11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਫ਼ਿਰੋਜ਼ਪੁਰ ਜ਼ਿਲ੍ਹੇ ’ਚ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਪੰਚਮ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਥਾਂ-ਥਾਂ ’ਤੇ ਲਗਾਈਆਂ ਗਈਆਂ ਠੰਢੇ ਮਿੱਠੇ ਜਲ ਦੀਆਂ ਛਬੀਲਾਂ

Ad Position 21
No active advertisement
ਅਜੀਤ ਡੈਸਕ 19-06-2026
ਫ਼ਿਰੋਜ਼ਪੁਰ, 18 ਜੂਨ (ਸੁਖਵਿੰਦਰ ਸਿੰਘ)–ਸ਼ਹੀਦਾਂ ਦੇ ਸਰਤਾਜ ਧੰਨ-ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਜ਼ਿਲ੍ਹੇ ਭਰ ਵਿਚ ਬਹੁਤ ਹੀ ਸ਼ਰਧਾ, ਸਤਿਕਾਰ ਤੇ ਧਾਰਮਿਕ ਉਤਸ਼ਾਹ ਨਾਲ ਮਨਾਇਆ ਗਿਆ। ਗੁਰਦੁਆਰਿਆਂ ਵਿਚ ਸਵੇਰ ਤੋਂ ਹੀ ਸੰਗਤਾਂ ਦੀ ਭਾਰੀ ਆਮਦ ਦੇਖਣ ਨੂੰ ਮਿਲੀ ਅਤੇ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਹਾਜ਼ਰੀ ਭਰ ਕੇ ਗੁਰੂ ਚਰਨਾਂ ਵਿਚ ਨਤਮਸਤਕ ਹੋ ਕੇ ਆਪਣਾ ਜੀਵਨ ਸਫਲ ਕੀਤਾ। ਗੁਰਦੁਆਰਾ ਅਕਾਲਗੜ੍ਹ ਸਾਹਿਬ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਹਜ਼ੂਰੀ ਰਾਗੀ ਭਾਈ ਸਰਵਣ ਸਿੰਘ ਵਲੋਂ ਰਸ-ਭਿੰਨੇ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ। ਇਸ ਤੋਂ ਬਾਅਦ ਗੁਰਦੁਆਰਾ ਮਾਈ ਰਾਮ ਦੇਵੀ ਜੀ ਵਿਖੇ ਵੀ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਜਿਸ ਉਪਰੰਤ ਭਾਈ ਅਵਤਾਰ ਸਿੰਘ ਫੌਜੀ, ਬੀਬੀ ਕੁਲਤਾਰ ਕੌਰ ਅਤੇ ਬੀਬੀ ਪਰਮਿੰਦਰ ਕੌਰ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬ ਦੀ ਮਹਾਨ ਸ਼ਹਾਦਤ ਅਤੇ ਉਨ੍ਹਾਂ ਦੇ ਜੀਵਨ ਫਲਸਫ਼ੇ ਬਾਰੇ ਜਾਣੂ ਕਰਵਾਇਆ ਗਿਆ। ਅਰਦਾਸ ਅਤੇ ਮੁੱਖਵਾਕ ਤੋਂ ਬਾਅਦ ਗੁਰੂ ਦੇ ਲੰਗਰ ਅਟੁੱਟ ਵਰਤਾਏ ਗਏ। ਗੁਰਦੁਆਰਾ ਸੰਗਤਸਰ ਵਿਖੇ ਵੀ ਸ਼ਹੀਦੀ ਦਿਹਾੜੇ ਸਬੰਧੀ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਏ ਗਏ। ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਭਾਈ ਜਸਪ੍ਰੀਤ ਸਿੰਘ ਅਤੇ ਸਾਥੀਆਂ ਵਲੋਂ ਰਸ-ਭਿੰਨੇ ਸ਼ਬਦ ਗਾਇਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਅਰਦਾਸ ਅਤੇ ਮੁੱਖਵਾਕ ਤੋਂ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਜਿੱਥੇ ਸੰਗਤਾਂ ਨੇ ਵੱਡੀ ਗਿਣਤੀ ਵਿਚ ਹਾਜ਼ਰੀ ਭਰ ਕੇ ਲੰਗਰ ਛਕਿਆ। ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ। ਜਿਸ ਵਿਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਤੋਂ ਉਪਰੰਤ ਕੀਰਤਨ ਜਥੇ ਨੇ ਆਪਣੇ ਰਸ ਭਿੰਨੇ ਸ਼ਬਦ ਗਾਇਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਅਰਦਾਸ ਅਤੇ ਮੁੱਖ ਵਾਕ ਤੋਂ ਉਪਰੰਤ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ। ਭਾਈ ਮਰਦਾਨਾ ਯਾਦਗਾਰੀ ਹਾਲ ਵਿਖੇ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਜਿਸ ਵਿਚ ਭਾਈ ਮਰਦਾਨਾ ਸੁਸਾਇਟੀ ਦੇ ਪ੍ਰਧਾਨ ਜਗਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਇੱਕ ਮਹੀਨੇ ਤੋਂ ਲਗਾਤਾਰ ਸ਼੍ਰੀ ਗੁਰੂ ਰਾਮਦਾਸ ਕਾਲੋਨੀ ਦੀਆਂ ਬੀਬੀਆਂ ਵਲੋਂ ਰੋਜਾਨਾ ਚਾਰ ਤੋਂ 6 ਵਜੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠਾਂ ਦੇ ਵਿਚ ਲਾਈ ਗਈ ਜੋ ਅੱਜ ਸ਼ਹੀਦੀ ਦਿਹਾੜੇ ਮੌਕੇ ਤੇ ਲੜੀ ਦੀ ਸਮਾਪਤੀ ਕੀਤੀ ਗਈ ਤੇ ਉਪਰੰਤ ਕੀਰਤਨ ਦੀ ਸੇਵਾ ਭਾਈ ਕਵਲਜੀਤ ਸਿੰਘ ਅਤੇ ਭਾਈ ਸੰਦੀਪ ਸਿੰਘ ਖਾਈ ਵਾਲਿਆਂ ਵਲੋਂ ਨਿਭਾਈ ਗਈ ਗੁਰੂ ਰਾਮਦਾਸ ਨਗਰ ਦੀਆਂ ਬੀਬੀਆਂ ਅਤੇ ਕਾਲੋਨੀ ਨਿਵਾਸੀਆਂ ਵਲੋਂ ਬਰੈਡ ਪਕੌੜੇ ਤੇ ਚਾਹ ਦੇ ਲੰਗਰ ਲਗਾਏ ਗਏ। ਇਹਨਾਂ ਲੰਗਰਾਂ ਨੂੰ ਸੰਗਤਾਂ ਨੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਛਕਿਆ। ਇਸ ਮੌਕੇ ਭਾਈ ਮਰਦਾਨਾ ਸੁਸਾਇਟੀ ਦੇ ਮੈਂਬਰ ਹਰਜੀਤ ਸਿੰਘ ਧਾਲੀਵਾਲ ਨੇ ਕਿਹਾ ਕਿ ਸ਼੍ਰੀ ਗੁਰੂ ਅਰਜਨ ਦੇਵ ਜੀ ਨੂੰ ਪਹਿਲਾ ਤੱਤੀ ਤਵੀ ਤੇ ਬਿਠਾਇਆ ਗਿਆ, ਦੇਗਾਂ ਵਿਚ ਉਬਾਲਿਆ ਗਿਆ। ਇਹ ਸਭ ਕੁਝ ਲਾਹੌਰ ਦੀ ਲਾਲ ਹਵੇਲੀ ਹੋਇਆ। ਜਿਸ ਤੋਂ ਬਾਅਦ ਸ਼੍ਰੀ ਗੁਰੂ ਅਰਜਨ ਦੇਵ ਜੀ ਨੇ ਆਪਣਾ ਸਰੀਰ ਰਾਵੀ ਦੇ ਕੰਢੇ ਤਿਆਗ ਦਿੱਤਾ। ਜਿੱਥੇ ਅੱਜ ਗੁਰਦੁਆਰਾ ਡੇਰਾ ਸਾਹਿਬ ਸੁਸ਼ੋਭਿਤ ਹੈ। ਅੰਤ ਵਿਚ ਵੱਖ-ਵੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਾਹਿਬਾਨ ਨੇ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਮਹਾਨ ਸ਼ਹਾਦਤ ਸੱਚ, ਸਬਰ, ਸੇਵਾ ਅਤੇ ਮਨੁੱਖਤਾ ਦਾ ਸੰਦੇਸ਼ ਦਿੰਦੀ ਹੈ ਅਤੇ ਸਾਨੂੰ ਉਨ੍ਹਾਂ ਦੇ ਦਿਖਾਏ ਮਾਰਗ ‘ਤੇ ਚੱਲਣ ਦੀ ਪ੍ਰੇਰਣਾ ਦਿੰਦੀ ਹੈ। ਜੀਰੋ ਲੈਵਲ ਦੀ ਰਿਪੋਰਟ ’ਤੇ ਜ਼ਿਲ੍ਹੇ ਭਰ ਵਿਚ ਧਾਰਮਿਕ ਮਾਹੌਲ ਅਤੇ ਸ਼ਰਧਾ ਦਾ ਅਦਭੁੱਤ ਨਜ਼ਾਰਾ ਦੇਖਣ ਨੂੰ ਮਿਲਿਆ। ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿੱਚ ਧਾਰਮਿਕ ਸੰਸਥਾਵਾਂ, ਨੌਜਵਾਨ ਸਭਾਵਾਂ, ਸਮਾਜ ਸੇਵੀ ਜਥੇਬੰਦੀਆਂ ਅਤੇ ਸੰਗਤਾਂ ਵੱਲੋਂ ਥਾਂ-ਥਾਂ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ। ਸਵੇਰ ਤੋਂ ਹੀ ਸੇਵਾਦਾਰਾਂ ਨੇ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਸੇਵਾ ਸੰਭਾਲੀ ਅਤੇ ਰਾਹਗੀਰਾਂ, ਵਾਹਨ ਚਾਲਕਾਂ, ਮਜ਼ਦੂਰਾਂ ਤੇ ਸੰਗਤਾਂ ਨੂੰ ਠੰਢਾ ਮਿੱਠਾ ਜਲ ਛਕਾ ਕੇ ਗੁਰੂ ਘਰ ਦੀ ਸੇਵਾ ਦੀ ਪ੍ਰੰਪਰਾ ਨੂੰ ਅੱਗੇ ਵਧਾਇਆ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਭੁੱਲਰ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਕੀਤੀਆਂ ਲੋਕ ਮਿਲਣੀਆਂ ਤੇ ਸੁਣੀਆਂ ਸਮੱਸਿਆਵਾਂ ਪਿੰਡਾਂ ਵਿਚ ਇੰਟਰਲ... ਅਗਲੀ ਖ਼ਬਰ ਏਮਜ਼ ਬਠਿੰਡਾ ਦਾ ਸਰਵਰ ਹੋਇਆ ਡਾਊਨ, ਪਰਚੀਆਂ ਕੱਟਣ ਤੋਂ ਲੈ ਕੇ ਬਲੱਡ ਸੈਂਪਲ ਦਾ ਕੰਮ ਠੱਪ
Ad Position 24