15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਮਾਨਸੂਨ ਸੀਜ਼ਨ ਦੌਰਾਨ ਸੰਭਾਵਿਤ ਹੜ੍ਹਾਂ ਨਾਲ ਨਜਿੱਠਣ ਲਈ ਪੁਖਤਾ ਪ੍ਰਬੰਧ ਪਹਿਲਾਂ ਹੀ ਯਕੀਨੀ ਬਣਾਏ ਜਾਣ - ਦੀਪਸ਼ਿਖਾ ਸ਼ਰਮਾ ਡੀ.ਸੀ. ਨੇ ਮੀਟਿੰਗ ਕਰਕੇ ਅਧਿਕਾਰੀਆਂ ਨੂੰ ਨਾਜ਼ੁਕ ਬੰਨ੍ਹਾਂ, ਨੋਚਾਂ ਆਦਿ ਨੂੰ ਪਹਿਲਾਂ ਤੋਂ ਹੀ ਮਜ਼ਬੂਤ ਕਰਨ ਦੇ ਦਿੱਤੇ ਨਿਰਦੇਸ਼

Ad Position 21
No active advertisement
ਅਜੀਤ ਡੈਸਕ 16-06-2026
ਫਿਰੋਜ਼ਪੁਰ, 15 ਜੂਨ (ਸੁਖਵਿੰਦਰ ਸਿੰਘ)-ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਆਗਾਮੀ ਮਾਨਸੂਨ ਸੀਜ਼ਨ ਦੌਰਾਨ ਸੰਭਾਵਿਤ ਹੜ੍ਹਾਂ ਨਾਲ ਨਜਿੱਠਣ ਬਾਰੇ ਹੋਈ ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਅਗਾਊਂ ਪੁਖਤਾ ਪ੍ਰਬੰਧ ਯਕੀਨੀ ਬਣਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਸੰਭਾਵਿਤ ਹੜ੍ਹਾਂ ਦਾ ਸਾਹਮਣਾ ਕਰਨ ਲਈ ਆਪਸੀ ਤਾਲਮੇਲ ਨਾਲ ਕੰਮ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਸਮੂਹ ਐਸ.ਡੀ.ਐਮ. ਅਤੇ ਜਲ ਸਰੋਤ ਵਿਭਾਗ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਆਦੇਸ਼ ਦਿੰਦਿਆਂ ਕਿਹਾ ਕਿ ਹੜ੍ਹਾਂ ਦੌਰਾਨ ਨਾਜ਼ੁਕ ਸਥਿਤੀ ਵਾਲੇ ਪਿੰਡਾਂ ਦਾ ਪਹਿਲਾਂ ਤੋਂ ਹੀ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲੈ ਲਿਆ ਜਾਵੇ ਅਤੇ ਬੰਨ੍ਹਾਂ, ਨੋਚਾਂ, ਪੁਲਾਂ, ਰਸਤਿਆਂ ਆਦਿ ਨੂੰ ਪਹਿਲਾਂ ਤੋਂ ਹੀ ਮਜ਼ਬੂਤ ਕਰ ਲਿਆ ਜਾਵੇ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਰੇਤਾ ਦੇ ਗੱਟੇ, ਕਿਸ਼ਤੀਆਂ, ਲਾਈਫ਼ ਜੈਕਟਾਂ, ਫਲੱਡ ਲਾਈਟਾਂ, ਸਰਚ ਲਾਈਟਾਂ, ਮੈਡੀਕਲ ਜ਼ਰੂਰਤਾਂ ਆਦਿ ਸਮਾਨ ਦੀ ਪਹਿਲਾਂ ਤੋਂ ਹੀ ਜਾਂਚ ਕਰ ਲਈ ਜਾਵੇ ਅਤੇ ਜੇਕਰ ਕਿਸੇ ਸਮਾਨ ਨੂੰ ਰਿਪੇਅਰ ਦੀ ਲੋੜ ਹੈ, ਤਾਂ ਤੁਰੰਤ ਠੀਕ ਕਰਵਾਇਆ ਜਾਵੇ। ਇਸ ਤੋਂ ਇਲਾਵਾ ਡਰੇਨਜ਼ ਅਤੇ ਸੀਵਰੇਜ਼ ਦੀ ਸਫ਼ਾਈ ਵੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਪ੍ਰਬੰਧਾਂ ਪੱਖੋਂ ਕਿਸੇ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਇਸ ਲਈ ਸੌਂਪੀ ਗਈ ਜ਼ਿੰਮੇਵਾਰੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਸਮੇਂ ਸਿਰ ਮੁਕੰਮਲ ਕਰ ਲਿਆ ਜਾਵੇ। ਇਸ ਸਬੰਧੀ ਉਨ੍ਹਾਂ ਵਧੀਕ ਡਿਪਟੀ ਕਮਿਸ਼ਨਰ (ਜ) ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੂੰ ਨਿਰੰਤਰ ਸਥਿਤੀ ‘ਤੇ ਨਜ਼ਰ ਰੱਖਣ ਦੀ ਹਦਾਇਤ ਕੀਤੀ। ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਅੱਗੇ ਕਿਹਾ ਕਿ ਆਗਾਮੀ ਮਾਨਸੂਨ ਦੌਰਾਨ ਭਾਰੀ ਮੀਂਹ ਕਾਰਨ ਸੰਭਾਵੀ ਹੜ੍ਹਾਂ ਦੇ ਮੱਦੇਨਜ਼ਰ ਜ਼ਿਲ੍ਹਾ ਪੱਧਰ ‘ਤੇ ਫਲੱਡ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ ਇਹ 24 ਘੰਟੇ ਕਾਰਜਸ਼ੀਲ ਰਹੇਗਾ। ਉਨ੍ਹਾਂ ਸਿਹਤ ਵਿਭਾਗ, ਪਸ਼ੂ ਪਾਲਣ ਵਿਭਾਗ ਅਤੇ ਖੇਤੀਬਾੜੀ ਆਦਿ ਵਿਭਾਗਾਂ ਨੂੰ ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਸਬੰਧੀ ਉਚਿਤ ਪ੍ਰਬੰਧ ਪਹਿਲਾਂ ਤੋਂ ਹੀ ਯਕੀਨੀ ਬਣਾਉਣ ਲਈ ਵੀ ਕਿਹਾ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਸੰਭਾਵੀ ਹੜ੍ਹਾਂ ਸਬੰਧੀ ਪੂਰੀ ਗੰਭੀਰਤਾ ਨਾਲ ਅਗੇਤੇ ਪ੍ਰਬੰਧ ਯਕੀਨੀ ਬਣਾਏ ਜਾਣ, ਤਾਂ ਜੋ ਜੇਕਰ ਹੜ੍ਹਾਂ ਵਰਗੇ ਹਾਲਾਤ ਬਣਨ ਤਾਂ ਸਮੇਂ ਸਿਰ ਨਜਿੱਠਿਆ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦਾਂ ਦੇ ਸਿਰਤਾਜ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੱਠ ਰੋਜ਼ਾ ਦਸਤਾਰ, ਦੁਮਾਲਾ ਸਿਖਲਾਈ ਕੈਂਪ ਸੰਪੰ... ਅਗਲੀ ਖ਼ਬਰ ਪੈਰਾ ਮੈਡੀਕਲ ਸਿਹਤ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਆਗੂਆਂ ਦੀ ਹੋਈ ਅਹਿਮ ਬੈਠਕ * 19 ਜੂਨ ਨੂੰ ਸਿਵਲ ਸਰਜਨ ਦਫਤਰ ਬਾਹਰ...
Ad Position 24