ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਕਮਿਊਨਿਟੀ ਹੈਲਥ ਅਫ਼ਸਰਾਂ ਵਲੋਂ ਸਿਵਲ ਸਰਜਨ ਦਫ਼ਤਰ ਅੱਗੇ ਰੋਸ ਧਰਨਾ-ਪੰਜਾਬ ਸਰਕਾਰ ਦਾ ਪੁਤਲਾ ਫੂਕਿਆ * ਮੰਗ ਪੱਤਰ ਸੌਂਪਿਆ- ਅੱਜ ਤੋਂ ਕੰਮ ਬੰਦ, 2 ਜੁਲਾਈ ਨੂੰ ਸੰਗਰੂਰ ਵਿਖੇ ਹੋਵੇਗਾ ਸੂਬਾ ਪੱਧਰੀ ਧਰਨਾ

Ad Position 21
No active advertisement
ਅਜੀਤ ਡੈਸਕ 23-06-2026
ਫ਼ਿਰੋਜ਼ਪੁਰ 22 ਜੂਨ (ਕੁਲਬੀਰ ਸਿੰਘ ਸੋਢੀ)-ਕਮਿਊਨਿਟੀ ਹੈਲਥ ਅਫ਼ਸਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਜਾਇਜ਼ ਮੰਗਾਂ ਦੇ ਹੱਲ ਲਈ ਅੱਜ ਸਟੇਟ ਯੂਨੀਅਨ ਦੇ ਸੱਦੇ ’ਤੇ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਕਮਿਊਨਿਟੀ ਹੈਲਥ ਅਫ਼ਸਰਾਂ ਵਲੋਂ ਸਿਵਲ ਸਰਜਨ ਦਫ਼ਤਰ ਫ਼ਿਰੋਜ਼ਪੁਰ ਅੱਗੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਚਾਰਾਂ ਬਲਾਕਾਂ ਦੇ ਕਮਿਊਨਿਟੀ ਹੈਲਥ ਅਫ਼ਸਰਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਅਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ ਅਤੇ ਸਰਕਾਰ ਦੇ ਨਾਮ ਸਿਵਲ ਸਰਜਨ ਰਾਹੀਂ ਮੰਗ ਪੱਤਰ ਸੌਂਪਿਆ। ਇਸ ਮੌਕੇ ਸੰਬੋਧਨ ਕਰਦਿਆਂ ਸੀ.ਐੱਚ.ਓ. ਐਸੋਸੀਏਸ਼ਨ ਦੇ ਆਗੂ ਡਾ.ਪ੍ਰੀਤ ਮਖੀਜਾ ਅਤੇ ਨਰਿੰਦਰ ਸਿੰਘ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਕਮਿਊਨਿਟੀ ਹੈਲਥ ਅਫ਼ਸਰ ਆਪਣੀਆਂ ਜਾਇਜ਼ ਮੰਗਾਂ ਦੇ ਹੱਲ ਲਈ ਸੰਘਰਸ਼ ਕਰ ਰਹੇ ਹਨ। ਸਰਕਾਰ ਅਤੇ ਸਿਹਤ ਵਿਭਾਗ ਨਾਲ ਕਈ ਵਾਰ ਮੀਟਿੰਗਾਂ ਹੋ ਚੁੱਕੀਆਂ ਹਨ। ਅਨੇਕਾਂ ਵਾਰ ਮੰਗ ਪੱਤਰ ਦਿੱਤੇ ਗਏ ਹਨ, ਪਰ ਅੱਜ ਤੱਕ ਕਿਸੇ ਵੀ ਮੰਗ ਦਾ ਕੋਈ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕੰਮਿਊਨਿਟੀ ਹੈਲਥ ਅਫ਼ਸਰਾਂ ਦੀਆਂ ਮੁੱਖ ਮੰਗਾਂ ਵਿਚ ਐਨ.ਐੱਚ.ਐੱਮ. ਮੁਲਾਜ਼ਮਾਂ ਲਈ ਬਰਾਬਰ ਕੰਮ ਬਰਾਬਰ ਤਨਖ਼ਾਹ ਲਾਗੂ ਕਰਨਾ, ਲਾਇਲਟੀ ਬੋਨਸ ਦੀ ਬਹਾਲੀ, ਨਵੇਂ ਜਾਰੀ ਕੀਤੇ ਇੰਨਸੈਂਟਿਵ ਪ੍ਰੋਫਾਰਮੇ ਨੂੰ ਤੁਰੰਤ ਵਾਪਸ ਲੈਣਾ, ਸੀ.ਐੱਚ.ਓ ਦੀਆਂ ਅਸਾਮੀਆਂ ਅਤੇ ਕੇਡਰ ਨੂੰ ਸੈਕਸ਼ਨ ਕਰਨਾ, ਤਨਖ਼ਾਹ ਅਤੇ ਇੰਨਸੈਂਟਿਵ ਨੂੰ ਮਰਜ਼ ਕਰਨਾ, ਬੀ.ਏ.ਐੱਮ.ਐੱਸ ਯੋਗਤਾ ਵਾਲੇ ਸੀ.ਐੱਚ.ਓ ਨੂੰ ਐਨ.