06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਪੰਚਾਇਤ ਵਿਭਾਗ ਦੀ ਅਫ਼ਸਰਸ਼ਾਹੀ ਅਤੇ ਸਰਕਾਰ ਨੇ ਨਰੇਗਾ ਮੁਲਾਜ਼ਮਾਂ ਨਾਲ ਕੀਤੀ ਵਾਅਦਾ ਖਿਲਾਫੀ ਨੂੰ ਲੈ ਕੇ ਦਿੜ੍ਹਬਾ ਮੰਡੀ ਵਿਖੇ ਰੈਲੀ 23 ਨੂੰ

Ad Position 21
No active advertisement
ਅਜੀਤ ਡੈਸਕ 20-06-2026
ਗੁਰੂਹਰਸਹਾਏ, 19 ਜੂਨ (ਹਰਚਰਨ ਸਿੰਘ ਸੰਧੂ)-ਪਿਛਲੇ19 ਦਿਨਾਂ ਤੋਂ ਲਗਾਤਾਰ ਬਲਾਕ ਗੁਰੂਹਰਸਹਾਏ ਵਿਚ ਲੱਗੇ ਧਰਨੇ ’ਤੇ ਬੈਠੇ ਸਮੂਹ ਨਰੇਗਾ ਮੁਲਾਜ਼ਮਾਂ ਨੂੰ ਹਾਲੇ ਤੱਕ ਵੀ ਸਰਕਾਰ ਸਿਰਫ਼ ਝੂਠੇ ਲਾਰੇ ਹੀ ਲਗਾ ਰਹੀ ਹੈ। 6 ਮਹੀਨਿਆਂ ਤੋਂ ਤਨਖਾਹ ਨਹੀਂ ਦਿੱਤੀ ਜਾ ਰਹੀ। ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਬਲਾਕ ਪ੍ਰਧਾਨ ਅਜੀਤ ਸਿੰਘ ਨੇ ਦੱਸਿਆ ਕਿ 1 ਜੂਨ ਨੂੰ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਪ੍ਰਧਾਨਗੀ ਹੇਠ ਹੋਈ ਪੈਨਲ ਮੀਟਿੰਗ ਅਤੇ 10 ਜੂਨ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਹੋਈ ਪੈਨਲ ਮੀਟਿੰਗ ਵਿਚ ਨਰੇਗਾ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ ਪ੍ਰਵਾਨ ਕਰ ਲਈ ਗਈ ਸੀ। ਉਸੇ ਦਿਨ ਅਗਲੀ ਮੀਟਿੰਗ ਪ੍ਰੋਸੋਨਲ ਵਿਭਾਗ, ਵਿੱਤ ਵਿਭਾਗ, ਪੰਚਾਇਤ ਵਿਭਾਗ, ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਹਰਪਾਲ ਸਿੰਘ ਚੀਮਾ ਦੀ ਮੌਜੂਦਗੀ ਵਿਚ ਕਰਨ ਦਾ ਫ਼ੈਸਲਾ ਲਿਆ ਗਿਆ ਸੀ। 16 ਜੂਨ ਨੂੰ ਮੀਟਿੰਗ ਸੰਯੁਕਤ ਵਿਕਾਸ ਕਮਿਸ਼ਨਰ ਨਾਲ ਹੋਈ। ਮੀਟਿੰਗ ਵਿਚ ਉਨ੍ਹਾਂ ਵਲੋਂ ਯੂਨੀਅਨ ਆਗੂਆਂ ਨੂੰ ਧਮਕਾਇਆ ਗਿਆ ਕਿ ਹੜਤਾਲ ਵਾਪਸ ਲਵੋ ਅਤੇ ਕੰਮ ’ਤੇ ਆਓ ਨਹੀਂ ਤਾਂ ਉਹ ਨੌਕਰੀ ਤੋਂ ਕੱਢ ਦੇਣਗੇ। ਯੂਨੀਅਨ ਆਗੂਆਂ ਨੇ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਪਿਛਲੇ 18 ਸਾਲਾਂ ਵਿਚ ਅਜਿਹਾ ਧੋਖਾ ਸਮੇਂ ਦੀਆਂ ਕਾਂਗਰਸ ਅਤੇ ਅਕਾਲੀ ਦਲ ਭਾਜਪਾ ਗਠਜੋੜ ਸਰਕਾਰ ਨੇ ਵੀ ਕਈ ਵਾਰ ਕੀਤਾ ਹੈ। ਜਦੋਂ ਅਫ਼ਸਰਸ਼ਾਹੀ ਦੇ ਭਰੋਸੇ ਤੇ ਹੜਤਾਲ ਵਾਪਸ ਲਈ ਹੋਵੇ ।