ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਨੰਨੂ ’ਤੇ ਗੋਰਾ ਵਲੋਂ ਸ਼੍ਰੋਮਣੀ ਅਕਾਲੀ ਦਲ ਹਲਕਾ ਸ਼ਹਿਰੀ ਦੇ ਨਵ-ਨਿਯੁਕਤ ਬੀ.ਸੀ-ਐੱਸ.ਸੀ ਵਿੰਗ ਅਤੇ ਸਰਕਲ ਪ੍ਰਧਾਨਾਂ ਦਾ ਸਨਮਾਨ ਬੂਥ ਪੱਧਰ ਤੱਕ ਪਾਰਟੀ ਨੂੰ ਮਜ਼ਬੂਤ ਕਰਨ ਦਾ ਸੱਦਾ

Ad Position 21
No active advertisement
ਅਜੀਤ ਡੈਸਕ 23-06-2026
ਫ਼ਿਰੋਜ਼ਪੁਰ, 22 ਜੂਨ (ਗੁਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਵਿਚ ਪਾਰਟੀ ਦੇ ਜਥੇਬੰਧਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਨਿਯੁਕਤ ਕੀਤੇ ਗਏ ਬੀ.ਸੀ ਵਿੰਗ, ਐੱਸ.ਸੀ ਵਿੰਗ ਅਤੇ ਸਰਕਲ ਪ੍ਰਧਾਨਾਂ ਨੇ ਅੱਜ ਹਲਕਾ ਇੰਚਾਰਜ ਸੁਖਪਾਲ ਸਿੰਘ ਨੰਨੂ ਸਾਬਕਾ ਮੁੱਖ ਸੰਸਦੀ ਸਕੱਤਰ ਅਤੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਨਵਨੀਤ ਕੁਮਾਰ ਗੋਰਾ ਨਾਲ ਮੁਲਾਕਾਤ ਕੀਤੀ। ਇਸ ਮੌਕੇ ਦੋਵਾਂ ਆਗੂਆਂ ਨੇ ਨਵੇਂ ਅਹੁਦੇਦਾਰਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਅਤੇ ਪਾਰਟੀ ਪ੍ਰਤੀ ਸਮਰਪਣ ਭਾਵਨਾ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸੁਖਪਾਲ ਸਿੰਘ ਨੰਨੂ ਅਤੇ ਨਵਨੀਤ ਕੁਮਾਰ ਗੋਰਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਮੀਨੀ ਪੱਧਰ ’ਤੇ ਸੰਗਠਨ ਨੂੰ ਮਜ਼ਬੂਤ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਮਿਹਨਤੀ, ਸਰਗਰਮ ਅਤੇ ਵਫ਼ਾਦਾਰ ਵਰਕਰਾਂ ਨੂੰ ਮਹੱਤਵਪੂਰਨ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ, ਤਾਂ ਜੋ ਪਾਰਟੀ ਦੀ ਪਹੁੰਚ ਹਰ ਵਰਗ ਅਤੇ ਹਰ ਬੂਥ ਤੱਕ ਯਕੀਨੀ ਬਣਾਈ ਜਾ ਸਕੇ। ਜ਼ਿਲ੍ਹਾ ਸ਼ਹਿਰੀ ਪ੍ਰਧਾਨ ਨਵਨੀਤ ਕੁਮਾਰ ਗੋਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੁਰਿੰਦਰ ਸਿੰਘ ਜੋਸਨ ਨੂੰ ਬੀ.ਸੀ ਵਿੰਗ ਦਾ ਹਲਕਾ ਸ਼ਹਿਰੀ ਪ੍ਰਧਾਨ ਅਤੇ ਮਨੋਹਰ ਲਾਲ ਨੂੰ ਐੱਸ.