ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਮੁੱਦਕੀ ਖੇਤਰ ’ਚ ਝੋਨੇ ਦੀ ਲਵਾਈ ਦਾ ਕੰਮ ਜ਼ੋਰਾਂ ’ਤੇ

Ad Position 21
No active advertisement
ਅਜੀਤ ਡੈਸਕ 23-06-2026
ਮੁੱਦਕੀ, 22 ਜੂਨ (ਭਾਰਤ ਭੂਸ਼ਨ ਅਗਰਵਾਲ)-ਮੁੱਦਕੀ ਖੇਤਰ ’ਚ ਝੋਨਾ ਲਾਉਣ ਦਾ ਕੰਮ ਪੂਰੇ ਜ਼ੋਰਾਂ ’ਤੇ ਚੱਲ ਰਿਹਾ ਹੈ। ਜਿਵੇਂ ਹੀ ਨਹਿਰ ’ਚ ਪਾਣੀ ਆਇਆ ਲੋਕਾਂ ਨੂੰ ਇਕਦਮ ਝੋਨਾ ਲਗਾਉਣ ਦੀ ਹੱਥਾਂ-ਪੈਰਾਂ ਦੀ ਪੈ ਗਈ ਹੈ ਅਤੇ ਕਿਸਾਨਾਂ ਨੇ ਲੇਬਰ ਲੱਭਣੀ ਸ਼ੁਰੂ ਕਰ ਦਿੱਤੀ। ਭਾਵੇਂ ਕਿ ਪੰਜਾਬ ਸਰਕਾਰ ਨੇ ਝੋਨੇ ਦੀ ਲੁਆਈ ਦੀ ਇਜਾਜ਼ਤ 1 ਜੂਨ ਤੋਂ ਦੇ ਦਿੱਤੀ ਸੀ, ਪਰ ਕਿਸਾਨਾਂ ਵਲੋਂ ਵੱਡੀ ਗਿਣਤੀ ’ਚ ਝੋਨੇ ਦੀ ਪਨੀਰੀ ਲੇਟ ਬੀਜੀਆਂ ਹਨ, ਜੋ ਕਿ ਲਗਭਗ ਲਾਉਣ ਲਈ ਤਿਆਰ ਹੋ ਗਈਆਂ ਹਨ। ਖੇਤਰ ’ਚ ਅਗੇਤਰੀਆਂ ਕਿਸਮਾਂ ਲਗਾਉਣ ਵਾਲੇ ਕਿਸਾਨਾਂ ਨੇ ਝੋਨੇ ਦੀ ਲੁਆਈ ਦਾ ਕੰਮ ਜ਼ੋਰ ਸ਼ੋਰ ਨਾਲ ਸ਼ੁਰੂ ਕੀਤਾ ਹੋਇਆ ਹੈ। ਜਿਸ ਨਾਲ ਝੋਨੇ ਦੀ ਲੁਆਈ ਦਾ ਕੰਮ ਭਖ ਗਿਆ ਹੈ। ਇਸ ਸਬੰਧੀ ਕਿਸਾਨ ਗੁਰਚਰਨ ਸਿੰਘ ਗਿੱਲ ਨੇ ਦੱਸਿਆ ਕਿ ਇਸ ਵਾਰ ਝੋਨੇ ਲਗਾਉਣ ਲਈ ਪੇਂਡੂ ਮਜ਼ਦੂਰਾਂ ਤੋਂ ਇਲਾਵਾ ਬਿਹਾਰ, ਨੇਪਾਲ ਤੋਂ ਮਜ਼ਦੂਰ ਆਏ ਹੋਏ ਹਨ। ਜਿਨ੍ਹਾਂ ਵਲੋਂ 4 ਹਜ਼ਾਰ ਤੋਂ 4500 ਰੁਪਏ ਪ੍ਰਤੀ ਕਿੱਲਾ ਦੇ ਹਿਸਾਬ ਨਾਲ ਲਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਵਾਰ ਗਰਮੀ ਜ਼ਿਆਦਾ ਹੋਣ ਕਾਰਨ ਖੇਤਾਂ ’ਚ ਖੜ੍ਹਾ ਪਾਣੀ ਸੁੱਕ ਰਿਹਾ ਹੈ। ਜਿਸ ਕਾਰਨ ਕਿਸਾਨਾਂ ਨੂੰ ਪਰੇਸ਼ਾਨੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਬਿਜਾਈ ਦੇ ਮੱਦੇਨਜ਼ਰ ਪੰਜਾਬ ਸਰਕਾਰ ਦੇ ਆਦੇਸ਼ਾਂ ਤਹਿਤ ਪਾਵਰਕਾਮ ਵਲੋਂ ਕਿਸਾਨਾਂ ਨੂੰ ਟਿਊਬਵੈੱਲ ਦੀ ਬਿਜਲੀ ਸਪਲਾਈ ਮੁਹੱਈਆ ਕਰਵਾਈ ਜਾ ਰਹੀ ਹੈ। ਕਿਸਾਨ ਗੁਰਚਰਨ ਸਿੰਘ ਗਿੱਲ ਨੇ ਦੱਸਿਆ ਕਿ ਝੋਨੇ ਦੀ ਫ਼ਸਲ ਵਿਚ ਨਦੀਨਾਂ ਦੀ ਰੋਕਥਾਮ ਲਈ ਖੇਤੀਬਾੜੀ ਮਾਹਿਰਾਂ ਦੀ ਸਲਾਹ ’ਤੇ ਨਦੀਨ ਨਾਸ਼ਕ ਦਵਾਈਆਂ ਦੀ ਸਪਰੇਅ ਸ਼ਾਮ ਵੇਲੇ ਕੀਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਸੁਨਾਮ ’ਚ ਸਿਹਤ ਸਹੂਲਤਾਂ ਦੀ ਬਿਹਤਰੀ ਲਈ ਕਰੀਬ 57 ਕਰੋੜ ਰੁਪਏ ਖਰਚੇ- ਅਮਨ ਅਰੋੜਾ ਅਗਲੀ ਖ਼ਬਰ ਨੰਨੂ ’ਤੇ ਗੋਰਾ ਵਲੋਂ ਸ਼੍ਰੋਮਣੀ ਅਕਾਲੀ ਦਲ ਹਲਕਾ ਸ਼ਹਿਰੀ ਦੇ ਨਵ-ਨਿਯੁਕਤ ਬੀ.ਸੀ-ਐੱਸ.ਸੀ ਵਿੰਗ ਅਤੇ ਸਰਕਲ ਪ੍ਰਧਾਨਾਂ ਦ...
Ad Position 24
No active advertisement