15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਸ਼ਹੀਦਾਂ ਦੇ ਸਿਰਤਾਜ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੱਠ ਰੋਜ਼ਾ ਦਸਤਾਰ, ਦੁਮਾਲਾ ਸਿਖਲਾਈ ਕੈਂਪ ਸੰਪੰਨ

Ad Position 21
No active advertisement
ਅਜੀਤ ਡੈਸਕ 16-06-2026
ਮੱਖੂ, 15 ਜੂਨ (ਵਰਿੰਦਰ ਮਨਚੰਦਾ)— ਸ਼ਹੀਦਾਂ ਦੇ ਸਿਰਤਾਜ ਸਾਹਿਬ ਸ੍ਰੀ ਗੁਰੂ ਅਰਜਨ ਸਾਹਿਬ ਜੀ ਦੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਪ੍ਰਬੰਧਕ ਕਮੇਟੀ, ਹੈੱਡ ਗ੍ਰੰਥੀ ਭਾਈ ਸੁਰਿੰਦਰ ਸਿੰਘ ਅਤੇ ਪ੍ਰਸਿੱਧ ਲੇਖਕ ਭਾਈ ਲਖਵੀਰ ਸਿੰਘ ਰਸੂਲਪੁਰੀ ਦੇ ਯਤਨਾਂ ਸਦਕਾ ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈੱਲਫੇਅਰ ਸੁਸਾਇਟੀ ਰਜਿ. ਪੰਜਾਬ ਵਲੋਂ 8 ਰੋਜ਼ਾ ਦਸਤਾਰ ਦੁਮਾਲਾ ਸਿਖਲਾਈ ਕੈਂਪ ਲਗਾਇਆ ਗਿਆ। ਸਮਾਪਤੀ ਸਮਾਗਮ ਦੌਰਾਨ ਬੱਚਿਆਂ ਦੇ ਦਸਤਾਰ ਦੁਮਾਲਾ ਅਤੇ ਸ਼ੁੱਧ ਪੰਜਾਬੀ ਲਿਖਾਈ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਦੇ ਦੌਰਾਨ ਬੱਚਿਆਂ ਦੇ ਪੰਜ ਗਰੁੱਪ ਬਣਾਏ ਗਏ ਜਿੰਨਾਂ ਵਿਚ ਹਰੇਕ ਗਰੁੱਪ ‘ਚ ਪਹਿਲੇ, ਦੂਸਰੇ ਅਤੇ ਤੀਸਰੇ ਸਥਾਨ ‘ਤੇ ਆਉਣ ਵਾਲੇ ਬੱਚਿਆਂ ਨੂੰ ਸ਼ੀਲਡਾਂ ਅਤੇ ਧਾਰਮਿਕ ਸਾਹਿਤ ਦੇ ਕੇ ਸਨਮਾਨਿਤ ਕੀਤਾ ਗਿਆ। ਸੁਸਾਇਟੀ ਵਲੋਂ ਇਸ ਸਮਾਗਮ ਵਿਚ ਉਚੇਚੇ ਤੌਰ ‘ਤੇ ਪ੍ਰਧਾਨ ਭਾਈ ਸੰਤੋਖ ਸਿੰਘ ਪੱਟੀ, ਮੀਤ ਸਕੱਤਰ ਭਾਈ ਹਰਚਰਨ ਸਿੰਘ ਉਗੋਕੇ, ਖਜਾਨਚੀ ਭਾਈ ਗੁਰਜੰਟ ਸਿੰਘ ਭਿੱਖੀਵਿੰਡ, ਮਾਲਵਾ ਜ਼ੋਨ ਦੇ ਇੰਚਾਰਜ ਨਿੰਦਰਪਾਲ ਸਿੰਘ ਦਸਤਾਰ ਕੋਚ, ਗਗਨਦੀਪ ਸਿੰਘ ਦਸਤਾਰ ਕੋਚ ਅਤੇ ਸਿੱਖ ਪ੍ਰਚਾਰਕ ਭਾਈ ਜਗਜੀਤ ਸਿੰਘ ਅਹਿਮਦਪੁਰ ਨੇ ਸ਼ਮੂਲੀਅਤ ਕੀਤੀ। ਉਨ੍ਹਾਂ ਬੱਚਿਆਂ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਗੁਰੂ ਪਾਤਸ਼ਾਹ ਜੀ ਦੀ ਸ਼ਹਾਦਤ ਜਹਾਂਗੀਰ ਬਾਦਸ਼ਾਹ ਦੀ ਕੱਟੜਤਾ ਨੂੰ ਠੱਲ੍ਹ ਪਾਉਣ ਲਈ ਦਿੱਤੀ ਗਈ। ਉਨ੍ਹਾਂ ਕਿਹਾ ਕਿ ਗੁਰੂ ਅਰਜਨ ਸਾਹਿਬ ਜੀ ਦੀ ਸਭ ਤੋਂ ਵੱਡੀ ਦੇਣ ਪੋਥੀ ਪਰਮੇਸ਼ਰ ਕਾ ਥਾਨ ਅਤੇ ਦਰਬਾਰ ਸਾਹਿਬ ਦੀ ਸੰਪਾਦਨਾ ਸੀ। ਜਿਸ ਤੋਂ ਮਨੁੱਖਤਾ ਵਿਚ ਬਰਾਬਰਤਾ ਅਤੇ ਭਾਈਚਾਰਕ ਸਾਂਝ ਮਜਬੂਤ ਹੁੰਦੀ ਸੀ। ਸੁਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ, ਮੀਤ ਪ੍ਰਧਾਨ ਭਾਈ ਹੀਰਾ ਸਿੰਘ ਸੋਹਲ, ਸਕੱਤਰ ਭਾਈ ਨਿਰਮਲ ਸਿੰਘ ਸੁਰ ਸਿੰਘ, ਮੁੱਖ ਬੁਲਾਰੇ ਭਾਈ ਸੁਖਵਿੰਦਰ ਸਿੰਘ ਖਾਲੜਾ, ਪੈ੍ਰੱਸ ਸਕੱਤਰ ਅਜੀਤ ਸਿੰਘ ਘਰਿਆਲਾ, ਭਾਈ ਗੁਰਪ੍ਰੀਤ ਸਿੰਘ ਸੈਂਡੀ, ਦਸਤਾਰ ਕੋਆਰਡੀਨੇਟਰ ਹਰਜੀਤ ਸਿੰਘ ਲਹਿਰੀ, ਹਰਪ੍ਰੀਤ ਸਿੰਘ ਪੱਟੀ, ਆਕਾਸ਼ਦੀਪ ਸਿੰਘ ਪੱਟੀ, ਵਜੀਰ ਸਿੰਘ ਆਸਲ, ਹਰਮਨਦੀਪ ਸਿੰਘ, ਸੁਖਮਨਦੀਪ ਸਿੰਘ, ਹੁਸਨਦੀਪ ਸਿੰਘ ਭਿੱਖੀਵਿੰਡ, ਰਣਵੀਰ ਸਿੰਘ ਵੀਰਮ, ਭਾਈ ਦਿਲਬਾਗ ਸਿੰਘ ਡੱਲ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ, ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਅਤੇ ਪ੍ਰਸਿੱਧ ਲਿਖਾਰੀ ਲਖਬੀਰ ਸਿੰਘ ਰਸੂਲਪੁਰੀ ਅਤੇ ਇਲਾਕਾ ਨਿਵਾਸੀ ਸੰਗਤਾਂ ਦਾ ਪ੍ਰੋਗਰਾਮ ਨੂੰ ਸਫਲ ਬਣਾਉਣ ਦੇ ਲਈ ਧੰਨਵਾਦ ਕੀਤਾ। ਬੱਚਿਆਂ ਦੇ ਇਨਾਮ ਬਣਾਉਣ ਦੀ ਸੇਵਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੀ ਗਈ। ਅਖੀਰ ਭਾਈ ਹਰਦਿਆਲ ਸਿੰਘ ਦੇ ਕਵੀਸ਼ਰੀ ਜਥੇ ਵਲੋਂ ਜੋਸ਼ ਭਰਪੂਰ ਕਵਿਤਾਵਾਂ ਪੇਸ਼ ਕੀਤੀਆਂ ਗਈਆਂ। ਗੁਰਦੁਆਰਾ ਪ੍ਰਬੰਧਕ ਕਮੇਟੀ, ਹੈਡ ਗ੍ਰੰਥੀ ਭਾਈ ਸੁਰਿੰਦਰ ਸਿੰਘ, ਭਾਈ ਲਖਬੀਰ ਸਿੰਘ ਰਸੂਲਪੁਰੀ, ਅਮਰਜੀਤ ਕੌਰ ਛਾਬੜਾ, ਭਾਈ ਦਵਿੰਦਰ ਸਿੰਘ ਛਾਬੜਾ ਅਤੇ ਭਾਈ ਸੁਖਵੰਤ ਸਿੰਘ ਸਿੱਖ ਪ੍ਰਚਾਰਕ ਵਲੋਂ ਸੁਸਾਇਟੀ ਰਾਹੀਂ ਕੀਤੇ ਜਾ ਰਹੇ ਕਾਰਜਾਂ ਦੀ ਪੁਰਜੋਰ ਸ਼ਬਦਾਂ ਵਿਚ ਸ਼ਲਾਘਾ ਕੀਤੀ ਅਤੇ ਭਵਿੱਖ ਵਿਚ ਹਰੇਕ ਪ੍ਰਕਾਰ ਦਾ ਸਹਿਯੋਗ ਦੇਣ ਦਾ ਭਰੋਸਾ ਦਵਾਇਆ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਖਾਲਸਾ ਕਾਲਜ ਦੇ ਐਨ. ਸੀ. ਸੀ. ਕੈਡਿਟਾਂ ਨੇ ਯਮੁਨਾਨਗਰ ਯੋਗਾ ਮੈਰਾਥਨ ’ਚ ਲਿਆ ਹਿੱਸਾ ਅਗਲੀ ਖ਼ਬਰ ਮਾਨਸੂਨ ਸੀਜ਼ਨ ਦੌਰਾਨ ਸੰਭਾਵਿਤ ਹੜ੍ਹਾਂ ਨਾਲ ਨਜਿੱਠਣ ਲਈ ਪੁਖਤਾ ਪ੍ਰਬੰਧ ਪਹਿਲਾਂ ਹੀ ਯਕੀਨੀ ਬਣਾਏ ਜਾਣ - ਦੀਪਸ਼ਿਖਾ ਸ਼ਰਮਾ...
Ad Position 24