ਧੂਰੀ, 20 ਜੂਨ (ਲਖਵੀਰ ਸਿੰਘ ਧਾਂਦਰਾ, ਸੰਜੇ ਲਹਿਰੀ) - ਪੰਜਾਬ ਕਾਂਗਰਸ ਦੇ ਸਹਿ ਇੰਚਾਰਜ ਹੀਨਾ ਕਾਵਰੇ ਅਤੇ ਜ਼ਿਲ੍ਹਾ ਪ੍ਰਧਾਨ ਜਗਦੇਵ ਗਾਗਾ ਵਲੋਂ ਧੂਰੀ ਵਿਧਾਨ ਸਭਾ ਹਲਕੇ ‘ਚ ਕਾਂਗਰਸ ਪਾਰਟੀ ਦੇ ਅਹੁਦੇਦਾਰਾਂ ਅਤੇ ਆਗੂ ਸਾਹਿਬਾਨ ਐੱਸ.ਆਈ.ਆਰ ਅਤੇ ਚੋਣ ਤਿਆਰੀਆਂ ਸਬੰਧੀ ਮੀਟਿੰਗ ਸਾਬਕਾ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਦੀ ਅਗਵਾਈ ਹੇਠ ਹੋਈ । ਮੀਟਿੰਗ ਦੌਰਾਨ ਚੋਣ ਕਮਿਸ਼ਨ ਵਲੋਂ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰੀਵਿਜ਼ਨ ਮੁਹਿੰਮ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ। ਹੀਨਾ ਤਾਵੜੇ ਵੱਲੋਂ ਹਲਕੇ ਦੇ ਸਾਰੇ ਬੀ.ਐਲ.ਏ ਅਤੇ ਬੀ.ਐਲ.ਏ 2 ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕਰਦੇ ਹੋਏ ਕਿਹਾ ਗਿਆ ਕਿ ਉਹ ਵੋਟਰ ਸੂਚੀਆਂ ਦੀ ਜਾਂਚ ਅਤੇ ਸੋਧ ਦੇ ਕੰਮ ਨੂੰ ਪੂਰੀ ਜ਼ਿੰਮੇਵਾਰੀ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਤਾਂ ਜੋ ਕੋਈ ਵੀ ਯੋਗ ਵੋਟਰ ਆਪਣੇ ਹੱਕ ਤੋਂ ਵਾਂਝਾ ਨਾ ਰਹੇ। ਇਸ ਮੌਕੇ ਦਲਵੀਰ ਸਿੰਘ ਗੋਲਡੀ ਨੇ ਵੀ ਪਾਰਟੀ ਵਰਕਰਾਂ ਅਤੇ ਅਹੁਦੇਦਾਰਾਂ ਨਾਲ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਨੇ ਵਰਕਰਾਂ ਨੂੰ ਜ਼ਮੀਨੀ ਪੱਧਰ ‘ਤੇ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ, ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦਾ ਸੱਦਾ ਦਿੱਤਾ। ਮੀਟਿੰਗ ਵਿੱਚ ਹਾਜ਼ਰ ਆਗੂਆਂ ਅਤੇ ਵਰਕਰਾਂ ਨੇ ਭਰੋਸਾ ਦਿੱਤਾ ਕਿ ਉਹ ਪਾਰਟੀ ਵੱਲੋਂ ਦਿੱਤੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਧੂਰੀ ਹਲਕੇ ਵਿੱਚ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਮਿਲ ਕੇ ਕੰਮ ਕਰਨਗੇ। ਇਸ ਮੌਕੇ ਸਿਮਰਤ ਕੌਰ ਖੰਗੂੜਾ, ਨਰਿੰਦਰ ਵਰਮਾ ਲਾਲੀ ਪਟਿਆਲਾ, ਗੁਰਬਖਸ ਸਿੰਘ ਗੁੱਡੂ, ਜਗਤਾਰ ਸਿੰਘ ਤਾਰਾ ਬੇਨੜਾ, ਗੁਰਪਿਆਰ ਸਿੰਘ ਧੂਰਾ, ਸਾਬਕਾ ਜਿਲ੍ਹਾ ਪਰਿਸ਼ਦ ਮੈਂਬਰ ਇੰਦਰਪਾਲ ਗੋਲਡੀ, ਕਾਂਗਰਸ ਆਗੂ ਹੰਸ ਰਾਜ ਗੁਪਤਾ, ਗੁਰਬਖਸ ਸਿੰਘ ਗੁੱਡੂ, ਸਾਬਕਾ ਕੌਸਲਰ ਮਹਾਂਵੀਰ ਫੌਜੀ, ਨਰੇਸ਼ ਕੁਮਾਰ ਮੰਗੀ ਅਮਰੀਕ ਸਿੰਘ ਐਸਸੀ ਚੇਅਰਮੈਨ ਗੁਰਮੇਲ ਸਿੰਘ ਹਸਨਪੁਰ, ਐਸ.ਸੀ. ਚੇਅਰਮੈਨ ਜਗਜੀਤ ਸਿੰਘ ਰਾਕੇਸ਼ ਕੁਮਾਰ ਤੇ ਵਿਧਾਨ ਸਭਾ ਹਲਕਾ ਧੂਰੀ ਦੇ ਸਾਰੇ ਹੀ ਪ੍ਰਮੁੱਖ ਆਗੂ ਤੇ ਵਰਕਰ ਹਾਜ਼ਰ ਰਹੇ l