ਪੀ.ਏ. ਦੇਣਾ, ਦੁਸ਼ਵਾਰ ਖੇਤਰ ਭੱਤੇ ਦੀ ਬਹਾਲੀ ਅਤੇ ਖ਼ਾਲੀ ਅਸਾਮੀਆਂ ਨੂੰ ਭਰਨਾ ਸ਼ਾਮਲ ਹਨ। ਧਰਨੇ ਵਿਚ ਪੈਰਾਮੈਡੀਕਲ ਯੂਨੀਅਨ ਫ਼ਿਰੋਜ਼ਪੁਰ ਦੇ ਸੀਨੀਅਰ ਆਗੂ ਕੌਰਜੀਤ ਸਿੰਘ, ਰਾਮ ਪ੍ਰਸ਼ਾਦ, ਨਰਿੰਦਰ ਸ਼ਰਮਾ, ਮਨਿੰਦਰਜੀਤ ਸਿੰਘ, ਜਸਵਿੰਦਰ ਸਿੰਘ, ਕਰਨਜੀਤ ਸਿੰਘ, ਸਤਨਾਮ ਸਿੰਘ,ਗੁਰਦੇਵ ਸਿੰਘ ਨੇ ਧਰਨੇ ਨੂੰ ਸੰਬੋਧਨ ਕੀਤਾ। ਆਗੂਆਂ ਨੇ ਕਿਹਾ ਕਿ ਸਰਕਾਰ ਵਲੋਂ ਲਗਾਤਾਰ ਕੀਤੀ ਜਾ ਰਹੀ ਅਣਗਹਿਲੀ ਕਾਰਨ ਅੱਜ ਤੋਂ ਪੰਜਾਬ ਭਰ ਦੇ ਕਮਿਊਨਿਟੀ ਹੈਲਥ ਅਫ਼ਸਰਾਂ ਵਲੋਂ ਕੰਮ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ ਹੈ, ਜਦੋਂ ਤੱਕ ਸਰਕਾਰ ਵਲੋਂ ਮੰਗਾਂ ਦੇ ਹੱਲ ਲਈ ਕੋਈ ਠੋਸ ਕਦਮ ਨਹੀਂ ਚੁੱਕਿਆ ਜਾਂਦਾ, ਉਦੋਂ ਤੱਕ ਇਹ ਹੜਤਾਲ ਜਾਰੀ ਰਹੇਗੀ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਹੁਣ ਵੀ ਸਰਕਾਰ ਨੇ ਕੰਮਿਊਨਿਟੀ ਹੈਲਥ ਅਫ਼ਸਰਾਂ ਦੀਆਂ ਜਾਇਜ਼ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ 2 ਜੁਲਾਈ ਨੂੰ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼, ਸੰਗਰੂਰ ਵਿਖੇ ਸੂਬਾ ਪੱਧਰੀ ਵਿਸ਼ਾਲ ਧਰਨਾ ਦਿੱਤਾ ਜਾਵੇਗਾ। ਜਿਸ ਵਿਚ ਪੰਜਾਬ ਭਰ ਤੋਂ ਹਜ਼ਾਰਾਂ ਕਮਿਊਨਿਟੀ ਹੈਲਥ ਅਫ਼ਸਰ ਸ਼ਮੂਲੀਅਤ ਕਰਨਗੇ। ਉਨ੍ਹਾਂ ਸਪਸ਼ਟ ਕੀਤਾ ਕਿ ਜਦੋਂ ਤੱਕ ਮੰਗਾਂ ਦਾ ਹੱਲ ਨਹੀਂ ਹੁੰਦਾ, ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਡਾ.ਅਸ਼ੋਕ ਕੁਮਾਰ, ਰਾਜਵਿੰਦਰ ਕੌਰ, ਗੌਰਵ ਦਾਸ, ਕਿਰਨਦੀਪ ਕੌਰ, ਨੇਹਾ ਮਲਹੋਤਰਾ, ਡਾ. ਗੁਰਬਚਨ ਸਿੰਘ, ਨਵਜੀਤ ਕੁਮਾਰ, ਡਾ. ਸਤਨਾਮ ਸਿੰਘ, ਅਮਰੀਕ ਸਿੰਘ, ਮਨੀਸ਼ਾ ਮੋਨਿਕਾ, ਬਲਦੇਵ ਸਿੰਘ ਅਤੇ ਹੋਰ ਵੱਡੀ ਗਿਣਤੀ ਵਿਚ ਕਮਿਊਨਿਟੀ ਹੈਲਥ ਅਫ਼ਸਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਾਰਦਰਸ਼ੀ ਤਰੀਕੇ ਨਾਲ ਕਰਵਾਈ ਜਾਵੇਗੀ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ: ਜ਼ਿਲ੍ਹਾ ਚੋਣ ਅਫ਼ਸਰ * 25 ਜੂਨ ਤੋਂ 2... ਅਗਲੀ ਖ਼ਬਰ ਨਵਚੇਤਨਾ ਵਲੋਂ ‘ਬੇਟੀ ਬਚਾਓ-ਬੇਟੀ ਪੜ੍ਹਾਓ’ ਮੁਹਿੰਮ ਤਹਿਤ ਲਵਲੀਨ, ਮਨਰੀਤ ਅਤੇ ਗੁਨਰੀਤ ਦਾ ਸਨਮਾਨ
Ad Position 24
No active advertisement