19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਘਰ ’ਚ ਦਾਖ਼ਲ ਹੋ ਕੇ ਸੱਟਾਂ ਮਾਰਨ ਦੇ ਦੋਸ਼ਾਂ ਹੇਠ ਅਣਪਛਾਤੇ ਸਮੇਤ 6 ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 22-06-2026

ਮੱਲਾਂਵਾਲਾ, 21 ਜੂਨ (ਗੁਰਦੇਵ ਸਿੰਘ)- ਨਜ਼ਦੀਕੀ ਪਿੰਡ ਫੱਤਾ ਬੋੜਾ ਵਿਖੇ ਇਕ ਵਿਅਕਤੀ ਦੇ ਘਰ ’ਚ ਦਾਖ਼ਲ ਹੋ ਕੇ ਕੁੱਟਮਾਰ ਕਰਨ ਤੇ ਸੱਟਾਂ ਮਾਰਨ ਦੇ ਦੋਸ਼ਾਂ ਹੇਠ ਥਾਣਾ ਮੱਲਾਂਵਾਲਾ ਪੁਲਿਸ ਨੇ ਅਣਪਛਾਤੇ ਸਮੇਤ 6 ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ। ਸ਼ਿਕਾਇਤਕਰਤਾ ਲੱਖਾ ਸਿੰਘ ਪੁੱਤਰ ਬਿੱਕਰ ਸਿੰਘ ਵਾਸੀ ਪਿੰਡ ਫੱਤਾ ਬੋੜਾ ਨੇ ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ’ਚ ਦੱਸਿਆ ਕਿ ਮਿਤੀ 18 ਜੂਨ ਨੂੰ ਵਕਤ ਕਰੀਬ 4 ਵਜੇ ਸ਼ਾਮ ਦਾ ਹੋਵੇਗਾ ਕਿ ਕੁਝ ਵਿਅਕਤੀਆਂ ਨੇ ਉਸ ਦੇ ਘਰ ’ਚ ਦਾਖ਼ਲ ਹੋ ਕੇ ਸਾਡੇ ਸੱਟਾਂ ਮਾਰੀਆਂ। ਇਨ੍ਹੇ ਨੂੰ ਰੌਲਾ ਸੁਣ ਕੇ ਕਾਲਾ ਸਿੰਘ ਪੁੱਤਰ ਕਰਮ ਸਿੰਘ ਆ ਗਿਆ ਅਤੇ ਸਾਰੇ ਮੁਲਜ਼ਮ ਉਥੋਂ ਭੱਜ ਗਏ। ਮੁੱਦਈ ਅਨੁਸਾਰ ਕਾਲਾ ਸਿੰਘ ਨੇ ਸਵਾਰੀ ਦਾ ਪ੍ਰਬੰਧ ਕਰਕੇ ਮੁੱਦਈ ਹੁਰਾਂ ਨੂੰ ਸਿਵਲ ਹਸਪਤਾਲ ਮੱਖੂ ਵਿਖੇ ਦਾਖ਼ਲ ਕਰਵਾਇਆ। ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਸ਼ਿਕਾਇਤ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਮੁਲਜ਼ਮ ਹਰਜੀਤ ਸਿੰਘ ਪੁੱਤਰ ਗੁਰਦਿਆਲ ਸਿੰਘ, ਦਲੇਰ ਸਿੰਘ ਪੁੱਤਰ ਕੁਲਦੀਪ ਸਿੰਘ, ਕੁਲਦੀਪ ਸਿੰਘ ਪੁੱਤਰ ਵਰਿਆਮ ਸਿੰਘ, ਅੰਗਰੇਜ ਸਿੰਘ ਪੁੱਤਰ ਵਾਰਿਆਮ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਨਾਮਾਲੂਮ ਅਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਅਧੀਨ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Ad Position 22
No active advertisement
ਪਿਛਲੀ ਖ਼ਬਰ ਮਾਮੇ ਘਰੋਂ ਸੋਨਾ ਚੋਰੀ ਕਰਨ ਦੇ ਦੋਸ਼ਾਂ ਹੇਠ ਭਾਣਜੀ ਤੇ ਇਕ ਹੋਰ ਖ਼ਿਲਾਫ਼ ਮੁਕੱਦਮਾ ਦਰਜ ਅਗਲੀ ਖ਼ਬਰ ਕਿਸ ਦੇ ਸਿਰ ਸਜੇਗਾ ਨਗਰ ਕੌਂਸਲ ਜ਼ੀਰਾ ਦੀ ਪ੍ਰਧਾਨਗੀ ਦਾ ਤਾਜ ਸ਼ਹਿਰ ਨਿਵਾਸੀਆਂ ਨੂੰ ਬੇਸਬਰੀ ਨਾਲ ਉਡੀਕ !
Ad Position 24