15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਆਮ ਆਦਮੀ ਪਾਰਟੀ ਦੇ ਧਰਮ ਪਾਲ ਚੁੱਘ ਬਣੇ ਨਗਰ ਕੌਂਸਲ ਜ਼ੀਰਾ ਦੇ 23ਵੇਂ ਪ੍ਰਧਾਨ

Ad Position 21
No active advertisement
ਅਜੀਤ ਡੈਸਕ 25-06-2026
ਜ਼ੀਰਾ, 24 ਜੂਨ (ਪ੍ਰਤਾਪ ਸਿੰਘ ਹੀਰਾ, ਰਜਨੀਸ਼ ਕਥੂਰੀਆ)-ਪਿਛਲੇ ਦਿਨੀਂ ਹੋਈਆਂ ਨਗਰ ਕੌਂਸਲ ਦੀਆਂ ਚੋਣਾਂ ਤੋਂ ਬਾਅਦ ਅੱਜ ਨਗਰ ਕੌਂਸਲ ਦਫ਼ਤਰ ਜ਼ੀਰਾ ਵਿਖੇ ਨਵੇਂ ਅਹੁਦੇਦਾਰਾਂ ਦੀ ਚੋਣ ਪ੍ਰਕਿਰਿਆ ਅਮਨ-ਅਮਾਨ ਨਾਲ ਨੇਪਰੇ ਚੜ੍ਹ ਗਈ ਹੈ। ਇਹ ਸਮੁੱਚੀ ਚੋਣ ਪ੍ਰਕਿਰਿਆ ਪੀ.ਸੀ.ਐੱਸ. ਅਫ਼ਸਰ ਐੱਸ.ਡੀ.ਐੱਮ. ਸੂਰਜ ਜੀ ਕੰਮ ਕਨਵੀਨਰ ਦੀ ਨਿਗਰਾਨੀ ਹੇਠ ਮੁਕੰਮਲ ਕੀਤੀ ਗਈ ਚੋਣ ਪ੍ਰਕਿਰਿਆ ਦੌਰਾਨ ਵਿਨੋਦ ਕੁਮਾਰ ਨਾਇਬ ਤਹਿਸੀਲਦਾਰ ਜੀਰਾ, ਪਰਮਪਾਲ ਸਿੰਘ ਨਾਇਬ ਤਹਿਸੀਲਦਾਰ ਮੱਖੂ,ਕਾਰਜਸਾਧਕ ਅਫਸਰ ਨਰਿੰਦਰ ਕੁਮਾਰ, ਆਦਿ ਹਾਜ਼ਰ ਸਨ। ਵਰਨਣਯੋਗ ਹੈ ਕਿ ਨਗਰ ਕੌਂਸਲ ਜ਼ੀਰਾ ਦੀਆਂ 17 ਸੀਟਾਂ ਉਤੇ ਆਮ ਆਦਮੀ ਪਾਰਟੀ ਨੂੰ 9, ਕਾਂਗਰਸ ਪਾਰਟੀ ਨੂੰ 7 ਅਤੇ ਇਕ ਆਜ਼ਾਦ ਉਮੀਦਵਾਰ ਨੇ ਜਿੱਤ ਪ੍ਰਾਪਤ ਕੀਤੀ ਸੀ। ਆਜ਼ਾਦ ਉਮੀਦਵਾਰ ਦੀ ਹਮਾਇਤ ਪ੍ਰਾਪਤ ਕਰਦਿਆਂ ਇਸ ਚੋਣ ਦੌਰਾਨ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਵੋਟਿੰਗ ਦੌਰਾਨ ਜਿੱਤ ਪ੍ਰਾਪਤ ਕਰਦਿਆਂ ਪ੍ਰਧਾਨਗੀ ਦੇ ਅਹਿਮ ਅਹੁਦੇ ‘ਤੇ ਧਰਮਪਾਲ ਚੁੱਘ ਨੂੰ ਨਗਰ ਕੌਂਸਲ ਜ਼ੀਰਾ ਦਾ ਨਵਾਂ ਪ੍ਰਧਾਨ ਥਾਪਿਆ ਗਿਆ । ਇਸ ਤੋਂ ਇਲਾਵਾ, ਕੌਂਸਲ ਦੀ ਬਿਹਤਰੀ ਅਤੇ ਵਿਕਾਸ ਕਾਰਜਾਂ ਨੂੰ ਗਤੀ ਦੇਣ ਲਈ ਕੁਲਦੀਪ ਕੌਰ ਨੂੰ ਸੀਨੀਅਰ ਅਤੇ ਰਾਜੀਵ ਸ਼ਰਮਾ ਭੋਲਾ ਨੂੰ ਵਾਈਸ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਕਨਵੀਨਰ ਐੱਸ.ਡੀ.