06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਧੀ ਨੂੰ ਮਿਲਣ ਆਏ ਪਿਤਾ ਦਾ ਘਰ ਬਾਹਰੋਂ ਮੋਟਰਸਾਈਕਲ ਚੋਰੀ

Ad Position 21
No active advertisement
ਅਜੀਤ ਡੈਸਕ 20-06-2026
ਫ਼ਿਰੋਜ਼ਪੁਰ, 19 ਜੂਨ (ਗੁਰਿੰਦਰ ਸਿੰਘ)-ਸ਼ਹਿਰ ਵਿਚ ਚੋਰੀਆਂ ਦੀਆਂ ਵਧਦੀਆਂ ਵਾਰਦਾਤਾਂ ਕਾਰਨ ਲੋਕਾਂ ਵਿਚ ਅਸੁਰੱਖਿਆ ਦੀ ਭਾਵਨਾ ਵਧਦੀ ਜਾ ਰਹੀ ਹੈ। ਗੈਰ ਸਮਾਜਿਕ ਅਨਸਰਾਂ ਅਤੇ ਚੋਰਾਂ-ਲੁਟੇਰਿਆਂ ਖ਼ਿਲਾਫ਼ ਪੁਲਿਸ ਦੀ ਕਥਿਤ ਢਿੱਲੀ ਕਾਰਗੁਜ਼ਾਰੀ ਦੇ ਦਰਮਿਆਨ ਚੋਰਾਂ ਦੇ ਹੌਸਲੇ ਇਸ ਕਦਰ ਬੁਲੰਦ ਹੋ ਚੁੱਕੇ ਹਨ ਕਿ ਹੁਣ ਉਹ ਦਿਨ ਦਿਹਾੜੇ ਹੀ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਤਾਜ਼ਾ ਘਟਨਾ ਵਿਚ ਇਕ ਅਣਪਛਾਤੇ ਚੋਰ ਨੇ ਧੀ ਨੂੰ ਮਿਲਣ ਆਏ ਇਕ ਵਿਅਕਤੀ ਦਾ ਮੋਟਰਸਾਈਕਲ ਘਰ ਦੇ ਬਾਹਰੋਂ ਚੋਰੀ ਕਰ ਲਿਆ। ਇਹ ਪੂਰੀ ਵਾਰਦਾਤ ਸੀ.ਸੀ.ਟੀ.ਵੀ ਕੈਮਰੇ ਵਿਚ ਕੈਦ ਹੋ ਗਈ ਹੈ। ਜਾਣਕਾਰੀ ਅਨੁਸਾਰ ਫ਼ਿਰੋਜ਼ਪੁਰ ਸ਼ਹਿਰ ਦੇ ਵਸਨੀਕ ਸੁਖਚੈਨ ਸਿੰਘ ਅੱਜ ਸਵੇਰੇ ਬਾਬਾ ਰਾਮ ਲਾਲ ਨਗਰ ਵਿਖੇ ਐੱਫ.ਸੀ.ਆਈ ਦਫ਼ਤਰ ਦੇ ਨਜ਼ਦੀਕ ਰਹਿੰਦੀ ਆਪਣੀ ਧੀ ਨੂੰ ਮਿਲਣ ਲਈ ਗਏ ਸਨ। ਉਨ੍ਹਾਂ ਨੇ ਆਪਣਾ ਮੋਟਰਸਾਈਕਲ ਨੰਬਰ ਪੀਬੀ-22 ਐੱਚ 7581 ਘਰ ਦੇ ਬਾਹਰ ਖੜ੍ਹਾ ਕੀਤਾ ਅਤੇ ਅੰਦਰ ਚਲੇ ਗਏ। ਕੁੱਝ ਸਮੇਂ ਬਾਅਦ ਜਦੋਂ ਉਹ ਬਾਹਰ ਆਏ ਤਾਂ ਮੋਟਰਸਾਈਕਲ ਆਪਣੀ ਥਾਂ ਤੋਂ ਗ਼ਾਇਬ ਸੀ। ਆਸ-ਪਾਸ ਭਾਲ ਕਰਨ ਦੇ ਬਾਵਜੂਦ ਜਦੋਂ ਕੋਈ ਪਤਾ ਨਾ ਲੱਗਿਆ ਤਾਂ ਸੀ.ਸੀ.ਟੀ.ਵੀ ਫੁਟੇਜ ਖੰਗਾਲੀ ਗਈ, ਜਿਸ ਵਿਚ ਇਕ ਅਣਪਛਾਤਾ ਵਿਅਕਤੀ ਮੋਟਰਸਾਈਕਲ ਚੋਰੀ ਕਰਕੇ ਲੈ ਜਾਂਦਾ ਦਿਖਾਈ ਦਿੱਤਾ। ਚੋਰ ਵਲੋਂ ਵਾਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾਂ ਇਲਾਕੇ ਦੀ ਰੇਕੀ ਵੀ ਕੀਤੀ ਗਈ ਦੱਸੀ ਗਈ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸੀ.ਸੀ.ਟੀ.ਵੀ ਫੁਟੇਜ ਦੇ ਆਧਾਰ ’ਤੇ ਚੋਰ ਦੀ ਪਛਾਣ ਕਰਨ ਦੇ ਯਤਨ ਜਾਰੀ ਹਨ।
Ad Position 22
No active advertisement
ਪਿਛਲੀ ਖ਼ਬਰ ਪੁਰਾਣੀ ਰੰਜਿਸ਼ ਕਾਰਨ ਖਾਈ ਫੇਮੇ ਕੇ ਵਿਚ ਚੱਲੀ ਗੋਲੀ, ਇਕ ਜ਼ਖ਼ਮੀ ਅਗਲੀ ਖ਼ਬਰ ਪਿੰਡ ਕੋਹਰ ਸਿੰਘ ਵਾਲਾ ਦੀ ਆਬਾਦੀ ਵਾਲੇ ਇਲਾਕੇ ’ਚੋਂ ਮੋਬਾਈਲ ਟਾਵਰ ਹਟਾਉਣ ਸਬੰਧੀ ਐਸ.ਡੀ.ਐਮ. ਨੂੰ ਦਿੱਤਾ ਮੰਗ ਪੱਤਰ
Ad Position 24
No active advertisement