06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਪੁਰਾਣੀ ਰੰਜਿਸ਼ ਕਾਰਨ ਖਾਈ ਫੇਮੇ ਕੇ ਵਿਚ ਚੱਲੀ ਗੋਲੀ, ਇਕ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 20-06-2026
ਫ਼ਿਰੋਜ਼ਪੁਰ, 19 ਜੂਨ (ਗੁਰਿੰਦਰ ਸਿੰਘ)-ਪੁਰਾਣੀ ਰੰਜਸ਼ ਦੇ ਚੱਲਦਿਆਂ ਪਿੰਡ ਖਾਈ ਫੇਮੇ ਕੀ ਵਿਚ ਇਕ ਨੌਜਵਾਨ ’ਤੇ ਜਾਨਲੇਵਾ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਥਿਆਰਬੰਦ ਵਿਅਕਤੀਆਂ ਨੇ ਨੌਜਵਾਨ ਨੂੰ ਘਰ ਨੇੜੇ ਘੇਰ ਕੇ ਉਸ ’ਤੇ ਗੋਲੀ ਚਲਾ ਦਿੱਤੀ ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ। ਜਿਸ ਨੂੰ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਦਾਖਲ ਕਰਵਾਇਆ ਗਿਆ ਹੈ। ਘਟਨਾ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ। ਪੁਲਿਸ ਨੇ ਅੱਠ ਵਿਅਕਤੀਆਂ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਅਤੇ ਅਸਲਾ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਜੇਰੇ ਇਲਾਜ ਨਰਿੰਦਰ ਸਿੰਘ ਉਰਫ਼ ਸਾਜਨ ਪੁੱਤਰ ਲਛਮਣ ਸਿੰਘ ਵਾਸੀ ਪਿੰਡ ਖਾਈ ਫੇਮੇ ਕੀ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਹ ਆਪਣੇ ਦੋਸਤ ਦੀ ਐਕਟਿਵਾ ’ਤੇ ਬਾਜ਼ਾਰ ਤੋਂ ਆਪਣੇ ਘਰ ਵਾਪਸ ਆ ਰਿਹਾ ਸੀ। ਜਦੋਂ ਉਹ ਪਿੰਡ ਦੀ ਫਿਰਨੀ ਰਾਹੀਂ ਆਪਣੇ ਘਰ ਵੱਲ ਮੁੜਿਆ ਤਾਂ ਗਲੀ ਵਿਚ ਕੁੱਝ ਵਿਅਕਤੀ ਹਥਿਆਰਾਂ ਸਮੇਤ ਖੜ੍ਹੇ ਸਨ। ਪੀੜਤ ਮੁਤਾਬਿਕ ਜਦੋਂ ਉਸ ਨੇ ਖ਼ਤਰਾ ਭਾਂਪਦਿਆਂ ਆਪਣੀ ਐਕਟਿਵਾ ਪਿੱਛੇ ਮੋੜਨ ਦੀ ਕੋਸ਼ਿਸ਼ ਕੀਤੀ ਤਾਂ ਸਿਮਰਨ ਸਿੰਘ ਨੇ ਉਸ ਵੱਲ ਦਸਤੀ ਪਿਸਤੌਲ ਨਾਲ ਫਾਇਰ ਕਰ ਦਿੱਤਾ। ਗੋਲੀ ਉਸ ਦੇ ਖੱਬੇ ਪੈਰ ਵਿਚ ਲੱਗੀ। ਜਿਸ ਕਾਰਨ ਉਹ ਐਕਟਿਵਾ ਸਮੇਤ ਸੜਕ ’ਤੇ ਡਿਗ ਪਿਆ। ਇਸ ਦੌਰਾਨ ਆਲੇ-ਦੁਆਲੇ ਦੇ ਲੋਕ ਇਕੱਠੇ ਹੋਣ ਲੱਗੇ ਤਾਂ ਹਮਲਾਵਰ ਮੌਕੇ ’ਤੋਂ ਫ਼ਰਾਰ ਹੋ ਗਏ। ਸ਼ਿਕਾਇਤਕਰਤਾ ਨੇ ਦੱਸਿਆ ਕਿ ਕਰੀਬ ਤਿੰਨ ਸਾਲ ਪਹਿਲਾਂ ਮਕਾਨ ਦੀ ਉਸਾਰੀ ਨੂੰ ਲੈ ਕੇ ਉਸ ਦਾ ਦੋਸ਼ੀਆਂ ਨਾਲ ਵਿਵਾਦ ਹੋਇਆ ਸੀ। ਜਿਸ ਦੀ ਰੰਜਸ਼ ਕਾਰਨ ਉਕਤ ਵਿਅਕਤੀਆਂ ਨੇ ਸਾਜ਼ਿਸ਼ ਰਚ ਕੇ ਉਸ ਨੂੰ ਮਾਰਨ ਦੀ ਨੀਅਤ ਨਾਲ ਹਮਲਾ ਕੀਤਾ। ਉਨ੍ਹਾਂ ਦੱਸਿਆ ਕਿ ਜ਼ਖ਼ਮੀ ਨਰਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਥਾਣਾ ਸਦਰ ਫ਼ਿਰੋਜ਼ਪੁਰ ਵਿਖੇ ਸਿਮਰਨ ਸਿੰਘ ਪੁੱਤਰ ਕਾਬਲ ਸਿੰਘ, ਦਲਜੀਤ ਸਿੰਘ ਪੁੱਤਰ ਸੁਖਦੇਵ ਸਿੰਘ, ਬਚਿੰਤ ਸਿੰਘ ਪੁੱਤਰ ਅਵਤਾਰ ਸਿੰਘ, ਵਿਕਰਮ ਸਿੰਘ ਪੁੱਤਰ ਬਚਿੰਤ ਸਿੰਘ, ਸੁੱਚਾ ਸਿੰਘ ਪੁੱਤਰ ਨਿਸ਼ਾਨ ਸਿੰਘ, ਅਵਤਾਰ ਸਿੰਘ ਪੁੱਤਰ ਮਹਿਲ ਸਿੰਘ, ਕੰਵਲਜੀਤ ਸਿੰਘ ਪੁੱਤਰ ਸੁੱਚਾ ਸਿੰਘ, ਨਿਸ਼ਾਨ ਸਿੰਘ ਪੁੱਤਰ ਮਹੈਨ ਸਿੰਘ ਸਾਰੇ ਵਾਸੀਆਨ ਖਾਈ ਫੇਮੇ ਕੀ ਥਾਣਾ ਸਦਰ ਫ਼ਿਰੋਜ਼ਪੁਰ ਖ਼ਿਲਾਫ਼ ਧਾਰਾ 109,190,191(3) ਬੀ.ਐਸ .ਐਸ. 25/27-54-59 ਅਸਲਾ ਐਕਟ, 307,148, 149 ਆਈ.ਪੀ.ਸੀ ਅਤੇ 25/27-54-59 ਅਸਲਾ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ‘ਆਪ’ ਮੁੜ ਭਾਰੀ ਬਹੁਮਤ ਨਾਲ ਸੱਤਾ ’ਚ ਆਵੇਗੀ- ਕੌਂਸਲਰ ਸੰਦੀਪ ਠੁਕਰਾਲ, ਕੌਂਸਲਰ ਸੌਰਵ ਅਹੂਜਾ ਅਗਲੀ ਖ਼ਬਰ ਧੀ ਨੂੰ ਮਿਲਣ ਆਏ ਪਿਤਾ ਦਾ ਘਰ ਬਾਹਰੋਂ ਮੋਟਰਸਾਈਕਲ ਚੋਰੀ
Ad Position 24
No active advertisement