06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਵਿਧਾਇਕ ਸਵਨਾ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਹਾਜ਼ਰੀ ’ਚ ਹਲਕੇ ਦੇ ਵਪਾਰੀਆਂ ਨਾਲ ਕੀਤੀ ਮੀਟਿੰਗ *ਕਿਹਾ, ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਸਰਕਾਰ ਵਚਨਬੱਧ

Ad Position 21
No active advertisement
ਅਜੀਤ ਡੈਸਕ 21-06-2026
ਫ਼ਾਜ਼ਿਲਕਾ, 20 ਜੂਨ (ਦਵਿੰਦਰ ਪਾਲ ਸਿੰਘ)-ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਵਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਹਾਜ਼ਰੀ ਵਿਚ ਸਟੇਟ ਟਰੇਡਰ ਕਮਿਸ਼ਨ ਦੇ ਵਾਣ ਬਾਜ਼ਾਰ ਫ਼ਾਜ਼ਿਲਕਾ ਵਿਖੇ ਵਪਾਰੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਵਪਾਰੀਆਂ ਨੂੰ ਦਰਪੇਸ਼ ਮੁਸ਼ਕਲਾਂ ਅਤੇ ਉਨ੍ਹਾਂ ਦੇ ਯੋਗ ਹੱਲ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿਚ ਐੱਸ.ਡੀ.ਐੱਮ. ਜੁਗਰਾਜ ਸਿੰਘ ਸਮੇਤ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਮੀਟਿੰਗ ਨੂੰ ਸੰਬੋਧਨ ਕਰਦਿਆਂ ਵਿਧਾਇਕ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀ ਵਰਗ ਦੀਆਂ ਜਾਇਜ਼ ਮੰਗਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਉਹ ਖ਼ੁਦ ਦੁਕਾਨਦਾਰਾਂ ਅਤੇ ਵਪਾਰੀਆਂ ਦੇ ਬਾਜ਼ਾਰਾਂ ਵਿਚ ਜਾ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣ ਰਹੇ ਹਨ ਤਾਂ ਜੋ ਮੌਕੇ ’ਤੇ ਹੀ ਹੱਲ ਕੱਢਿਆ ਜਾ ਸਕੇ। ਉਨ੍ਹਾਂ ਸਪਸ਼ਟ ਕੀਤਾ ਕਿ ਇਹ ਸਿਲਸਿਲਾ ਆਉਣ ਵਾਲੇ ਦਿਨਾਂ ਵਿਚ ਵੀ ਲਗਾਤਾਰ ਜਾਰੀ ਰਹੇਗਾ। ਮੀਟਿੰਗ ਦੌਰਾਨ ਵਪਾਰੀਆਂ ਨੇ ਸ਼ਹਿਰ ਦੇ ਵਿਕਾਸ ਕਾਰਜਾਂ, ਬਾਜ਼ਾਰਾਂ ਵਿਚ ਬੁਨਿਆਦੀ ਸਹੂਲਤਾਂ ਦੇ ਸੁਧਾਰ, ਟਰੈਫ਼ਿਕ ਪ੍ਰਬੰਧਨ, ਚੋਰੀ ਦੀਆਂ ਵਾਰਦਾਤਾਂ ਨੂੰ ਠੱਲ੍ਹ ਪਾਉਣ, ਮਾਰਕੀਟ ਵਿਚ ਪਬਲਿਕ ਬਾਥਰੂਮਾਂ ਦੀ ਵਿਵਸਥਾ, ਸੁਰੱਖਿਆ ਪ੍ਰਬੰਧਾਂ ਦੇ ਪੁਖ਼ਤਾ ਇੰਤਜ਼ਾਮ ਅਤੇ ਕਾਰੋਬਾਰ ਨਾਲ ਜੁੜੀਆਂ ਹੋਰ ਕਈ ਚੁਨੌਤੀਆਂ ਬਾਰੇ ਵਿਧਾਇਕ ਨੂੰ ਜਾਣੂ ਕਰਵਾਇਆ। ਵਿਧਾਇਕ ਸਵਨਾ ਨੇ ਵਪਾਰੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਵਲੋਂ ਉਠਾਏ ਗਏ ਹਰ ਇਕ ਮੁੱਦੇ ਨੂੰ ਸਬੰਧਿਤ ਵਿਭਾਗਾਂ ਦੇ ਧਿਆਨ ਵਿਚ ਲਿਆ ਕੇ ਪਹਿਲ ਦੇ ਆਧਾਰ ’ਤੇ ਹੱਲ ਕਰਵਾਇਆ ਜਾਵੇਗਾ। ਇਸ ਮੌਕੇ ਲਵਿਸ਼ ਚਾਵਲਾ ਚੇਅਰਮੈਨ ਟਰੇਡ ਵਿੰਗ ਅਤੇ ਟਰੇਡ ਵਿੰਗ ਫ਼ਾਜ਼ਿਲਕਾ ਦੇ ਸਮੂਹ ਮੈਂਬਰਾਂ ਤੋਂ ਇਲਾਵਾ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਅਤੇ ਪਤਵੰਤੇ ਸੱਜਣ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਮੀਨੀ ਵਿਵਾਦ ਨੇ ਗੰਭੀਰ ਰੂਪ ਧਾਰਿਆ, ਕਿਸਾਨ ਵਲੋਂ ਲਾਇਆ ਝੋਨਾ ਆੜ੍ਹਤੀ ਨੇ ਵਾਹਿਆ ਕਿਸਾਨ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼ ਅਗਲੀ ਖ਼ਬਰ ਆਪ ਨੇ ਅਬੋਹਰ ’ਚ ਭਾਜਪਾ ਵਿਰੁੱਧ ਜ਼ਿਲ੍ਹਾ ਪੱਧਰੀ ਧਰਨਾ ਲਗਾਇਆ * ਮੁੱਖ ਮੰਤਰੀ ਖ਼ਿਲਾਫ਼ ਸਾਜ਼ਿਸ਼ ਰਚੀ ਜਾ ਰਹੀ ਹੈ-ਗੋਲਡੀ ਕੰ...
Ad Position 24
No active advertisement