11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਵਿਧਾਇਕ ਭੁੱਲਰ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਕੀਤੀਆਂ ਲੋਕ ਮਿਲਣੀਆਂ ਤੇ ਸੁਣੀਆਂ ਸਮੱਸਿਆਵਾਂ ਪਿੰਡਾਂ ਵਿਚ ਇੰਟਰਲਾਕਿੰਗ ਟਾਈਲਾਂ, ਗਲੀਆਂ ਨਾਲੀਆਂ ਪੱਕੀਆਂ ਕਰਨ ਸਮੇਤ ਵੱਖ-ਵੱਖ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ ਤੇ ਨੀਂਹ ਪੱਥਰ ਰੱਖੇ

Ad Position 21
No active advertisement
ਅਜੀਤ ਡੈਸਕ 19-06-2026
ਫ਼ਿਰੋਜ਼ਪੁਰ, 18 ਜੂਨ (ਕੁਲਬੀਰ ਸਿੰਘ ਸੋਢੀ)-ਹਲਕਾ ਸ਼ਹਿਰੀ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਖਾਈ ਫੇਮੇ ਕੀ, ਖਾਈ, ਮੀਰਾ ਸ਼ਾਹ ਨੂਰ, ਇੰਦਰਾ ਕਾਲੋਨੀ ਆਦਿ ਵਿਖੇ ਲੋਕ ਮਿਲਣੀਆਂ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ’ਤੇ ਮੌਕੇ ’ਤੇ ਕਈ ਹੱਲ ਵੀ ਕੀਤੀਆਂ। ਇਸ ਤੋਂ ਇਲਾਵਾ ਵਿਧਾਇਕ ਭੁੱਲਰ ਨੇ ਪਿੰਡਾਂ ਵਿਚ ਇੰਟਰਲਾਕਿੰਗ ਟਾਈਲਾਂ, ਗਲੀਆਂ ਨਾਲੀਆਂ ਪੱਕੀਆਂ ਕਰਨ ਆਦਿ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਰੱਖੇ। ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਵਿਕਾਸ ਕਾਰਜ ਇਸੇ ਤਰ੍ਹਾਂ ਨਿਰੰਤਰ ਜਾਰੀ ਰਹਿਣਗੇ। ਇਸ ਮੌਕੇ ਆਗੂ ਤੇ ਅਹੁਦੇਦਾਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਨੇ ਮਨਜਿੰਦਰ ਸਿੰਘ ਸਾਜਨ ਖੇੜਾ ਨੂੰ ਪਾਰਟੀ ’ਚੋਂ ਬਾਹਰ ਕੱਢਿਆ ਅਗਲੀ ਖ਼ਬਰ ਫ਼ਿਰੋਜ਼ਪੁਰ ਜ਼ਿਲ੍ਹੇ ’ਚ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਪੰਚਮ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ...
Ad Position 24