ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਫੀਸ ਵਾਧੇ ਦੀ ਦਰ 5 ਫੀਸਦੀ ਕਰਨਾ ਸਕੂਲਾਂ ਅਤੇ ਮਾਪਿਆਂ ਦੋਵਾਂ ਦੇ ਹਿੱਤ ਵਿਚ ਨਹੀਂ-ਬੁੱਟਰ * ਇੱਕਤਰਫਾ ਫ਼ੈਸਲਾ ਹੋਣ ’ਤੇ ਅਦਾਲਤ ਦਾ ਦਰਵਾਜ਼ਾ ਖੜਕਾਉਣ ਦੀ ਦਿੱਤੀ ਚਿਤਾਵਨੀ

Ad Position 21
No active advertisement
ਅਜੀਤ ਡੈਸਕ 23-06-2026
ਜ਼ੀਰਾ, 22 ਜੂਨ (ਪ੍ਰਤਾਪ ਸਿੰਘ ਹੀਰਾ)-ਪੰਜਾਬ ਸਰਕਾਰ ਵਲੋਂ ਅਨਏਡਿਡ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਵਿਚ ਸਾਲਾਨਾ ਵਾਧੇ ਦੀ ਦਰ ਨੂੰ 8 ਫੀਸਦੀ ਤੋਂ ਘਟਾ ਕੇ 5 ਫੀਸਦੀ ਕਰਨ ਸਬੰਧੀ ਚੱਲ ਰਹੀਆਂ ਚਰਚਾਵਾਂ ਉੱਤੇ ਪ੍ਰਾਈਵੇਟ ਸਕੂਲਾਂ ਦੀ ਸਿਰਮੌਰ ਜਥੇਬੰਦੀ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ‘ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਆਫ ਪੰਜਾਬ’ ਫੈਪ ਦੇ ਕੋਰ ਕਮੇਟੀ ਮੈਂਬਰ ਸਤਨਾਮ ਸਿੰਘ ਬੁੱਟਰ ਨੇ ਕਿਹਾ ਕਿ ਅਜਿਹਾ ਫ਼ੈਸਲਾ ਨਾ ਤਾਂ ਮਾਪਿਆਂ ਦੇ ਹਿੱਤ ਵਿਚ ਹੋਵੇਗਾ ਅਤੇ ਨਾ ਹੀ ਸਿੱਖਿਆ ਸੰਸਥਾਵਾਂ ਦੇ। ਉਨ੍ਹਾਂ ਸੈਲਫ ਫਾਇਨਾਂਸਿੰਗ ਸੰਸਥਾਵਾਂ ਨੂੰ ਸਿੱਖਿਆ ਦੀ ਰੀੜ ਦੀ ਹੱਡੀ ਦੱਸਦਿਆਂ ਕਿਹਾ ਕਿ ਜੇਕਰ ਸਰਕਾਰ ਅਸਲ ਵਿਚ ਮਾਪਿਆਂ ਉੱਤੇ ਪੈ ਰਹੇ ਆਰਥਿਕ ਬੋਝ ਨੂੰ ਘਟਾਉਣਾ ਚਾਹੁੰਦੀ ਹੈ ਤਾਂ ਸਭ ਤੋਂ ਪਹਿਲਾਂ ਪ੍ਰਾਈਵੇਟ ਸਿੱਖਿਆ ਸੰਸਥਾਵਾਂ ਨੂੰ ਸਿੱਧੇ ਅਤੇ ਅਸਿੱਧੇ ਤੌਰ ‘ਤੇ ਲੱਗ ਰਹੇ ਟੈਕਸਾਂ ਤੋਂ ਮੁਕਤ ਕੀਤਾ ਜਾਣਾ ਚਾਹੀਦਾ ਹੈ। ਆਗੂ ਨੇ ਆਰਥਿਕ ਪੱਖ ਰੱਖਦਿਆਂ ਕਿਹਾ ਕਿ ਮੌਜੂਦਾ ਸਮੇਂ ਵਿਚ ਹਰ ਸਾਲ 5 ਤੋਂ 6 ਫੀਸਦੀ ਤੱਕ ਮਹਿੰਗਾਈ ਦਰ ਦਾ ਪ੍ਰਭਾਵ ਰਹਿੰਦਾ ਹੈ। ਅਜਿਹੇ ਵਿਚ ਜੇਕਰ ਫੀਸ ਵਾਧੇ ਨੂੰ ਮਹਿਜ਼ 5 ਫੀਸਦੀ ਤੱਕ ਸੀਮਿਤ ਕਰ ਦਿੱਤਾ ਜਾਂਦਾ ਹੈ ਤਾਂ ਸਕੂਲਾਂ ਕੋਲ ਕੋਈ ਵਾਧੂ ਆਰਥਿਕ ਸਰੋਤ ਨਹੀਂ ਬਚੇਗਾ। ਇਸ ਦਾ ਸਿੱਧਾ ਅਸਰ ਅਧਿਆਪਕਾਂ ਅਤੇ ਹੋਰ ਕਰਮਚਾਰੀਆਂ ਦੀਆਂ ਤਨਖਾਹਾਂ ਉੱਤੇ ਪਵੇਗਾ। ਜਦੋਂ ਸਰਕਾਰ ਆਪਣੇ ਅਧੀਨ ਚੱਲ ਰਹੀਆਂ ਯੂਨੀਵਰਸਿਟੀਆਂ ਜਾਂ ਸੰਸਥਾਵਾਂ ਵਿਚ ਫੀਸਾਂ ਵਧਾਉਂਦੀ ਹੈ ਤਾਂ ਉਸ ਲਈ ਕੋਈ ਸੀਮਾ ਨਿਰਧਾਰਤ ਨਹੀਂ ਹੁੰਦੀ ਪਰ ਪ੍ਰਾਈਵੇਟ ਸਿੱਖਿਆ ਸੰਸਥਾਵਾਂ ਉੱਤੇ ਬੇਲੋੜੀਆਂ ਪਾਬੰਦੀਆਂ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਜਦਿ ਕਿ ਪੰਜਾਬ ਵਿਚ ਵੱਡੀ ਗਿਣਤੀ ਅਜਿਹੇ ਸਕੂਲਾਂ ਦੀ ਹੈ ਜਿਨ੍ਹਾਂ ਦੀ ਮਹੀਨਾਵਾਰ ਫੀਸ 3000 ਤੋਂ 5000 ਰੁਪਏ ਦੇ ਵਿਚਕਾਰ ਹੈ। ਉਨ੍ਹਾਂ ਕਿਹਾ ਕਿ ਫੈਡਰੇਸ਼ਨ ਸਰਕਾਰ ਅੱਗੇ ਤੱਥਾਂ ਸਮੇਤ ਆਪਣਾ ਪੱਖ ਰੱਖੇਗੀ, ਪਰ ਜੇਕਰ ਸਰਕਾਰ ਨੇ ਇੱਕਤਰਫਾ ਫ਼ੈਸਲਾ ਲਿਆ ਤਾਂ ਸੰਸਥਾਵਾਂ ਦੀ ਹੋਂਦ ਬਚਾਉਣ ਲਈ ਮਾਨਯੋਗ ਅਦਾਲਤ ਦਾ ਦਰਵਾਜ਼ਾ ਖੜਕਾਇਆ ਜਾਵੇਗਾ। ਉਨ੍ਹਾਂ ਆਸ ਪ੍ਰਗਟਾਈ ਕਿ ਮੁੱਖ ਮੰਤਰੀ ਪੰਜਾਬ ਸਿੱਖਿਆ ਖੇਤਰ ਦੀਆਂ ਹਕੀਕਤਾਂ ਨੂੰ ਧਿਆਨ ਵਿਚ ਰੱਖਦਿਆਂ ਮਾਪਿਆਂ, ਵਿਦਿਆਰਥੀਆਂ ਅਤੇ ਪ੍ਰਬੰਧਕਾਂ ਦੇ ਹਿੱਤਾਂ ਵਿਚਕਾਰ ਸੰਤੁਲਨ ਬਣਾਉਣ ਵਾਲਾ ਫ਼ੈਸਲਾ ਲੈਣਗੇ।
Ad Position 22
No active advertisement
ਪਿਛਲੀ ਖ਼ਬਰ ਮੌਨਸੂਨ ਸੀਜ਼ਨ ਦੌਰਾਨ ਸੰਭਾਵਿਤ ਹੜ੍ਹਾਂ ਨਾਲ ਨਜਿੱਠਣ ਲਈ ਅਗਾਊਂ ਪੁਖਤਾ ਪ੍ਰਬੰਧ ਪਹਿਲਾਂ ਹੀ ਯਕੀਨੀ ਬਣਾਏ ਜਾਣ-ਦੀਪਸ਼ਿਖਾ ਸ਼... ਅਗਲੀ ਖ਼ਬਰ ਸੜਕ ਹਾਦਸੇ ਦੌਰਾਨ ਜਾਨ ਗਵਾਉਣ ਵਾਲੇ ਰੇਲ ਕਰਮਚਾਰੀ ਦੇ ਪਰਿਵਾਰ ਨੂੰ ਮਿਲੀ 40 ਲੱਖ ਰੁਪਏ ਦੀ ਬੀਮਾ ਰਾਸ਼ੀ
Ad Position 24
No active advertisement