਦਰ ਸਿੰਘ ਬਲਾਕ ਪ੍ਰਧਾਨ ਪਾਤੜਾਂ, ਜਗਜੀਤ ਸਿੰਘ ਝੁਰੜ ਖੇੜਾ, ਨਿਰਮਲ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ ਫ਼ਾਜ਼ਿਲਕਾ, ਯੁਵਰਾਜ ਸਿੰਘ ਬਾਠ ਪ੍ਰੈੱਸ ਸਕੱਤਰ ਪਟਿਆਲਾ, ਗਮਦੂਰ ਸਿੰਘ ਜ਼ਿਲ੍ਹਾ ਪ੍ਰਧਾਨ ਫ਼ਰੀਦਕੋਟ, ਸੂਬਾ ਮੀਤ ਪ੍ਰਧਾਨ ਅਜੇ ਵਧਵਾ ਵਲੋਂ ਕਿਸਾਨੀ ਮਸਲਿਆਂ ਤੇ ਸੰਬੋਧਨ ਕੀਤਾ।
ਕੇਂਦਰ ਅਤੇ ਪੰਜਾਬ ਸਰਕਾਰ ਕਿਸਾਨਾਂ ਅਤੇ ਮਜ਼ਦੂਰਾਂ ਦੇ ਕਰਜ਼ਿਆਂ ’ਤੇ ਮੁਕੰਮਲ ਲਕੀਰ ਫੇਰੇ-ਭਾਕਿਯੂ ਖੋਸਾ
ਅਜੀਤ ਡੈਸਕ
15-06-2026