ਐੱਮ. ਸੂਰਜ ਜੀ ਵਲੋਂ ਚੋਣ ਪ੍ਰਕਿਰਿਆ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਉਪਰੰਤ ਹਲਕਾ ਵਿਧਾਇਕ ਨਰੇਸ਼ ਕਟਾਰੀਆ, ਸ਼ਮਿੰਦਰ ਸਿੰਘ ਖਿੰਡਾ ਚੇਅਰਮੈਨ ਪੰਜਾਬ ਐਗਰੋ ਇੰਡਸਟਰੀਜ ,ਹਰਜਿੰਦਰ ਸਿੰਘ ਘਾਗਾ ਚੇਅਰਮੈਨ ਜਿਲਾ ਯੋਜਨਾਂ ਬੋਰਡ ਫਿਰੋਜ਼ਪੁਰ , ਚੰਦ ਸਿੰਘ ਗਿੱਲ ਸਾਬਕਾ ਚੇਅਰਮੈਨ ਜ਼ਿਲਾ ਪਲੈਨਿੰਗ ਬੋਰਡ ਨੇ ਨਵੇਂ ਚੁਣੇ ਗਏ ਨੁਮਾਇੰਦਿਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਲੱਡੂਆਂ ਨਾਲ ਉਹਨਾਂ ਦਾ ਮੂੰਹ ਮਿੱਠਾ ਕਰਵਾਇਆ। ਇਸ ਮੌਕੇ ਦੂਜੀ ਵਾਰ ਚੁਣੇ ਗਏ ਨਵੇਂ ਪ੍ਰਧਾਨ ਧਰਮਪਾਲ ਚੁੱਗ ਨੇ ਪਾਰਟੀ ਹਾਈਕਮਾਂਡ ਅਤੇ ਸਥਾਨਕ ਨਿਵਾਸੀਆਂ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਬਿਨਾਂ ਕਿਸੇ ਪੱਖਪਾਤ ਦੇ ਸ਼ਹਿਰ ਜ਼ੀਰਾ ਦੇ ਸਰਵਪੱਖੀ ਵਿਕਾਸ, ਸਾਫ਼-ਸਫ਼ਾਈ ਅਤੇ ਲੋਕਾਂ ਦੀਆਂ ਮੁਢਲੀਆਂ ਸਹੂਲਤਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨਗੇ। ਇਸ ਮੌਕੇ ਉਹਨਾਂ ਦੇ ਸਮਰਥਕਾਂ ਵਲੋਂ ਆਤਸ਼ਬਾਜ਼ੀ ਚਲਾ ਕੇ ਲੱਡੂ ਵੰਡੇ ਗਏ। ਇਸ ਦੌਰਾਨ ਉਹਨਾਂ ਨੂੰ ਮੁਬਾਰਕਬਾਦ ਦੇਣ ਵਾਲਿਆਂ ਵਿਚ ਕਰਨ ਸੰਧੂ, ਮੁਨੀਸ਼ ਚੁੱਘ, ਰੁਪਿੰਦਰ ਸਿੰਘ ਰਿਪੂ ਸਰਪੰਚ ਵਾੜਾ ਪੋਹ ਵਿੰਡੀਆਂ, ਗੁਰਪ੍ਰੀਤ ਸਿੰਘ ਬਰਾੜ ਸਰਪੰਚ ਮਹੀਆਂ ਵਾਲਾ ਕਲਾਂ, ਨਿੱਕਾ ਵਿਜ, ਦਮਨ ਸ਼ਰਮਾ,ਕਾਲਾ ਢੱਲ, ਸਮਾਜ ਸੇਵੀ ਅਸ਼ੋਕ ਕੁਮਾਰ ਕਥੂਰੀਆ, ਪਿਆਰਾ ਸਿੰਘ ਢਿੱਲੋਂ, ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ ਗੁਰੂਹਰਸਹਾਏ ਲਈ ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ ਅਗਲੀ ਖ਼ਬਰ ਐੱਸ.ਕੇ.ਐੱਮ (ਗੈਰ ਰਾਜਨੀਤਕ) ਜਥੇਬੰਦੀਆਂ ਦੀ ਹੋਈ ਅਹਿਮ ਬੈਠਕ
Ad Position 24