11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਵਾਰਡ ਨੰਬਰ 2 ਨੂੰ ਮਿਲੀ ਵੱਡੀ ਰਾਹਤ

Ad Position 21
No active advertisement
ਅਜੀਤ ਡੈਸਕ 19-06-2026
ਫ਼ਿਰੋਜ਼ਪੁਰ, 18 ਜੂਨ (ਸੁਖਵਿੰਦਰ ਸਿੰਘ)-ਭਾਜਪਾ ਦੇ ਵਾਰਡ ਨੰਬਰ 2 ਦੇ ਐਮ. ਸੀ. ਦਵਿੰਦਰ ਸਿੰਘ ਪਹਿਲਵਾਨ ਵਲੋਂ ਵਾਰਡ ਵਾਸੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਸੀਵਰੇਜ ਦੀ ਗੰਭੀਰ ਸਮੱਸਿਆ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਵਾਇਆ ਜਾ ਰਿਹਾ ਹੈ, ਜਿਸ ਨਾਲ ਇਲਾਕਾ ਵਾਸੀਆਂ ਵਿਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ। ਵਾਰਡ ਵਾਸੀਆਂ ਨੇ ਦੱਸਿਆ ਕਿ ਕਾਫੀ ਸਮੇਂ ਤੋਂ ਸੀਵਰੇਜ ਜਾਮ ਹੋਣ ਕਾਰਨ ਗਲੀਆਂ ਵਿਚ ਗੰਦਾ ਪਾਣੀ ਖੜ੍ਹਾ ਰਹਿੰਦਾ ਸੀ। ਜਿਸ ਕਾਰਨ ਲੋਕਾਂ ਨੂੰ ਰੋਜ਼ਾਨਾ ਆਵਾਜਾਈ ਵਿਚ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਇਸ ਦੇ ਨਾਲ ਹੀ ਗੰਦੇ ਪਾਣੀ ਕਾਰਨ ਬਦਬੂ ਤੇ ਭਿਆਨਕ ਬਿਮਾਰੀਆਂ ਫੈਲਣ ਦਾ ਖ਼ਤਰਾ ਵੀ ਲਗਾਤਾਰ ਬਣਿਆ ਹੋਇਆ ਸੀ, ਜਿਸ ਕਾਰਨ ਬੱਚਿਆਂ, ਬਜ਼ੁਰਗਾਂ ਤੇ ਹੋਰਾਂ ਦੀ ਸਿਹਤ ‘ਤੇ ਮਾੜਾ ਅਸਰ ਪੈ ਰਿਹਾ ਸੀ। ਐਮ. ਸੀ. ਦਵਿੰਦਰ ਸਿੰਘ ਪਹਿਲਵਾਨ ਨੇ ਲੋਕਾਂ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦਿਆਂ ਸੰਬੰਧਤ ਵਿਭਾਗ ਦੇ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਸੀਵਰੇਜ ਪ੍ਰਣਾਲੀ ਨੂੰ ਦਰੁਸਤ ਕਰਨ ਦਾ ਕੰਮ ਕਰਵਾਇਆ, ਤਾਂ ਜੋ ਲੋਕਾਂ ਨੂੰ ਜਲਦ ਇਸ ਮੁਸ਼ਕਿਲ ਤੋਂ ਸਥਾਈ ਰਾਹਤ ਮਿਲ ਸਕੇ। ਵਾਰਡ ਵਾਸੀਆਂ ਨੇ ਐਮ. ਸੀ. ਦਵਿੰਦਰ ਸਿੰਘ ਪਹਿਲਵਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਇਸ ਸਮੱਸਿਆ ਦੇ ਹੱਲ ਲਈ ਕੀਤੀ ਗਈ ਪਹਿਲ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਇਸ ਕੰਮ ਦੇ ਮੁਕੰਮਲ ਹੋਣ ਨਾਲ ਇਲਾਕੇ ਵਿਚ ਸਫ਼ਾਈ ਪ੍ਰਬੰਧ ਮਜ਼ਬੂਤ ਹੋਣਗੇ ਤੇ ਲੋਕਾਂ ਨੂੰ ਇਕ ਸਾਫ਼-ਸੁਥਰਾ ਅਤੇ ਸਿਹਤਮੰਦ ਮਾਹੌਲ ਮਿਲੇਗਾ। ਵਾਰਡ ਵਾਸੀਆਂ ਨੇ ਉਮੀਦ ਜਤਾਈ ਕਿ ਆਉਣ ਵਾਲੇ ਸਮੇਂ ਵਿਚ ਵੀ ਇਲਾਕੇ ਦੀਆਂ ਹੋਰ ਬੁਨਿਆਦੀ ਸਮੱਸਿਆਵਾਂ ਨੂੰ ਇਸੇ ਤਰ੍ਹਾਂ ਤਰਜੀਹ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਫ਼ਿਰੋਜ਼ਪੁਰ ’ਚ ਜਲਦ ਕਰਵਾਇਆ ਜਾਵੇਗਾ ਜੂਨੀਅਰ ਹਾਕੀ ਟੂਰਨਾਮੈਂਟ-ਡਾ. ਅਨੀਰੁੱਧ ਗੁਪਤਾ ਜੂਨੀਅਰ ਏਸ਼ੀਆ ਕੱਪ ਕਾਂਸੀ ਤਗਮਾ... ਅਗਲੀ ਖ਼ਬਰ ਭਾਜਪਾ ਨੇ ਮਨਜਿੰਦਰ ਸਿੰਘ ਸਾਜਨ ਖੇੜਾ ਨੂੰ ਪਾਰਟੀ ’ਚੋਂ ਬਾਹਰ ਕੱਢਿਆ
Ad Position 24