ਸੀ ਵਿੰਗ ਦਾ ਹਲਕਾ ਸ਼ਹਿਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ ਲਈ ਸਰਕਲ ਪ੍ਰਧਾਨਾਂ ਜਿਨ੍ਹਾਂ ਵਿਚ ਗੁਰਪ੍ਰੀਤ ਸਿੰਘ ਅਤੇ ਨਿਰਮਲ ਸਿੰਘ ਵਾਸੀਆਨ ਭਾਰਤ ਨਗਰ, ਅਜਮੇਰ ਸਿੰਘ ਵਾਸੀ ਨੇੜੇ ਗੁਰਦੁਆਰਾ ਅਕਾਲਗੜ੍ਹ, ਅਮਨ ਧਵਨ ਵਾਸੀ ਜੈ ਮਾਂ ਲਕਸ਼ਮੀ ਇਨਕਲੇਵ, ਜਗਨਦੀਪ ਸਿੰਘ ਵਾਸੀ ਛੱਤੀ ਗਲੀ, ਪ੍ਰਮੋਦ ਕੁਮਾਰ ਚੌਧਰੀ ਵਾਸੀ ਬਾਹਰਵਾਰ ਕਸੂਰੀ ਗੇਟ, ਰੋਹਿਤ ਧਵਨ ਵਾਸੀ ਗਲੀ ਬਹਿਲਾਂ ਵਾਲੀ ਫ਼ਿਰੋਜਪੁਰ ਸ਼ਹਿਰ, ਅਸ਼ੀਮ ਅਰੋੜਾ ਐਡਵੋਕੇਟ ਵਾਸੀ ਬੇਦੀ ਕਾਲੋਨੀ, ਹਰਪ੍ਰੀਤ ਸਿੰਘ ਸੰਧੂ ਵਾਸੀ ਜ਼ੀਰਾ ਗੇਟ, ਰਾਜ ਕੁਮਾਰ ਵਾਸੀ ਹਾਊਸਿੰਗ ਬੋਰਡ ਕਾਲੋਨੀ, ਸੁਖਵਿੰਦਰ ਸਿੰਘ ਐਡਵੋਕੇਟ ਵਾਸੀ ਆਜ਼ਾਦ ਨਗਰ, ਸੰਜੀਵ ਕੁਮਾਰ (ਸੰਜੂ ਮਲਹੋਤਰਾ) ਵਾਸੀ ਗੋਬਿੰਦ ਨਗਰੀ ਅਤੇ ਵਰਿੰਦਰ ਸਿੰਘ ਵਾਸੀ ਪਿੰਡ ਹਾਕੇ ਵਾਲਾ ਸ਼ਾਮਲ ਹਨ, ਦੀਆਂ ਨਿਯੁਕਤੀਆਂ ਵੀ ਕੀਤੀਆਂ ਗਈਆਂ ਹਨ। ਜੋ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਸਰਗਰਮ ਭੂਮਿਕਾ ਨਿਭਾਉਣਗੇ। ਆਗੂਆਂ ਨੇ ਵਿਸ਼ਵਾਸ ਜਤਾਇਆ ਕਿ ਨਵੇਂ ਅਹੁਦੇਦਾਰ ਪਾਰਟੀ ਹਾਈਕਮਾਂਡ ਵਲੋਂ ਸੌਂਪੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਇਮਾਨਦਾਰੀ, ਤਨਦੇਹੀ ਅਤੇ ਨਿਸ਼ਠਾ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਇਹ ਨਿਯੁਕਤੀਆਂ ਨਾ ਸਿਰਫ਼ ਸੰਗਠਨ ਨੂੰ ਮਜ਼ਬੂਤ ਕਰਨਗੀਆਂ, ਸਗੋਂ ਆਉਣ ਵਾਲੀਆਂ ਚੋਣਾਂ ਵਿਚ ਵੀ ਸ਼੍ਰੋਮਣੀ ਅਕਾਲੀ ਦਲ ਨੂੰ ਨਵੀਂ ਤਾਕਤ ਅਤੇ ਉਤਸ਼ਾਹ ਪ੍ਰਦਾਨ ਕਰਨਗੀਆਂ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਪਰਮਜੀਤ ਸਿੰਘ ਕਲਸੀ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਬੀਸੀ ਵਿੰਗ ਦਵਿੰਦਰ ਸਿੰਘ ਕਲਸੀ, ਬਲਕਾਰ ਸਿੰਘ ਢਿੱਲੋਂ, ਆਸ਼ੂ ਕਪਾਹੀ, ਜ਼ੋਰਾਵਰ ਸਿੰਘ, ਕੁਲਵਿੰਦਰ ਸਿੰਘ ਪੀਏ ਸਮੇਤ ਹੋਰ ਪਾਰਟੀ ਆਗੂ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੁੱਦਕੀ ਖੇਤਰ ’ਚ ਝੋਨੇ ਦੀ ਲਵਾਈ ਦਾ ਕੰਮ ਜ਼ੋਰਾਂ ’ਤੇ ਅਗਲੀ ਖ਼ਬਰ ਪ੍ਰਕਿਰਤੀ ਕਲੱਬ ਵੱਲੋਂ ਯੋਗ ਅਧਿਆਪਕਾਂ ਦਾ ਸਨਮਾਨ
Ad Position 24
No active advertisement