01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਭਾਕਿਯੂ ਕਾਦੀਆਂ ਦੇ ਬਲਾਕ ਫ਼ਿਰੋਜਪੁਰ ਦੀ ਮੀਟਿੰਗ ਹੋਈ

Ad Position 21
No active advertisement
ਅਜੀਤ ਡੈਸਕ 23-06-2026
ਫ਼ਿਰੋਜ਼ਪੁਰ, 22 ਜੂਨ (ਕੁਲਬੀਰ ਸਿੰਘ ਸੋਢੀ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਬਲਾਕ ਫ਼ਿਰੋਜ਼ਪੁਰ ਦੀ ਮੀਟਿੰਗ ਗੁਰਦੁਆਰਾ ਸ਼੍ਰੀ ਸਾਰਾਗੜ੍ਹੀ ਸਾਹਿਬ ਵਿਖੇ ਬਲਾਕ ਪ੍ਰਧਾਨ ਗੁਰਮੇਲ ਸਿੰਘ ਦੀ ਅਗਵਾਈ ਹੇਠ ਹੋਈ ਜਿਸ ਵਿਚ ਵੱਖ-ਵੱਖ ਇਕਾਈਆਂ ਦੇ ਪ੍ਰਧਾਨ ਸ਼ਾਮਲ ਹੋਏ। ਮੀਟਿੰਗ ਵਿਚ ਕਿਸਾਨੀ ਮੰਗਾਂ ਅਤੇ ਮੁੱਦਿਆਂ ’ਤੇ ਵਿਚਾਰ ਚਰਚਾ ਕੀਤੀ ਗਈ। ਜਥੇਬੰਦੀ ਦੇ ਪ੍ਰੈੱਸ ਸਕੱਤਰ ਗੁਰਕੀਰਤ ਸਿੰਘ ਨੇ ਦੱਸਿਆ ਸਰਕਾਰ ਵਲੋਂ ਜੋ ਮੋਟਰਾਂ ਦਾ ਲੋਡ ਵਧਾਉਣ ਦਾ ਐਲਾਨ ਕੀਤਾ ਹੈ। ਉਸ ਨੂੰ ਲਾਗੂ ਕੀਤਾ ਜਾਵੇ ਅਤੇ ਪੰਜਾਬ ਵਿਚ ਆਰਜ਼ੀ ਮੋਘੇ ਲਗਾਉਣ ਦੀ ਅਪੀਲ ਨੂੰ ਮੰਨਿਆ ਜਾਵੇ, ਕਿਉਂਕਿ ਫ਼ਿਰੋਜ਼ਪੁਰ ਜ਼ਿਲ੍ਹੇ ਨੂੰ ਆਰਜ਼ੀ ਮੋਘੇ ਲਾਉਣ ਤੋਂ ਵਾਂਝੇ ਰੱਖਣ ਮੰਦਭਾਗਾ ਹੈ। ਉਨ੍ਹਾਂ ਅੱਗੇ ਸਰਕਾਰ ਨੂੰ ਬੇਨਤੀ ਕਰਦੇ ਹੋਏ ਕਿਹਾ ਕਿ ਕਿਸਾਨਾਂ ਨੂੰ ਖੇਤਾਂ ਵਿਚ ਸੋਲਰ ਪੰਪ ਲਾਉਣ ’ਤੇ ਵੱਧ ਤੋਂ ਵੱਧ ਸਬਸਿਡੀ ਦਿੱਤੀ ਜਾਵੇ ਤਾਂ ਕਿ ਬਿਜਲੀ ਦੀ ਖਪਤ ਘੱਟ ਹੋਵੇ ਅਤੇ ਜੋ ਖੇਤਾਂ ਵਾਲੀ ਬਿਜਲੀ ਦਾ ਕੱਟ ਲਗਾਇਆ ਜਾਂਦਾ ਹੈ। ਉਸ ਨੂੰ ਬੰਦ ਕਰ ਦਿੱਤਾ ਜਾਵੇ। ਇਸ ਮੌਕੇ ਆਗੂ ਬਲਦੇਵ ਸਿੰਘ ਜ਼ਿਲ੍ਹਾ ਕਮੇਟੀ ਮੈਂਬਰ, ਵਣ ਸਿੰਘ, ਪਰਮਜੀਤ ਸਿੰਘ ਨੂਰਪੁਰ, ਦਲੀਪ ਸਿੰਘ ਇਕਾਈ ਪ੍ਰਧਾਨ, ਨਰਿੰਦਰ ਸਿੰਘ, ਜੋਗਾ ਸਿੰਘ, ਅਵਤਾਰ ਸਿੰਘ ਇਕਾਈ ਪ੍ਰਧਾਨ, ਰਘਬੀਰ ਸਿੰਘ ਖਾਈ, ਹਰਵਿੰਦਰ ਸਿੰਘ ਅਤੇ ਬਲਕਾਰ ਸਿੰਘ ਐਡਵੋਕੇਟ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਫ਼ਿਰੋਜ਼ਪੁਰ ਦੀਆਂ ਪੰਥਕ ਜਥੇਬੰਦੀਆਂ ਦੀ ਸਾਰਾਗੜ੍ਹੀ ਗੁਰਦੁਆਰਾ ਵਿਖੇ ਹੋਈ ਇਕੱਤਰਤਾ * ਸਿੱਖਾਂ ਨਾਲ ਹੋ ਰਹੀਆਂ ਜ਼ਿਆਦਤੀਆਂ... ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ਗੁਰੂਹਰਸਹਾਏ 5 ਨੂੰ *ਸ਼੍ਰੌਮਣੀ ਅਕਾਲੀ ਦਲ ਅਤੇ ਕਾਂਗਰਸ ਵਲੋਂ ਸਰਗਰਮੀਆਂ ਤੇਜ਼ *ਆਪ ਵੀ ਦਿਲਚਸਪ...
Ad Position 24
No active advertisement