ਉਨ੍ਹਾਂ ਕਿਹਾ ਕਿ ਜਦੋਂ ਤੱਕ ਸੇਵਾਵਾਂ ਪੱਕੀਆਂ ਕਰਨ ਦਾ ਨੋਟੀਫਿਕੇਸ਼ਨ ਜਾਰੀ ਨਹੀਂ ਹੁੰਦਾ ਇਸ ਵਾਰ ਕਿਸੇ ਵੀ ਕੀਮਤ ਤੇ ਹੜਤਾਲ ਵਾਪਸ ਲੈਣ ਦਾ ਤਾਂ ਸਵਾਲ ਹੀ ਪੈਦਾ ਨਹੀਂ ਹੁੰਦਾ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ 23 ਜੂਨ ਨੂੰ ਦਿੜ੍ਹਬਾ ਮੰਡੀ ਵਿਖੇ ਪੰਜਾਬ ਪੱਧਰ ਦਾ ਲਾਮਿਸਾਲ ਇਕੱਠ ਕਰਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ। ਇਸ ਧਰਨੇ ਵਿਚ ਹਰ ਪਿੰਡ ਵਿਚੋਂ 50 ਤੋਂ ਵੱਧ ਸਰਪੰਚ-ਪੰਚ, ਨਰੇਗਾ ਮੇਟ, ਮਜ਼ਦੂਰ ਤੇ ਮਜ਼ਦੂਰ ਆਗੂਆਂ ਨੂੰ ਸ਼ਾਮਲ ਕਰਨ ਲਈ ਅੱਜ ਤੋਂ ਹੀ ਪਿੰਡ-ਪਿੰਡ ਜਾ ਕੇ ਮੀਟਿੰਗਾਂ ਕਰਕੇ ਲਾਮਬੰਦੀ ਕੀਤੀ ਜਾ ਰਹੀ ਹੈ। ਅਜੇ ਵੀ ਨਰੇਗਾ ਮੁਲਾਜ਼ਮਾਂ ਨੂੰ ਪੰਚਾਇਤ ਵਿਭਾਗ ਵਿਚ ਮਰਜ਼ ਕਰਕੇ ਪੱਕੇ ਕਰਨ ਦੀ ਮੰਗ ਨੂੰ ਗੰਭੀਰਤਾ ਨਾਲ ਨਾ ਲਿਆ ਤਾਂ ਆਉਣ ਵਾਲੇ ਦਿਨਾਂ ਵਿਚ ਸਰਕਾਰ ਦੀਆਂ ਲੋਕ ਮਿਲਣੀਆਂ ਦੌਰਾਨ ਇੰਨ੍ਹਾਂ ਦੇ ਵਿਧਾਇਕਾਂ, ਹਲਕਾ ਇੰਚਾਰਜਾਂ ਅਤੇ ਮੰਤਰੀਆਂ ਦਾ ਘਿਰਾਓ ਕੀਤਾ ਜਾਵੇਗਾ। ਇਸ ਮੋਕੇ ਅੰਜੂ ਬਾਲਾ, ਸੁਮਿਤ ਡੰਗ, ਗੁਰਜੰਟ ਸਿੰਘ, ਰਜਿੰਦਰ ਕੁਮਾਰ, ਮੋਹਿਤ, ਮਨਪ੍ਰੀਤ ਸਿੰਘ, ਕੁਲਵੰਤ ਸਿੰਘ, ਮਨੀਸ਼ ਕੁਮਾਰ, ਵੀਨਾ ਰਾਣੀ, ਲਖਵਿੰਦਰ ਸਿੰਘ, ਆਕੂਸ਼ ਕੁਮਾਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਚਾਰ ਗ੍ਰਾਮ ਹੈਰੋਇਨ ਸਮੇਤ ਦੋ ਕਾਬੂ, ਮਾਮਲਾ ਦਰਜ ਅਗਲੀ ਖ਼ਬਰ ‘ਆਪ’ ਮੁੜ ਭਾਰੀ ਬਹੁਮਤ ਨਾਲ ਸੱਤਾ ’ਚ ਆਵੇਗੀ- ਕੌਂਸਲਰ ਸੰਦੀਪ ਠੁਕਰਾਲ, ਕੌਂਸਲਰ ਸੌਰਵ ਅਹੂਜਾ
Ad Position 24
No active advertisement