19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਸੈਸ਼ਨ ਡਵੀਜ਼ਨ ਫ਼ਿਰੋਜ਼ਪੁਰ ਵਿਖੇ ਜੁਡੀਸ਼ੀਅਲ ਅਫ਼ਸਰਾਂ ਦੀ ਅਗਵਾਈ ’ਚ ਮਨਾਇਆ ਗਿਆ ਅੰਤਰਰਾਸ਼ਟਰੀ ਯੋਗਾ ਦਿਵਸ

Ad Position 21
No active advertisement
ਅਜੀਤ ਡੈਸਕ 22-06-2026

ਫ਼ਿਰੋਜ਼ਪੁਰ, 21 ਜੂਨ (ਰਾਕੇਸ਼ ਚਾਵਲਾ)-ਕੌਮੀ ਲੀਗਲ ਸਰਵਿਸਿਜ਼ ਅਥਾਰਿਟੀ, ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਐੱਸ.ਏ.ਐੱਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫਿਰੋਜ਼ਪੁਰ ਸੁਮੀਤ ਮਲਹੋਤਰਾ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫਿਰੋਜ਼ਪੁਰ ਵਲੋਂ ਜ਼ਿਲ੍ਹਾ ਯੂਨਾਨੀ ਅਤੇ ਆਯੁਰਵੈਦ ਵਿਭਾਗ ਫਿਰੋਜ਼ਪੁਰ ਦੇ ਸਹਿਯੋਗ ਨਾਲ ਜ਼ਿਲ੍ਹਾ ਕੋਰਟ ਕੰਪਲੈਕਸ ਫਿਰੋਜ਼ਪੁਰ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ। ਇਸ ਮੌਕੇ ’ਤੇ ਮਾਨਯੋਗ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਫਿਰੋਜ਼ਪੁਰ ਰਸ਼ਪਾਲ ਸਿੰਘ ਅਤੇ ਸਿਵਲ ਜੱਜ (ਜੂਨੀਅਰ ਡਵੀਜ਼ਨ) ਫਿਰੋਜ਼ਪੁਰ ਇੰਦਰਜੀਤ ਸਿੰਘ ਵਲੋਂ ਵਿੇਸ਼ਸ਼ ਤੌਰ ’ਤੇ ਭਾਗ ਲੈ ਕੇ ਯੋਗ ਕੀਤਾ ਗਿਆ। ਜ਼ਿਲ੍ਹਾ ਅਦਾਲਤਾਂ ਫ਼ਿਰੋਜ਼ਪੁਰ ਦੇ ਕਰਮਚਾਰੀਆਂ, ਵਕੀਲਾਂ ਅਤੇ ਪੈਰਾ ਲੀਗਲ ਵਲੰਟੀਅਰਾਂ ਨੇ ਵੀ ਇਸ ਯੋਗਾ ਕੈਂਪ ਵਿੱਚ ਸ਼ਮੂਲੀਅਤ ਕੀਤੀ ਅਤੇ ਯੋਗ ਆਸਣ ਕੀਤੇ। ਇਸ ਮੌਕੇ ’ਤੇ ਡਾ. ਲਵਦੀਪ ਸਿੰਘ ਉਪ ਵੈਦ ਆਯੁਰਵੈਦ ਵਿਭਾਗ ਫ਼ਿਰੋਜ਼ਪੁਰ ਅਤੇ ਮੈਡਮ ਰੁਬੀਨਾ ਯੋਗਾ ਟਰੇਨਰ ਵਲੋਂ ਆਏ ਸਾਰੇ ਭਾਗੀਦਾਰਾਂ ਨੂੰ ਮਨੁੱਖੀ ਜੀਵਨ ਵਿਚ ਯੋਗਾ ਕਰਨ ਦੇ ਮਹੱਤਵ ਬਾਰੇ ਦੱਸਿਆ ਅਤੇ ਉਹਨਾਂ ਨੂੰ ਯੋਗਾ ਵੀ ਕਰਵਾਇਆ । ਇਸ ਤੋ ਇਲਾਵਾ ਉਪਮੰਡਲ ਜ਼ੀਰਾ ਅਤੇ ਗੁਰੂਹਰਸਹਾਏ ਦੇ ਕੋਰਟ ਕੰਪਲੈਕਸ ਵਿੱਚ ਵੀ ਯੋਗ ਦਿਵਸ ਮਨਾਇਆ ਗਿਆ।

Ad Position 22
No active advertisement
ਪਿਛਲੀ ਖ਼ਬਰ ਰੇਲਵੇ ਪਾਰਕ ਵਿਖੇ 12ਵਾਂ-ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਅਗਲੀ ਖ਼ਬਰ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ
Ad Position 24