15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਬਾਹਰੀ ਰਾਜਾਂ ਵਿਚ ਸਿੱਖਾਂ ਦੇ ਧਾਰਮਿਕ ਚਿੰਨ੍ਹਾਂ ਦੀ ਬੇਅਦਬੀ ਖ਼ਿਲਾਫ਼ ਵੱਖ-ਵੱਖ ਜਥੇਬੰਦੀਆਂ ਵਲੋਂ ਵਿਸ਼ਾਲ ਰੋਸ ਮਾਰਚ

Ad Position 21
No active advertisement
ਅਜੀਤ ਡੈਸਕ 25-06-2026
ਫ਼ਿਰੋਜ਼ਪੁਰ, 24 ਜੂਨ (ਗੁਰਿੰਦਰ ਸਿੰਘ)-ਬਾਹਰਲੇ ਰਾਜਾਂ ਵਿਚ ਸਿੱਖਾਂ ਨਾਲ ਹੋ ਰਹੀਆਂ ਕਥਿਤ ਜ਼ਿਆਦਤੀਆਂ ਅਤੇ ਧਾਰਮਿਕ ਚਿੰਨ੍ਹਾਂ ਦੀ ਬੇਅਦਬੀ ਦੇ ਵਿਰੋਧ ਵਿਚ ਅੱਜ ਜ਼ਿਲ੍ਹਾ ਫ਼ਿਰੋਜ਼ਪੁਰ ਦੀਆਂ ਸਮੂਹ ਸਿੱਖ ਜਥੇਬੰਦੀਆਂ ਅਤੇ ਕਿਸਾਨ ਜਥੇਬੰਦੀਆਂ ਵਲੋਂ ਵਿਸ਼ਾਲ ਰੋਸ ਮਾਰਚ ਕੀਤਾ ਗਿਆ। ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਅਤੇ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ। ਖ਼ਾਲਸਾ ਗੁਰਦੁਆਰਾ ਫ਼ਿਰੋਜ਼ਪੁਰ ਛਾਉਣੀ ਤੋਂ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਰੋਸ ਮਾਰਚ ਕੱਢਣ ਉਪਰੰਤ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਨੂੰ ਇਕ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਜਦੋਂ ਸਿੱਖ ਸ਼ਰਧਾਲੂ ਆਪਣੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਉੱਤਰਾਖੰਡ, ਹਿਮਾਚਲ ਪ੍ਰਦੇਸ਼, ਨਾਂਦੇੜ ਸਾਹਿਬ ਅਤੇ ਹੋਰ ਅਸਥਾਨਾਂ ’ਤੇ ਜਾਂਦੇ ਹਨ ਤਾਂ ਕਈ ਵਾਰ ਉਨ੍ਹਾਂ ਦੇ ਧਾਰਮਿਕ ਚਿੰਨ੍ਹਾਂ ਜਿਵੇਂ ਕਿਰਪਾਨ, ਕੜਾ, ਦਸਤਾਰ ਅਤੇ ਨਿਸ਼ਾਨ ਸਾਹਿਬ ਪ੍ਰਤੀ ਅਣਉੱਚਿਤ ਵਰਤਾਓ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀਆਂ ਹਨ। ਜਿਨ੍ਹਾਂ ਨੂੰ ਤੁਰੰਤ ਰੋਕਿਆ ਜਾਣਾ ਚਾਹੀਦਾ ਹੈ। ਆਗੂਆਂ ਨੇ ਕਿਹਾ ਕਿ ਸਿੱਖ ਧਰਮ ਦੇ ਪੰਜ ਕਕਾਰ ਅਤੇ ਹੋਰ ਧਾਰਮਿਕ ਚਿੰਨ੍ਹ ਸਿੱਖ ਪਛਾਣ ਦਾ ਅਟੁੱਟ ਹਿੱਸਾ ਹਨ, ਜਿਨ੍ਹਾਂ ਦਾ ਸਤਿਕਾਰ ਹਰ ਹਾਲਤ ਵਿਚ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਡਿਪਟੀ ਕਮਿਸ਼ਨਰ ਰਾਹੀਂ ਮੰਗ ਪੱਤਰ ਭੇਜ ਕੇ ਅਜਿਹੀਆਂ ਘਟਨਾਵਾਂ ’ਤੇ ਰੋਕ ਲਗਾਉਣ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ। ਇਸ ਦੌਰਾਨ ਜ਼ਿਲ੍ਹੇ ਦੀਆਂ ਸਮੂਹ ਸਿੱਖ ਅਤੇ ਕਿਸਾਨ ਜਥੇਬੰਦੀਆਂ ਨੇ ਪੰਥ, ਪੰਜਾਬ ਅਤੇ ਕਿਸਾਨੀ ਹਿੱਤਾਂ ਦੀ ਰੱਖਿਆ ਲਈ ਭਵਿੱਖ ਵਿਚ ਸਾਂਝੇ ਤੌਰ ’ਤੇ ਸੰਘਰਸ਼ ਅਤੇ ਪ੍ਰੋਗਰਾਮ ਉਲੀਕਣ ਦਾ ਵੀ ਐਲਾਨ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਿੱਖ ਜਥੇਬੰਦੀਆਂ ਦੇ ਆਗੂ ਹਰਜਿੰਦਰ ਸਿੰਘ ਅਕਾਲੀ ਦਲ ਵਾਰਿਸ ਪੰਜਾਬ, ਗੁਰਚਰਨ ਸਿੰਘ ਭੁੱਲਰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਡਾਕਟਰ ਮੁਖ਼ਤਿਆਰ ਸਿੰਘ ਭੁੱਲਰ ਅਕਾਲੀ ਦਲ ਪੁਨਰ ਸੁਰਜੀਤ, ਭਾਈ ਬਲਕਾਰ ਸਿੰਘ ਆਗੂ ਪੰਜ ਪਿਆਰੇ, ਦਵਿੰਦਰ ਸਿੰਘ ਸੇਖੋਂ ਅਤੇ ਮਾਨ ਸਿੰਘ ਕਿਲੀ ਮਿਸਲ ਸਤਲੁਜ, ਕੁਲਵੰਤ ਸਿੰਘ ਬਾਬਾ ਬੁੱਢਾ ਸਾਹਿਬ ਗ੍ਰੰਥੀ ਸਭਾ, ਹਿੰਮਤ ਸਿੰਘ ਏਕ ਨੂਰ ਖ਼ਾਲਸਾ ਫ਼ੌਜ, ਜਸਪਾਲ ਸਿੰਘ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ, ਬਾਬਾ ਬੋਹੜ ਸਿੰਘ ਤੂਤ, ਸੂਬੇਦਾਰ ਚਰਨ ਸਿੰਘ ਕੀਰਤੀ ਚੱਕਰ, ਜਸਬੀਰ ਸਿੰਘ ਭੁੱਲਰ, ਡਾ ਮੋਹਨ ਸਿੰਘ ਲਾਲਕਾ, ਗੁਰਦੀਪ ਸਿੰਘ, ਕੁਲਵੰਤ ਸਿੰਘ, ਗਿਆਨ ਸਿੰਘ ਮੰਡ, ਬਾਬਾ ਸਤਿਨਾਮ ਸਿੰਘ ਵਲਿਆਂ ਇੰਟਰਨੈਸ਼ਨਲ ਪੰਥਕ ਦਲ, ਅਵਤਾਰ ਸਿੰਘ ਮਹਿਮਾ ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਖੋਸਾ ਪਰਮਜੀਤ ਸਿੰਘ ਬਜੀਦਪੁਰ, ਕਿਸਾਨ ਬਚਾਓ ਮੋਰਚਾ ਗੋਮਾ ਸਿੰਘ, ਕਰਨੈਲ ਸਿੰਘ ਭਾਵੜਾ, ਹਰਦੇਵ ਸਿੰਘ ਹਾਮਦ, ਕੁਲਵੰਤ ਸਿੰਘ ਸੈਦੋ ਕੇ ਰੁਹੇਲਾ, ਬਲਜਿੰਦਰ ਸਿੰਘ ਮੈਨੇਜਰ, ਬੂਟਾ ਸਿੰਘ ਕਰੀ ਕਲਾਂ, ਲਖਵਿੰਦਰ ਸਿੰਘ ਸੁਪਰ, ਪ੍ਰਗਟ ਸਿੰਘ ਵਾਹਕੇ, ਸੁੱਚਾ ਸਿੰਘ.ਆਦਿ ਸੰਗਤਾਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਿਸਾਨ ਕੇਹਰ ਸਿੰਘ ਦੀ ਜ਼ਮੀਨ ਕੁਰਕ ਨਹੀਂ ਹੋਣ ਦਿੱਤੀ ਜਾਵੇਗੀ- ਕਿਸਾਨ ਆਗੂ ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ਗੁਰੂਹਰਸਹਾਏ ਲਈ ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ
Ad Position 24